Maharashtra News: ਚੜ੍ਹਦੀ ਸਵੇਰ ਫੈਕਟਰੀ ਵਿਚ ਲੱਗੀ ਅੱਗ, 6 ਲੋਕਾਂ ਦੀ ਹੋਈ ਮੌਤ

By : GAGANDEEP

Published : Dec 31, 2023, 10:46 am IST
Updated : Dec 31, 2023, 10:51 am IST
SHARE ARTICLE
Fire broke out in the factory in Maharashtra news in punjabi
Fire broke out in the factory in Maharashtra news in punjabi

Maharashtra News: ਕਈ ਲੋਕ ਝੁਲਸੇ

Fire broke out in the factory in Maharashtra news in punjabi : ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਅੱਗ 'ਚ 6 ਲੋਕਾਂ ਦੀ ਮੌਤ ਹੋ ਗਈ ਹੈ। ਝੁਲਸਣ ਕਾਰਨ ਮਜ਼ਦੂਰਾਂ ਦੀ ਹੋ ਗਈ ਦੱਸ ਦੇਈਏ ਕਿ ਦਸਤਾਨੇ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਰਾਹਤ ਕਾਰਜਾਂ 'ਚ ਲੱਗੀਆਂ ਹੋਈਆਂ ਹਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਫੈਕਟਰੀ ਅੰਦਰ ਅੱਗ ਲੱਗਣ ਕਾਰਨ ਪੰਜ ਲੋਕ ਫਸੇ ਹੋਏ ਹਨ।

ਇਹ ਵੀ ਪੜ੍ਹੋ: Uttar Pradesh: ਨਸ਼ੇ ਲਈ ਪੈਸੇ ਨਾ ਦੇਣ 'ਤੇ ਕਲਯੁਗੀ ਪੁੱਤ ਨੇ ਬਜ਼ੁਰਗ ਮਾਂ ਦਾ ਕੀਤਾ ਕਤਲ

ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ 'ਚ ਐਤਵਾਰ ਤੜਕੇ ਇਕ ਹੈਂਡ ਗਲੋਵ ਬਣਾਉਣ ਵਾਲੀ ਕੰਪਨੀ 'ਚ ਭਿਆਨਕ ਅੱਗ ਲੱਗ ਗਈ। ਸਥਾਨਕ ਲੋਕਾਂ ਨੇ ਕਿਹਾ ਕਿ ਵਾਲੂਜ ਐਮਆਈਡੀਸੀ ਖੇਤਰ ਵਿੱਚ ਸਥਿਤ ਇਮਾਰਤ ਵਿਚ ਪੰਜ ਕਰਮਚਾਰੀ ਫਸੇ ਹੋਏ ਹਨ। ਛਤਰਪਤੀ ਸੰਭਾਜੀ ਨਗਰ ਦੇ ਵਾਲਜ MIDC ਇਲਾਕੇ 'ਚ ਰੀਅਲ ਸਨਸ਼ਾਈਨ ਕੰਪਨੀ 'ਚ ਭਿਆਨਕ ਅੱਗ ਲੱਗ ਗਈ ਹੈ ਅਤੇ ਕੁਝ ਕਰਮਚਾਰੀ ਅੰਦਰ ਫਸੇ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ: Panipat News: ਪਾਣੀਪਤ ਵਿਚ ਵਾਪਰੇ ਸੜਕ ਹਾਦਸੇ ਵਿਚ ਭਤੀਜੇ ਦੀਆਂ ਅੱਖਾਂ ਸਾਹਮਣੇ ਚਾਚੇ ਨੇ ਤੋੜਿਆ ਦਮ

ਇਸ ਦੇ ਨਾਲ ਹੀ ਪੁਲਿਸ ਨੇ ਹੁਣ ਤੱਕ 6 ਲੋਕਾਂ ਦੀ ਮੌਤ ਦੀ ਖਬਰ ਦਿੱਤੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਛਤਰਪਤੀ ਸੰਭਾਜੀ ਨਗਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਤੋਂ ਤਿੰਨ ਗੱਡੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਘਟਨਾ ਵਾਲੀ ਥਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਮੌਜੂਦ ਸੀ। ਫਿਲਹਾਲ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੰਪਨੀ ਸੂਤੀ ਹੈਂਡ ਦਸਤਾਨੇ ਤਿਆਰ ਕਰਦੀ ਹੈ।

ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਲੋਕ ਚੀਕ ਰਹੇ ਹਨ ਅਤੇ ਇਮਾਰਤ ਦੇ ਅੰਦਰ ਫਸੇ ਆਪਣੇ ਰਿਸ਼ਤੇਦਾਰਾਂ ਨੂੰ ਬਚਾਉਣ ਲਈ ਮਦਦ ਦੀ ਗੁਹਾਰ ਲਗਾ ਰਹੇ ਹਨ। ਕੰਪਨੀ ਦੇ ਇੱਕ ਕਰਮਚਾਰੀ ਨੇ ਮੀਡੀਆ ਨੂੰ ਦੱਸਿਆ, "ਪੰਜ ਕਰਮਚਾਰੀ ਇਮਾਰਤ ਦੇ ਅੰਦਰ ਫਸੇ ਹੋਏ ਹਨ।" ਸਥਾਨਕ ਲੋਕਾਂ ਨੇ ਫਸੇ ਚਾਰ ਮਜ਼ਦੂਰਾਂ ਦੀ ਪਛਾਣ ਭੁੱਲਾ ਸ਼ੇਖ (65), ਕੌਸਰ ਸ਼ੇਖ (26), ਇਕਬਾਲ ਸ਼ੇਖ (26) ਅਤੇ ਮਗਰੂਫ ਸ਼ੇਖ (25) ਵਜੋਂ ਕੀਤੀ ਹੈ। ਮਜ਼ਦੂਰਾਂ ਨੇ ਦੱਸਿਆ ਕਿ ਰਾਤ ਨੂੰ ਕੰਪਨੀ ਬੰਦ ਸੀ ਅਤੇ ਜਦੋਂ ਅੱਗ ਲੱਗੀ ਤਾਂ ਉਹ ਸੁੱਤੇ ਪਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Fire broke out in the factory in Maharashtra news in punjabi, stay tuned to Rozana Spokesman)

Tags: spokesmantv

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement