53 ਫ਼ੀਸਦੀ ਬੱਚਿਆਂ ਦਾ ਹੋਇਆ ਜਿਨਸੀ ਸ਼ੋਸ਼ਣ : ਸਰਕਾਰ
Published : Dec 28, 2017, 4:44 pm IST
Updated : Dec 28, 2017, 11:14 am IST
SHARE ARTICLE

ਨਵੀਂ ਦਿੱਲੀ: ਰਾਜਸਭਾ 'ਚ ਅੱਜ ਦਸਿਆ ਗਿਆ ਕਿ ਕੇਂਦਰ ਵਲੋਂ ਕਰਵਾਏ ਇਕ ਸਰਵੇਖਣ ਮੁਤਾਬਕ ਦੇਸ਼ ਦੇ 53 ਫ਼ੀਸਦੀ ਤੋਂ ਜ਼ਿਆਦਾ ਬੱਚਿਆਂ ਨੇ ਜਿਨਸੀ ਸ਼ੋਸ਼ਣ ਦਾ ਸਾਹਮਣਾ ਕੀਤਾ। ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਅੱਜ ਰਾਜ ਸਭਾ ਨੂੰ ਇਕ ਸਵਾਲ ਦੇ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿਤੀ। 

ਉਨ੍ਹਾਂ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਸਾਲ 2007 'ਚ ਬਾਲ ਜਿਨਸੀ ਸ਼ੋਸ਼ਣ ਬਾਰੇ ਇਕ ਸਰਵੇ ਕਰਵਾਇਆ ਸੀ। 13 ਸੂਬਿਆਂ - ਆਸਾਮ, ਮਿਜ਼ੋਰਮ, ਗੋਆ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਪਛਮੀ ਬੰਗਾਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰ ਪ੍ਰਦੇਸ਼, ਗੁਜਰਾਤ ਅਤੇ ਕੇਰਲ 'ਚ ਕਰਵਾਏ ਇਸ ਸਰਵੇ 'ਚ 13 ਹਜ਼ਾਰ ਤੋਂ ਜ਼ਿਆਦਾ ਬੱਚਿਆਂ ਨਾਲ ਗੱਲ ਕੀਤੀ ਗਈ। ਸਰਵੇ 'ਚ ਪਤਾ ਲੱਗਾ ਕਿ 53 ਫ਼ੀ ਸਦੀ ਤੋਂ ਜ਼ਿਆਦਾ ਬੱਚਿਆਂ ਨੇ ਜਿਨਸੀ ਸ਼ੋਸ਼ਣ ਦਾ ਸਾਹਮਣਾ ਕੀਤਾ। 21.90 ਫ਼ੀ ਸਦੀ ਬੱਚਿਆਂ ਨੇ ਗੰਭੀਰ ਜਿਨਸੀ ਸ਼ੋਸ਼ਣ ਦਾ ਸਾਹਮਣਾ ਕਰਨ ਦੀ ਗੱਲ ਸਾਹਮਣੇ ਆਈ ਜਦਕਿ 50.76 ਫ਼ੀ ਸਦੀ ਬੱਚਿਆਂ ਨੇ ਜਿਨਸੀ ਸ਼ੋਸ਼ਣ ਦੇ ਹੋਰ ਪ੍ਰਕਾਰਾਂ ਦਾ ਸਾਹਮਣਾ ਕੀਤਾ। 


ਅਹੀਰ ਨੇ ਇਹ ਵੀ ਦਸਿਆ ਕਿ ਸ਼ੋਸ਼ਣ ਕਰਨ ਵਾਲਿਆਂ 'ਚ 50 ਫ਼ੀ ਸਦੀ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਬੱਚੇ ਜਾਣਦੇ ਸਨ ਅਤੇ ਜ਼ਿਆਦਾਤਰ ਬੱਚਿਆਂ ਨੇ ਇਸ ਬਾਰੇ ਕਿਸੇ ਨੂੰ ਨਹੀਂ ਦਸਿਆ। ਬੇਘਰ ਬੱਚਿਆਂ, ਕੰਮ ਕਰਨ ਵਾਲੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਜ਼ਿਆਦਾ ਹੋਈਆਂ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement