
ਬਲਾਤਕਾਰ ਦੀ ਕਥਿਤ ਘਟਨਾ 1 ਨਵੰਬਰ ਦੀ ਰਾਤ ਨੂੰ ਵਾਪਰੀ ਸੀ।
ਵਾਰਾਣਸੀ: ਬਨਾਰਸ ਹਿੰਦੂ ਯੂਨੀਵਰਸਿਟੀ ਕੈਂਪਸ ਵਿਚ ਆਈਆਈਟੀ ਦੀ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਲੰਕਾ ਥਾਣੇ ਦੇ ਇੰਚਾਰਜ ਸ਼ਿਵਕਾਂਤ ਮਿਸ਼ਰਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਨਾਲ ਪਾਂਡੇ, ਆਨੰਦ ਉਰਫ ਅਭਿਸ਼ੇਕ ਚੌਹਾਨ ਅਤੇ ਸਕਸ਼ਮ ਪਟੇਲ ਵਜੋਂ ਹੋਈ ਹੈ।
ਬਲਾਤਕਾਰ ਦੀ ਕਥਿਤ ਘਟਨਾ 1 ਨਵੰਬਰ ਦੀ ਰਾਤ ਨੂੰ ਵਾਪਰੀ ਸੀ। ਸ਼ਿਕਾਇਤਕਰਤਾ ਦੇ ਅਨੁਸਾਰ ਉਹ ਆਪਣੇ ਇਕ ਦੋਸਤ ਨਾਲ ਹੋਸਟਲ ਤੋਂ ਬਾਹਰ ਨਿਕਲੀ ਸੀ ਕਿ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀ ਉਸ ਨੂੰ ਜ਼ਬਰਦਸਤੀ ਇਕ ਕੋਨੇ 'ਤੇ ਲੈ ਗਏ, ਉਸ ਨੂੰ ਉਸ ਦੇ ਦੋਸਤ ਤੋਂ ਵੱਖ ਕਰ ਦਿੱਤਾ ਅਤੇ ਉਸ ਦਾ ਮੂੰਹ ਬੰਦ ਕਰ ਦਿੱਤਾ।
ਇਸ ਤੋਂ ਬਾਅਦ ਮੁਲਜ਼ਮਾਂ ਨੇ ਮਹਿਲਾ ਨੂੰ ਕਥਿਤ ਤੌਰ 'ਤੇ ਨਗਨ ਕੀਤਾ ਤੇ ਉਸ ਦੀ ਵੀਡੀਓ ਬਣਾਈ ਅਤੇ ਫੋਟੋਆਂ ਖਿੱਚ ਲਈਆਂ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 15 ਮਿੰਟ ਬਾਅਦ ਉਸ ਨੂੰ ਜਾਣ ਦਿੱਤਾ ਅਤੇ ਉਸ ਦਾ ਫੋਨ ਨੰਬਰ ਲੈ ਲਿਆ। ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 354 ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤਹਿਤ ਲੰਕਾ ਪੁਲਿਸ ਸਟੇਸ਼ਨ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਸ ਤੋਂ ਬਾਅਦ ਮਾਮਲੇ 'ਚ ਸਮੂਹਿਕ ਬਲਾਤਕਾਰ ਦੀ ਧਾਰਾ ਵੀ ਜੋੜ ਦਿੱਤੀ ਗਈ।