ਧਮਕੀ ਦੇਣ 'ਤੇ ਬੀ.ਸੀ.ਸੀ.ਆਈ. ਅਧਿਕਾਰੀ ਕੋਲੋਂ ਸੁਪਰੀਮ ਕੋਰਟ ਨੇ ਜਵਾਬ ਮੰਗਿਆ
Published : Nov 30, 2017, 10:26 pm IST
Updated : Nov 30, 2017, 4:56 pm IST
SHARE ARTICLE

ਨਵੀਂ ਦਿੱਲੀ, 30 ਨਵੰਬਰ: ਸੁਪਰੀਮ ਕੋਰਟ ਨੇ ਬੀ.ਸੀ.ਸੀ.ਆਈ. ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐਫ਼.ਓ.) ਸੰਤੋਸ਼ ਰਾਂਗਨੇਕਰ ਨੂੰ ਹਾਲ 'ਚ ਹੀ ਧਮਕੀ ਦੇਣ ਦੇ ਦੋਸ਼ਾਂ 'ਤੇ ਬੋਰਡ ਦੇ ਖਜ਼ਾਨਚੀ ਅਨਿਰੁਧ ਚੌਧਰੀ ਤੋਂ ਜਵਾਬ ਮੰਗਿਆ ਹੈ।
ਮੁੱਖ ਜੱਜ ਦੀਪਕ ਮਿਸ਼ਰਾ, ਜੱਜ ਏ.ਐਸ. ਖਾਨਿਵਿਲਕਰ ਅਤੇ ਜੱਜ ਡੀਵਾਈ ਚੰਦਰਚੂੜ ਦੇ ਬੈਂਚ ਨੇ ਚੌਧਰੀ ਨੂੰ ਦੋ ਹਫ਼ਤਿਆਂ ਦੌਰਾਨ ਸੀ.ਐਫ਼.ਓ. ਦੇ ਦੋਸ਼ਾਂ 'ਤੇ ਜਵਾਬ ਦੇਣ ਲਈ ਕਿਹਾ ਹੈ। ਬੀ.ਸੀ.ਸੀ.ਆਈ. ਖਜ਼ਾਨਚੀ ਵਲੋਂ ਪੇਸ਼ ਸੀਨੀਅਰ ਵਕੀਲ ਪੁਨੀਤ ਬਾਲੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਸੀ.ਐਫ਼.ਓ. ਨੂੰ ਧਮਕੀ ਨਹੀਂ ਦਿਤੀ।


ਬੈਂਚ ਦੀ ਸਹਾਇਤਾ ਕਰ ਰਹੇ ਸੀਨੀਅਰ ਵਕੀਲ ਗੋਪਾਲ ਸੁਬ੍ਰਮਣਿਅਮ ਨੇ ਕਿਹਾ ਕਿ ਪ੍ਰਸ਼ਾਸਕਾਂ ਦੀ ਕਮੇਟੀ (ਸੀ.ਓ.ਏ.) ਦੇ ਮੁਖੀ ਵਿਨੋਦ ਰਾਏ ਨੂੰ ਸੀ.ਐਫ਼.ਓ. ਦੀ ਈਮੇਲ ਮਿਲੀ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਚੌਧਰੀ ਨੇ ਤਿੰਨ ਮੌਕਿਆਂ 'ਤੇ ਉਨ੍ਹਾਂ ਨੂੰ ਧਮਕੀ ਦਿਤੀ। ਸੁਪਰੀਮ ਕੋਰਟ ਨੇ ਨਾਲ ਹੀ ਸੀ.ਓ.ਏ. ਨੂੰ ਇਕ ਚਾਰਟ ਦਾਖ਼ਲ ਕਰਨ ਲਈ ਕਿਹਾ ਹੈ, ਜਿਸ 'ਚ ਬੀ.ਸੀ.ਸੀ.ਆਈ. ਦੇ ਮਸੌਦਾ ਸੰਵਿਧਾਨ 'ਤੇ ਪ੍ਰਤੀਕਿਰਿਆ ਅਤੇ ਸੁਝਾਅ ਹੋਵੇ। ਅਗਲੀ ਸੁਣਵਾਈ ਜਨਵਰੀ 'ਚ ਹੋਵੇਗੀ।  (ਏਜੰਸੀ)

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement