ਤਲਾਕ ਬਿਲ ਦਾ ਏਜੰਡਾ ਮੁਸਲਮਾਨਾਂ ਨੂੰ ਪ੍ਰੇਸ਼ਾਨ ਕਰਨਾ : ਸੀਪੀਐਮ
Published : Jan 6, 2018, 1:42 am IST
Updated : Jan 5, 2018, 8:12 pm IST
SHARE ARTICLE

ਤਿਰੂਵਨੰਥਪੁਰਮ, 5 ਜਨਵਰੀ : ਸੀਪੀਆਈ (ਐਮ) ਨੇ ਅੱਜ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿਰਫ਼ ਸਿਆਸੀ ਲਾਹਾ ਲੈਣ ਲਈ 'ਤਿੰਨ ਤਲਾਕ' ਦਾ ਮੁੱਦਾ ਚੁੱਕ ਰਹੀ ਹੈ। ਕੇਰਲਾ ਸੀਪੀਆਈ (ਐਮ) ਦੇ ਸਕੱਤਰ ਕੋਡੀਯੇਰੀ ਬਾਲਾਕ੍ਰਿਸ਼ਨਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਆਸੀ ਲਾਹੇ ਲਈ ਮੁਸਲਿਮ ਵਿਮਨ ਬਿਲ, 2017 ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿਚ ਪੇਸ਼ ਕੀਤੇ ਗਏ ਤਿੰਨ ਤਲਾਕ ਦੇ ਬਿਲ ਦਾ ਏਜੰਡਾ ਮੁਸਲਮਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਤਲਾਕ ਦਾ ਮੁੱਦਾ ਸਿਵਲ ਮਾਮਲਾ ਹੈ ਪਰ ਇਸ ਨੂੰ ਅਪਰਾਧਕ ਰੂਪ ਦੇ ਕੇ ਔਰਤਾਂ ਦੀ ਸੁਰੱਖਿਆ ਨਹੀਂ ਕੀਤੀ ਗਈ ਬਲਕਿ ਇਹ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਤੁਰਤ ਤਲਾਕ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਪਰ ਮੋਦੀ ਸਰਕਾਰ ਵਲੋਂ ਤਿੰਨ ਤਲਾਕ ਦੇ ਮੁੱਦੇ 'ਤੇ ਸੰਸਦ ਵਿਚ ਪੇਸ਼ ਕੀਤਾ ਗਿਆ ਬਿਲ ਮੁਸਲਿਮ ਔਰਤਾਂ ਨਾਲ ਧੋਖਾ ਹੈ। 


ਬਾਲਾਕ੍ਰਿਸ਼ਨਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਤੋਂ ਹੀ ਤਿੰਨ ਤਲਾਕ ਦਾ ਵਿਰੋਧ ਕੀਤਾ ਹੈ ਕਿਉਂਕਿ ਇਸ ਨਾਲ ਮੁਸਲਿਮ ਔਰਤ ਦੇ ਸਨਮਾਨ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਬਿਲ ਨੂੰ ਚੋਣਵੀਂ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ ਤਾਕਿ ਇਸ ਬਿਲ 'ਤੇ ਜ਼ਰੂਰੀ ਬਹਿਸ ਹੋ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਇਸ ਬਿਲ ਨੂੰ ਸੰਸਦ ਵਿਚ ਜਲਦਬਾਜ਼ੀ ਵਿਚ ਪੇਸ਼ ਕੀਤਾ  ਅਤੇ ਸਿਰਫ਼ ਚਾਰ ਘੰਟੇ ਦੀ ਬਹਿਸ ਤੋਂ ਬਾਅਦ ਲੋਕ ਸਭਾ ਵਿਚ ਇਸ ਬਿਲ ਨੂੰ ਪਾਸ ਵੀ ਕਰ ਦਿਤਾ ਗਿਆ। (ਏਜੰਸੀ)

SHARE ARTICLE
Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement