
ਸ੍ਰੀਨਗਰ, 14 ਨਵੰਬਰ : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਫ਼ੌਜ ਦਾ ਜਵਾਨ ਅਤੇ ਇਕ ਅਤਿਵਾਦੀ ਮਾਰੇ ਗਏ | ਸੁਰੱਖਿਆ ਬਲਾਂ ਨੇ ਪੁਲਵਾਮਾ ਵਿਚ ਅਤਿਵਾਦ ਵਿਰੋਧੀ ਮੁਹਿੰਮ ਚਲਾਈ ਸੀ | ਫ਼ੌਜ ਦੇ ਸੂਤਰਾਂ ਨੇ ਦਸਿਆ ਕਿ ਕੁਲਗਾਮ ਦੇ ਨੌਬਗ ਕੁੰਡ ਪਿੰਡ ਵਿਚ ਅਤਿਵਾਦੀਆਂ ਨਾਲ ਗੋਲੀਬਾਰੀ ਵਿਚ ਇਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ | ਜ਼ਖ਼ਮੀ ਜਵਾਨ ਦੀ ਬਾਅਦ ਵਿਚ ਮੌਤ ਹੋ ਗਈ |
ਮੁਕਾਬਲੇ ਵਿਚ ਇਕ ਅਤਿਵਾਦੀ ਵੀ ਮਾਰਿਆ ਗਿਆ | ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਮਗਰੋਂ ਅੱਜ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ | ਜਦ ਤਲਾਸ਼ੀ ਮੁਹਿੰਮ ਚੱਲ ਰਹੀ ਸੀ ਤਦ ਅਤਿਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ | ਬੁਲਾਰੇ ਨੇ ਕਿਹਾ ਕਿ ਅੰਤਮ ਰੀਪੋਰਟ ਆਉਣ ਤਕ ਮੁਹਿੰਮ ਜਾਰੀ ਸੀ | (ਏਜੰਸੀ)