ਪੰਜਾਬ, ਹਰਿਆਣਾ ਤੇ ਦਿੱਲੀ ਦੇ ਆਸਮਾਨ ਵਿੱਚ ਧੂੰਏਂ ਦੇ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਆਂਕੜਿਆਂ ਉੱਤੇ ਨਜ਼ਰ ਮਾਰੀ ਜਾਵੇ ਤਾਂ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿੱਚ ਇਸ ਸਾਲ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ ਬਹੁਤ ਘੱਟ ਹਨ ਤੇ ਇਸ ਵਾਰ ਲੱਗਭੱਗ 45 ਫ਼ੀਸਦੀ ਦੀ ਕਮੀ ਆਈ ਹੈ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਿੱਚ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਦੱਸਿਆ ਦੀ ਪੰਜਾਬ ਵਿੱਚ ਇਸ ਵਾਰ ਕਿਸਾਨਾਂ ਵਲੋਂ ਨਾੜ ਨੂੰ ਅੱਗ ਲਗਾਉਣ ਦੇ ਮਾਮਲੀਆਂ ਵਿੱਚ ਕਾਫੀ ਕਮੀ ਆਈ ਹੈ। ਪਿਛਲੇ ਸਾਲ ਦੀ ਗੱਲ ਕਰੀਏ ਤਾਂ 72 ਹਜ਼ਾਰ ਮਾਮਲੇ ਸਾਹਮਣੇ ਆਏ ਸਨ, ਪਰ ਇਸ ਸਾਲ 40 ਹਜ਼ਾਰ ਦੇ ਕਰੀਬ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ ਹੀ ਸਾਹਮਣੇ ਆਏ ਹਨ।
ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਨਾੜ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ 45 ਫ਼ੀਸਦੀ ਕਮੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦਾ ਇਸ ਲਈ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਸਰਕਾਰ ਅਤੇ ਆਪਣੇ ਜ਼ਮੀਰ ਦੀ ਆਵਾਜ਼ ਨੂੰ ਸੁਣਦੇ ਹੋਏ ਨਾੜ ਨੂੰ ਅੱਗ ਨਹੀ ਲਗਾਈ। ਉਨ੍ਹਾਂ ਨੇ ਆਸ ਜਤਾਈ ਕਿ ਅਗਲੇ ਸਾਲ ਇਸਦੀ ਤਾਦਾਤ ਵਿੱਚ ਹੋਰ ਵੀ ਕਮੀ ਆਵੇਗੀ ਤੇ ਪੰਜਾਬ ਦੇ ਕਿਸਾਨ ਹੁਣ ਇਸ ਦੇ ਪ੍ਰਤੀ ਸੁਚੇਤ ਹੋ ਰਹੇ ਹਨ ।
ਇੱਥੇ ਤਹਾਨੂੰ ਇਹ ਵੀ ਦਸਦੀਏ ਕਿ ਪਿਛਲੇ ਪੰਜ ਸਾਲਾਂ ਵਿਚ ਵਾਹਨਾਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ,
ਖੇਤਰੀ ਟਰਾਂਸਪੋਰਟ ਦਫਤਰ (ਆਰ ਟੀ ਓ) ਦੇ ਅਨੁਸਾਰ ਹਰ ਰੋਜ਼ ਜੈਪੁਰ ਵਿਚ 500 ਨਵੇਂ ਗੈਰ-ਵਪਾਰਕ ਵਾਹਨ ਰਜਿਸਟਰਡ ਹੁੰਦੇ ਹਨ, ਜਿਨ੍ਹਾਂ ਵਿਚ 2 ਪਹੀਆ 4 ਪਹੀਆ ਵਾਹਨ ਸ਼ਾਮਿਲ ਹਨ।
ਵਿਆਪਕ ਹਵਾ ਦੇ ਪ੍ਰਦੂਸ਼ਣ ਦੇ ਪੱਧਰਾਂ 'ਤੇ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੀ ਇਕ ਨਵੀਂ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ 10 ਮਾਈਕਰੋਨ ਜਾਂ ਇਸ ਤੋਂ ਘੱਟ ਕਣਾਂ ਦੇ ਵੱਡੇ ਪੱਧਰ ਦੇ ਪਦਾਰਥਾਂ ਦੇ ਨਾਲ ਦਿੱਲੀ ਦੁਨੀਆ ਦੇ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ ਹੈ।
ਇਹ ਵੀ ਸਾਹਮਣੇ ਆਇਆ ਕਿ ਵਧ ਰਹੀ ਸਮੋਗ ਲਈ ਦਿੱਲੀ, ਲਖਨਊ ਤੇ ਵਾਰਾਨਸੀ ਦੀ ਟ੍ਰੈਫ਼ਿਕ ਜ਼ਿੰਮੇਵਾਰ ਹੈ। ਕਿਉਂਕਿ ਮੰਨਿਆ ਜਾ ਰਿਹਾ ਕਿ ਟ੍ਰੈਫ਼ਿਕ ਕਾਰਨ ਫੈਲ ਰਿਹਾ ਪ੍ਰਦੂਸ਼ਣ ਹਵਾ ਤੇ ਧੁੰਦ ਨਾਲ ਮਿਲ ਸਮੋਗ ਨੂੰ ਵਧਾ ਰਿਹਾ ਜਿਸ ਕਾਰਨ ਇਹਨਾਂ ਦਿਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਕਈ ਕਿਸਮ ਦੀ ਮੁਸ਼ਕਿਲਾਂ ਆ ਰਹੀਆਂ ਹਨ।
end-of