ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ
Published : Dec 20, 2017, 11:04 pm IST
Updated : Dec 20, 2017, 5:34 pm IST
SHARE ARTICLE

ਅੰਮ੍ਰਿਤਸਰ, 20 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸਿੱਖ ਕੌਮ ਦੇ ਦੋ ਅਹਿਮ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਅੰਮਿਤਸਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਏਅਰ ਇੰਡੀਆ ਵਲੋਂ ਸ਼ੁਰੂ ਕੀਤੀ ਜਾ ਰਹੀ ਹਵਾਈ ਸੇਵਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਮੰਗ ਨੂੰ ਪੂਰਾ ਕਰਨ ਲਈ ਏਅਰ ਇੰਡੀਆ ਵਲੋਂ 23 ਦਸੰਬਰ ਦਿਨ


 ਸਨਿਚਰਵਾਰ ਤੋਂ ਇਹ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਸ਼ੁਰੂਆਤ ਵਿਚ ਇਹ ਸੇਵਾ ਹਫ਼ਤੇ ਵਿਚ ਦੋ ਦਿਨ ਹੋਵੇਗੀ। ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਸਿੱਖ ਸੰਗਤ ਜਿਥੇ ਦੇਸ਼ਾਂ-ਵਿਦੇਸ਼ਾਂ ਤੋਂ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਂਦੀਆਂ ਹਨ, ਉਥੇ ਇਸ ਹਵਾਈ ਸੇਵਾ ਦੇ ਸ਼ੁਰੂ ਹੋਣ ਨਾਲ ਸੰਗਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਵੀ ਸਹਿਜੇ ਹੀ ਕਰ ਸਕਣਗੀਆਂ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement