
ਨਵੀਂ ਦਿੱਲੀ, 31 ਅਕਤੂਬਰ : ਭਾਜਪਾ ਸੰਸਦ ਮੈਂਬਰ ਸੁਬਰਮਨੀਅਮ ਸਵਾਮੀ ਨੇ ਆਧਾਰ ਨੂੰ ਲਾਜ਼ਮੀ ਬਣਾਏ ਜਾਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਹੋ ਜਾਵੇਗਾ ਅਤੇ ਸੁਪਰੀਮ ਕੋਰਟ ਇਸ ਨੂੰ ਨਾਜਾਇਜ਼ ਐਲਾਨ ਦੇਵੇਗੀ। ਸਵਾਮੀ ਨੇ ਟਵਿਟਰ 'ਤੇ ਕਿਹਾ ਕਿ ਉਹ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ
ਲਿਖਣਗੇ। ਉਨ੍ਹਾਂ ਕਿਹਾ, 'ਮੈਂ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਵਿਸਤਾਰ ਵਿਚ ਦੱਸਾਂਗਾ ਕਿ ਕਿਵੇਂ ਆਧਾਰ ਨੂੰ ਲਾਜ਼ਮੀ ਬਣਾਇਆ ਜਾਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੈ।' ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕਲ ਕਿਹਾ ਸੀ ਕਿ ਉਹ ਆਧਾਰ ਨੂੰ ਚੁਨੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰੇਗੀ। (ਏਜੰਸੀ)