ਹੁਣ ਲਗਦੈ, ਇੰਦਰਾ ਗਾਂਧੀ ਦਾ ਸ਼ਾਸਨ ਹੁਣ ਨਾਲੋਂ ਜ਼ਿਆਦਾ ਜਮਹੂਰੀ ਸੀ: ਸ਼ਿਵ ਸੈਨਾ
Published : Jan 16, 2018, 1:36 am IST
Updated : Jan 15, 2018, 8:06 pm IST
SHARE ARTICLE

ਮੁੰਬਈ, 15 ਜਨਵਰੀ: ਸੁਪਰੀਮ ਕੋਰਟ ਦੇ ਚਾਰ ਜੱਜਾਂ ਵਲੋਂ ਮਾਮਲਿਆਂ ਵਿਚ ਚੋਣਵੇਂ ਢੰਗ ਨਾਲ ਵੰਡ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਸ਼ਿਵ ਸੈਨਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਅੱਜ ਕਿਹਾ ਕਿ ਜਿਹੜੇ ਲੋਕ ਲੋਕਤੰਤਰ ਦੀ ਦੁਹਾਈ ਦਿੰਦੇ ਹਨ, ਅਸਲ ਵਿਚ ਉਹੀ ਉਸ ਨੂੰ ਕਮਜ਼ੋਰ ਕਰ ਰਹੇ ਹਨ। ਪਾਰਟੀ ਨੇ ਕਿਹਾ ਕਿ ਜਿਹੜੇ ਲੋਕ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ 'ਤੇ ਨਿਆਇਕ ਮਾਮਲਿਆਂ ਵਿਚ ਦਖ਼ਲ ਦੇਣ ਦਾ ਦੋਸ਼ ਲਾਉਂਦੇ ਸਨ, ਉਹ ਅੱਜ ਸੱਤਾ ਵਿਚ ਹਨ। ਇਸ ਦੇ ਨਾਲ ਹੀ ਪਾਰਟੀ ਨੇ ਕਿਹਾ ਕਿ ਇੰਦਰਾ ਗਾਂਧੀ ਦਾ ਸ਼ਾਸਨ ਜ਼ਿਆਦਾ ਜਮਹੂਰੀ ਲਗਦਾ ਸੀ। ਸ਼ਿਵ ਸੈਨਾ ਨੇ ਪਾਰਟੀ ਦੀ ਅਖ਼ਬਾਰ ਸਾਮਨਾ ਦੀ ਸੰਪਾਦਕੀ ਵਿਚ ਕਿਹਾ ਕਿ ਦੇਸ਼ ਦਾ ਦਮ ਘੁਟ ਰਿਹਾ ਸੀ ਅਤੇ 


ਜੱਜਾਂ ਵਲੋਂ ਆਵਾਜ਼ ਉਠਾਉਣ ਤੋਂ ਬਾਅਦ ਹੁਣ ਦੇਸ਼ ਆਸਾਨੀ ਨਾਲ ਸਾਹ ਲੈ ਰਿਹਾ ਹੈ। ਸ਼ਿਵ ਸੈਨਾ ਨੇ ਕਿਹਾ ਕਿ ਦੇਸ਼ ਵਿਚ ਲੋਕਤੰਤਰ ਦੀ ਮਜ਼ਬੂਤੀ ਲਈ ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜਾਂ ਵਲੋਂ ਚੁਕਿਆ ਗਿਆ ਇਹ ਕਦਮ ਸਾਹਸੀ ਹੈ। ਸ਼ਿਵ ਸੈਨਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਕੇਂਦਰ ਲੋਕਤੰਤਰ ਦੀ ਗੱਲ ਕਰਦਾ ਹੈ ਪਰ ਅਸਲ ਵਿਚ ਉਹ ਹੀ ਲੋਕਤੰਤਰ ਨੂੰ ਕਮਜ਼ੋਰ ਕਰ ਰਿਹਾ ਹੈ।  (ਪੀ.ਟੀ.ਆਈ.)

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement