
ਨਵੀਂ ਦਿੱਲੀ: ਕੌਮਾਂਤਰੀ ਪੱਧਰ 'ਤੇ ਸੋਨੇ 'ਚ ਸੁਸਤੀ ਰਹਿਣ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 225 ਰੁਪਏ ਘੱਟ ਕੇ 30,225 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਇਸੇ ਤਰ੍ਹਾਂ ਉਦਯੋਗਿਕ ਮੰਗ ਸੁਸਤ ਰਹਿਣ ਨਾਲ ਚਾਂਦੀ ਵੀ 525 ਰੁਪਏ ਦੀ ਭਾਰੀ ਗਿਰਾਵਟ ਨਾਲ 39,925 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ। ਸੋਨੇ ਦੀ ਕੀਮਤ 'ਚ ਕੱਲ 50 ਰੁਪਏ ਦੀ ਤੇਜ਼ੀ ਆਈ ਸੀ, ਜਦੋਂ ਕਿ ਚਾਂਦੀ 'ਚ ਅੱਜ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ।
ਵਿਦੇਸ਼ੀ ਬਾਜ਼ਾਰਾਂ 'ਚ ਲੰਡਨ ਦਾ ਸੋਨਾ ਹਾਜ਼ਰ 1.50 ਡਾਲਰ ਚਮਕ ਕੇ 1,267.90 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਉੱਥੇ ਹੀ, ਦਸੰਬਰ ਦਾ ਅਮਰੀਕੀ ਸੋਨਾ ਵਾਇਦਾ 0.5 ਡਾਲਰ ਡਿੱਗ ਕੇ 1,269.10 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਚਾਂਦੀ ਹਾਜ਼ਰ 'ਚ ਵੀ 0.01 ਡਾਲਰ ਦੀ ਗਿਰਾਵਟ ਰਹੀ ਅਤੇ ਇਹ 16.73 ਡਾਲਰ ਪ੍ਰਤੀ ਔਂਸ 'ਤੇ ਵਿਕੀ।
ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਯੂਰਪੀ ਸੈਂਟਰਲ ਬੈਂਕ ਵੱਲੋਂ ਬਾਂਡ ਖਰੀਦ ਪ੍ਰੋਗਰਾਮ ਦੀ ਮਿਆਦ ਵਧਾਉਣ ਨਾਲ ਦੁਨੀਆਂ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਡਾਲਰ ਨੂੰ ਮਜ਼ਬੂਤੀ ਮਿਲੀ ਹੈ। ਡਾਲਰ ਦੇ ਮਜ਼ਬੂਤ ਰਹਿਣ ਨਾਲ ਸੋਨੇ ਦੀ ਚਮਕ ਫਿੱਕੀ ਪਈ ਹੈ।