ਰਾਜਨਾਥ ਦੇ ਘਰ ਅੱਗੇ ਪ੍ਰਦਰਸ਼ਨ ਕਰ ਰਹੇ 'ਆਪ' ਦੇ ਕਈ ਨੇਤਾ ਗ੍ਰਿਫ਼ਤਾਰ
Published : Feb 22, 2018, 1:59 pm IST
Updated : Feb 22, 2018, 8:29 am IST
SHARE ARTICLE

ਨਵੀਂ ਦਿੱਲੀ : ਦਿੱਲੀ ਦੇ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਨਾਲ ਕੁੱਟਮਾਰ ਅਤੇ ਬਦਸਲੂਕੀ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾਹੈ। ਵੀਰਵਾਰ ਨੂੰ ਸਵੇਰੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਆਪ ਨੇਤਾ ਅਲਕਾਂ ਲਾਂਬਾ ਸਮੇਤ ਕਈ ਹੋਰ ਨੇਤਾਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਪ੍ਰਕਾਸ ਜਾਰਵਾਲ ਅਤੇ ਅਮਾਨਤੁੱਲਾ ਖਾਨ ਜੇਲ੍ਹ ਵਿਚ ਹਨ, ਉਨ੍ਹਾਂ ਨੂੰ ਬੁੱਧਵਾਰ ਦੀ ਰਾਤ ਤਿਹਾੜ ਜੇਲ੍ਹ ਵਿਚ ਬਿਤਾਉਣੀ ਪਈ। 



ਆਪ ਨੇਤਾ ਅਲਕਾ ਲਾਂਬਾ ਨੇ ਕਿਹਾ ਕਿ ਗ੍ਰਹਿ ਮੰਤਰੀ ਪੱਖਪਾਤ ਦੇ ਆਧਾਰ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਨੀਰਵ ਮੋਦੀ ਵਰਗੇ ਬੈਂਕਾਂ ਨਾਲ ਠੱਗੀਆਂ ਮਾਰਨ ਵਾਲੇ ਵਿਅਕਤੀ 'ਤੇ ਵੀ ਐਫਆਈਆਰ ਹੋਈ ਹੈ ਪਰ ਉਨ੍ਹਾਂ ਉਤੇ ਕੇਂਦਰ ਸਰਕਾਰ ਕੁਝ ਨਹੀਂ ਕਰ ਰਹੀ ਹੈ ਤਾਂ ਫਿਰ 'ਆਪ' ਵਿਧਾਇਕਾਂ 'ਤੇ ਇਸ ਤ਼ਰ੍ਹਾਂ ਦੀ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ? ਇਸ ਮਾਮਲੇ ਵਿਚ ਤੀਸ ਹਜ਼ਾਰੀ ਕੋਰਟ ਦੋਨਾਂ ਵਿਧਾਇਕਾਂ ਦੀ ਜ਼ਮਾਨਤ 'ਤੇ ਸੁਣਵਾਈ ਕਰੇਗੀ।



ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਗਏ ਆਪ ਵਿਧਾਇਕਾਂ ਨੂੰ ਬੁੱਧਵਾਰ ਨੂੰ ਤੀਸ ਹਜ਼ਾਰੀ ਕੋਰਟ ਵਿਚ ਪੇਸ਼ ਕੀਤਾ ਗਿਆ। ਇੱਥੇ ਪੁਲਿਸ ਨੇ ਦੋਵਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ, ਪਰ ਜੱਜ ਨੇ ਉਸ ਨੂੰ ਰੱਦ ਕਰ ਦਿੱਤਾ ਸੀ। ਦੂਜੇ ਪਾਸੇ ਬੀਜੇਪੀ ਦੇ ਕਰਮਚਾਰੀ ਵੀ ਦਿੱਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਦੋਵਾਂ ਵਿਧਾਇਕਾਂ ਦੇ ਖਿਲਾਫ਼ ਕੇਸ ਦਰਜ ਕਰਾਉਣ ਦੇ ਬਾਅਦ ਅੰਸ਼ੁ ਪ੍ਰਕਾਸ਼ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਵਿਚ ਮੀਟਿੰਗ ਕੀਤੀ ਅਤੇ ਆਪਣਾ ਪੱਖ ਰੱਖਿਆ।

ਕਾਲੀ ਪੱਟੀ ਬੰਨ੍ਹ ਕੇ ਕੀਤਾ ਵਿਰੋਧ


ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਦੇ ਨਾਲ ਕੁੱਟਮਾਰ ਦੇ ਬਾਅਦ ਦਿੱਲੀ ਸਰਕਾਰ ਦੇ ਕਰਮਚਾਰੀਆਂ ਨੇ ਕਾਲੀ ਪੱਟੀ ਬੰਨ੍ਹ ਕੇ ਵਿਰੋਧ ਜਤਾਇਆ। ਉਥੇ ਹੀ, ਪੁਲਿਸ ਦੇ ਮੁਤਾਬਕ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਦੀ ਮੈਡੀਕਲ ਰਿਪੋਰਟ ਵਿਚ ਉਨ੍ਹਾਂ ਦੇ ਚਿਹਰੇ ਉਤੇ ਕੱਟ ਦਾ ਨਿਸ਼ਾਨ ਅਤੇ ਮੋਢੇ 'ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ। ਇਸ ਮਾਮਲੇ ਵਿਚ ਦੋਸ਼ੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਨੇ ਜਾਮਿਆ ਨਗਰ ਥਾਣੇ ਵਿਚ ਸਰੈਂਡਰ ਕੀਤਾ ਸੀ। ਉਥੇ ਹੀ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਨੇ ਅਮਾਨਤੁੱਲਾ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਕੀ ਹੈ ਪੂਰਾ ਮਾਮਲਾ


ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਨੇ ਇਲਜ਼ਾਮ ਲਗਾਇਆ ਹੈ ਕਿ ਸੋਮਵਾਰ ਦੇਰ ਰਾਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉਤੇ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਵਿਧਾਇਕਾਂ ਨੇ ਸਰਕਾਰੀ ਇਸ਼ਤਿਹਾਰ ਰਿਲੀਜ਼ ਕਰਨ ਦਾ ਦਬਾਅ ਬਣਾਇਆ ਅਤੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦੇ ਬਾਅਦ ਮੁੱਖ ਸਕੱਤਰ ਨੇ ਮੰਗਲਵਾਰ ਨੂੰ ਦਿੱਲੀ ਪੁਲਿਸ ਵਿਚ ਸ਼ਿਕਾਇਤ ਦਿੱਤੀ, ਜਿਸਦੇ ਬਾਅਦ ਓਖਲਾ ਤੋਂ ਆਪ ਦੇ ਵਿਧਾਇਕ ਅਮਾਨਤੁੱਲ੍ਹਾ ਸਮੇਤ ਹੋਰ ਵਿਧਾਇਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।

SHARE ARTICLE
Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement