
ਆਸ ਪਾਸ ਦੇ ਲੋਕਾਂ ਨੇ ਬੱਚੇ ਨੂੰ ਤੈਰਦੇ ਹੋਇਆ ਵੇਖਿਆ ਤੇ ਪੁਲਿਸ ਨੂੰ ਸੂਚਿਤ ਕੀਤਾ
ਕਪੂਰਥਲਾ : ਕਾਂਜਲੀ ਵੇਈਂ ’ਚੋਂ ਸ਼ੁੱਕਰਵਾਰ ਸ਼ਾਮ ਨਵਜੰਮੇ ਬੱਚੇ ਦੀ ਤੈਰਦੀ ਲਾਸ਼ ਬਰਾਮਦ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਜਲੀ ਦੇ ਨਜ਼ਦੀਕ ਜਾ ਰਹੇ ਕੁੱਝ ਰਾਹਗੀਰਾਂ ਨੇ ਜਦੋਂ ਨਵ ਜਨਮੇਂ ਬੱਚੇ ਦੀ ਲਾਸ਼ ਨੂੰ ਕਾਂਜਲੀ ਵੇਈਂ 'ਚ ਤੈਰਦਾ ਦੇਖਿਆ ਤਾਂ ਇਸਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ, ਜਿਸ ’ਤੇ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਨਵ ਜਨਮੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਚਨਾ ਮਿਲਣ ਤੋਂ ਬਾਅਦ ਐੱਸ. ਪੀ. (ਡੀ.) ਹਰਵਿੰਦਰ ਸਿੰਘ ਨੇ ਸਬੰਧਤ ਪੀ. ਸੀ. ਆਰ. ਟੀਮ ਟੈਂਗੋ-2 ਨੇ ਕਾਂਜਲੀ ਵੇਈਂ ’ਚ ਤੈਰ ਰਹੀ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਬੱਚੇ ਦੇ ਮਾਤਾ-ਪਿਤਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।