ਭਾਜਪਾ ਦੇ ਟਾਕਰੇ ਲਈ 'ਤੀਜੇ ਮੋਰਚੇ' ਲਈ ਫਿਰ ਤਿਆਰ ਹੋਣ ਲੱਗੀ ਜ਼ਮੀਨ
Published : Mar 6, 2018, 12:52 am IST
Updated : Mar 5, 2018, 7:22 pm IST
SHARE ARTICLE

ਨਵੀਂ ਦਿੱਲੀ, 5 ਮਾਰਚ : ਭਾਜਪਾ ਨੂੰ ਸਖ਼ਤ ਟੱਕਰ ਦੇਣ ਲਈ ਵਿਰੋਧੀ ਪਾਰਟੀਆਂ ਦੁਆਰਾ ਆਪਸ ਵਿਚ ਏਕਤਾ ਕਾਇਮ ਕਰਨ ਦੇ ਯਤਨਾਂ ਵਿਚਕਾਰ ਤ੍ਰਿਣਮੂਲ ਕਾਂਗਰਸ ਨੇ ਅੱਜ ਕਿਹਾ ਕਿ ਪਾਰਟੀ ਮੁਖੀ ਮਮਤਾ ਬੈਨਰਜੀ ਨੇ ਡੀਐਮਕੇ ਦੇ ਕਾਰਜਕਾਲੀ ਪ੍ਰਧਾਨ ਐਮ ਕੇ ਸਟਾਲਿਨ ਨਾਲ ਸੰਸਦ ਅਤੇ ਸੰਸਦ ਦੇ ਬਾਹਰ ਤਾਲਮੇਲ ਕਰਨ ਲਈ ਗੱਲ ਕੀਤੀ ਹੈ। ਤ੍ਰਿਣਮੂਲ ਦੇ ਰਾਜ ਸਭਾ ਮੈਂਬਰ ਡੇਰੇਕ ਓਬਰਾਇਨ ਨੇ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਮਮਤਾ ਬੈਨਰਜੀ ਵੱਖ ਵੱਖ ਪਾਰਟੀਆਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਅਸੀਂ ਸਹੀ ਰਸਤੇ 'ਤੇ ਹਾਂ। ਟੀਆਰਐਸ ਮੁਖੀ ਕੇ ਚੰਦਰਸ਼ੇਖ਼ਰ ਰਾਉ ਨਾਲ ਗੱਲ ਕਰਨ ਮਗਰੋਂ ਮਮਤਾ ਨੇ ਸਟਾਲਿਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਡੇਰੇਕ ਨੇ ਦਸਿਆ ਕਿ ਟੀਆਰਐਸ, ਟੀਡੀਪੀ, ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਡੀਐਮਕੇ ਵਿਚਕਾਰ ਸੰਸਦ ਵਿਚ ਵੱਖ ਵੱਖ ਮੁੱਦਿਆਂ 'ਤੇ ਚੰਗਾ ਤਾਲਮੇਲ ਹੈ। 


ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਇਸ ਗੱਲ ਨੂੰ ਰੱਦ ਕੀਤਾ ਕਿ ਮਮਤਾ ਬੈਨਰਜੀ ਪਾਰਟੀਆਂ ਨੂੰ ਇਕਜੁਟ ਕਰਨ ਲਈ ਜੋ ਕਰ ਰਹੀ ਹੈ, ਉਸ ਤੋਂ ਕਾਂਗਰਸ ਨੂੰ ਅਲੱਗ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਸ਼ਿਵ ਸੈਨਾ ਦੇ ਨੇਤਾ ਊਧਵ ਠਾਕਰੇ ਨਾਲ ਵੀ ਗੱਲ ਕੀਤੀ ਹੈ। ਦੋਵੇਂ ਨੇਤਾ ਇਕ ਦੂਜੇ ਦੇ ਸੰਪਰਕ ਵਿਚ ਹਨ। ਤਾਜ਼ਾ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ 'ਤੇ ਟਿਪਣੀ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।  (ਏਜੰਸੀ)

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement