ਗੌਰੀ ਲੰਕੇਸ਼ ਮਰਡਰ ਕੇਸ : SIT ਨੂੰ ਮਿਲੀ ਵੱਡੀ ਕਾਮਯਾਬੀ, ਇਕ ਦੋਸ਼ੀ ਹਿਰਾਸਤ 'ਚ
Published : Mar 3, 2018, 12:51 pm IST
Updated : Mar 3, 2018, 7:21 am IST
SHARE ARTICLE

ਨਵੀਂ ਦਿੱਲੀ : ਸੀਨੀਅਰ ਪੱਤਰਕਾਰ ਅਤੇ ਸੋਸ਼ਲ ਵਰਕਰ ਗੌਰੀ ਲੰਕੇਸ਼ ਕਤਲ ਕੇਸ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ (SIT) ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਪੁੱਛਗਿੱਛ ਲਈ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ। ਇਸ ਮਾਮਲੇ ਦੇ ਜਾਂਚ ਅਧਿਕਾਰੀ ਡਿਪਟੀ ਕਮਿਸ਼ਨਰ ਐੱਮ.ਐੱਨ. ਅਨੁਚੇਥ ਨੇ ਦੱਸਿਆ ਕਿ ਟੀ.ਨਵੀਨ ਕੁਮਾਰ ਉਰਫ ਹੋਤੇ ਮਾਂਜਾ ਨੂੰ 8 ਦਿਨ ਲਈ ਹਿਰਾਸਤ 'ਚ ਲਿਆ ਗਿਆ ਹੈ। ਕੁਮਾਰ ਨੂੰ ਪਹਿਲਾਂ ਹੀ ਇਕ ਹੋਰ ਮਾਮਲੇ ਲਈ ਰਿਆਇਕ ਰਿਮਾਂਡ 'ਤੇ ਲਿਆ ਹੈ। ਹਾਲਾਂਕਿ ਉਨ੍ਹਾਂ ਨੇ ਇਸ ਮਾਮਲੇ 'ਚ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।



ਜ਼ਿਕਰੇਯੋਗ ਹੈ ਕਿ ਪਿਛਲੇ ਸਾਲ 5 ਸਤੰਬਰ ਨੂੰ ਗੌਰੀ ਲੰਕੇਸ਼ (55) ਦੀ ਉਨ੍ਹਾਂ ਦੇ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਕੁਮਾਰ ਨੂੰ ਗੈਰਕਾਨੂੰਨੀ ਢੰਗ ਨਾਲ ਪਿਸਤੌਲ ਦੀਆਂ ਗੋਲੀਆਂ ਰੱਖਣ ਦੇ ਦੋਸ਼ 'ਚ 19 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 


ਉਸਦੇ ਖਿਲਾਫ ਆਰਮਡ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਸ ਵਲੋਂ ਮੁਹੱਈਆ ਕਰਵਾਈ ਗਈ ਸੂਚਨਾ ਦੇ ਅਧਾਰ 'ਤੇ ਪੁਲਿਸ ਉਸ ਤੋਂ ਹੋਰ ਪੁੱਛਗਿੱਛ ਕਰਨਾ ਚਾਹੁੰਦੀ ਸੀ ਅਤੇ ਇਸ ਲਈ ਪੁਲਿਸ ਨੇ ਅਦਾਲਤ ਨਾਲ ਸੰਪਰਕ ਕੀਤਾ ਸੀ। ਅਦਾਲਤ ਨੇ ਉਸਨੂੰ ਅੱਜ 8 ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ।

SHARE ARTICLE
Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement