
ਬੈਂਗਲੁਰੂ : ਮੱਧ ਪ੍ਰਦੇਸ਼ ਤੋਂ ਸਬਕ ਲੈਂਦੇ ਹੋਏ ਕਰਨਾਟਕ ਸਰਕਾਰ ਨਾਬਾਲਿਗ ਲੜਕੀਆਂ ਨਾਲ ਰੇਪ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਉਣ 'ਤੇ ਵਿਚਾਰ ਕਰ ਰਿਹਾ ਹੈ। ਕਰਨਾਟਕ ਦੇ ਗ੍ਰਹਿ ਮੰਤਰੀ ਰਾਮਲਿੰਗਾ ਰੈੱਡੀ ਨੇ ਕਿਹਾ, ''ਸੂਬਾ ਸਰਕਾਰ ਮੁੱਧ ਪ੍ਰਦੇਸ਼ ਸਰਕਾਰ ਵੱਲੋਂ ਪਾਸ ਕਾਨੂੰਨ ਦੀ ਪੂਰੀ ਜਾਣਕਾਰੀ ਲੈ ਰਹੀ ਹੈ ਤੇ ਇਸ ਨੂੰ ਕਰਨਾਟਕ 'ਚ ਵੀ ਲਾਗੂ ਕਰਨ ਦੀ ਯੋਜਨਾ ਹੈ। ਉਸ ਇਸ ਮੁੱਦੇ 'ਤੇ ਮੁੱਖ ਮੰਤਰੀ ਸਿੱਧਾਰਮਈਆ ਨਾਲ ਗੱਲਬਾਤ ਕਰਨਗੇ।
ਉਨ੍ਹਾਂ ਕਿਹਾ ਕਿ ਹਾਲ ਹੀ 'ਚ ਇਕ ਦਲਿਤ ਨਾਬਾਲਿਗ ਲੜਕੀ ਰੇਪ ਦੀ ਘਟਨਾ ਕਾਰਨ ਕਰਨਾਟਕ ਤੱਟਵਰਤੀ ਜ਼ਿਲਿਆਂ 'ਚ ਤਣਾਅ ਵਧ ਗਿਆ ਸੀ। ਸਖ਼ਤ ਕਾਨੂੰਨ ਨਾਲ ਅਜਿਹੇ ਅਪਰਾਧਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਹੈ।
ਮੱਧ ਪ੍ਰਦੇਸ਼ ਦੇ ਵਿਧਾਨ ਸਭਾ ਨੇ ਚਾਰ ਦਸੰਬਰ ਨੂੰ ਇਕ ਕਾਨੂੰਨ ਪਾਸ ਕੀਤਾ ਹੈ, ਜਿਸ ਦੇ ਮੁਤਾਬਕ 12 ਸਾਲ ਜਾਂ ਉਸ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਰੇਪ ਕਰਨ 'ਤੇ ਫਾਂਸੀ ਦੀ ਸਜ਼ਾ ਹੋਵੇਗੀ। ਮੱਧ ਪ੍ਰਦੇਸ਼ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਅਜਿਹਾ ਕਾਨੂੰਨ ਬਣਾਇਆ ਹੈ।