'ਤਿੰਨ ਤਲਾਕ' ਖ਼ਤਮ ਕਰਨ ਲਈ ਬਣੇਗਾ ਕਾਨੂੰਨ
Published : Nov 21, 2017, 11:30 pm IST
Updated : Nov 21, 2017, 6:00 pm IST
SHARE ARTICLE

ਨਵੀਂ ਦਿੱਲੀ, 21 ਨਵੰਬਰ : ਸੁਪਰੀਮ ਕੋਰਟ ਵਲੋਂ ਇਕ ਵਾਰ ਵਿਚ ਤਿੰਨ ਵਾਰ ਬੋਲ ਕੇ ਦਿਤੇ ਤਲਾਕ ਨੂੰ 'ਗ਼ੈਰ-ਕਾਨੂੰਨੀ ਅਤੇ ਗ਼ੈਰ-ਸੰਵਿਧਾਨਕ' ਕਰਾਰ ਦਿਤੇ ਜਾਣ ਮਗਰੋਂ ਹੁਣ ਸਰਕਾਰ ਮੁਸਲਮਾਨਾਂ ਦੀ ਇਸ ਰਵਾਇਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਾਸਤੇ ਸੰਸਦ ਦੇ ਅਗਲੇ ਸੈਸ਼ਨ ਵਿਚ ਬਿਲ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ।
ਇਸ ਸੰਦਰਭ ਵਿਚ ਮੰਤਰੀ ਪੱਧਰ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ 22 ਅਗੱਸਤ ਨੂੰ ਸੁਪਰੀਮ ਕੋਰਟ ਨੇ ਤਿੰਨ ਤਲਾਕ ਨੂੰ 'ਗ਼ੈਰਕਾਨੂੰਨੀ ਅਤੇ ਗ਼ੈਰਸੰਵਿਧਾਨਕ' ਕਰਾਰ ਦਿਤਾ ਸੀ। ਸਰਕਾਰੀ ਸੂਤਰਾਂ ਨੇ ਦਸਿਆ ਕਿ 'ਢੁਕਵਾਂ ਬਿਲ' ਲਿਆਉਣ ਅਤੇ ਮੌਜੂਦ ਸਜ਼ਾ ਪ੍ਰਾਵਧਾਨਾਂ ਵਿਚ ਸੋਧ ਬਾਰੇ ਵਿਚਾਰ ਕਰਨ ਲਈ ਮੰਤਰੀਆਂ ਦੀ ਕਮੇਟੀ ਬਣਾ ਦਿਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਤਿੰਨ ਤਲਾਕ ਦੀ ਰਵਾਇਤ ਜਾਰੀ ਹੈ।
ਸੂਤਰਾਂ ਨੇ ਦਸਿਆ, 'ਸੁਪਰੀਮ ਕੋਰਟ ਦੇ ਹੁਕਮ ਨੂੰ ਅਸਰਦਾਰ ਬਣਾਉਣ ਲਈ ਸਰਕਾ ਇਸ ਮਾਮਲੇ ਨੂੰ ਅੱਗੇ ਵਧਾ ਰਹੀ ਹੈ ਅਤੇ ਢੁਕਵਾਂ ਬਿਲ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। 


ਕਾਨੂੰਨ ਬਣਨ ਮਗਰੋਂ 'ਤਿੰਨ ਤਲਾਕ' ਕਹਿਣਾ ਅਪਰਾਧ ਮੰਨਿਆ ਜਾਵੇਗਾ।' ਇਹ ਰਵਾਇਤ ਮੁਸਲਮਾਨਾਂ 'ਚ ਕਾਫ਼ੀ ਸਮੇਂ ਤੋਂ ਚੱਲ ਰਹੀ ਹੈ ਜਿਸ ਤਹਿਤ ਕੋਈ ਵਿਅਕਤੀ ਅਪਣੀ ਪਤਨੀ ਨੂੰ ਇਕ ਵਾਰ ਵਿਚ ਤਿੰਨ ਵਾਰ ਤਲਾਕ ਬੋਲ ਕੇ ਰਿਸ਼ਤਾ ਖ਼ਤਮ ਕਰ ਸਕਦਾ ਹੈ। ਸਾਇਰਾ ਬਾਨੋ ਨਾਮਕ ਔਰਤ ਨੇ ਇਸ ਰਵਾਇਤ ਨੂੰ ਖ਼ਤਮ ਕਰਾਉਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਸੀ ਅਤੇ ਇਸੇ ਦੇ ਆਧਾਰ 'ਤੇ ਸੁਪਰੀਮ ਕੋਰਟ ਨੇ 22 ਅਗੱਸਤ ਨੂੰ ਫ਼ੈਸਲਾ ਸੁਣਾਇਆ ਸੀ। ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਸਰਕਾਰ ਨੇ ਕਿਹਾ ਸੀ ਕਿ ਤਿੰਨ ਤਲਾਕ ਬਾਰੇ ਕਾਨੂੰਨ ਦੀ ਲੋੜ ਸ਼ਾਇਦ ਨਾ ਪਏ ਕਿਉਂਕਿ ਅਦਾਲਤੀ ਫ਼ਤੈਸਲਾ ਇਸ ਦੇ ਕਾਨੂੰਨ ਦੀ ਸ਼ਕਲ ਲੈ ਚੁਕਾ ਹੈ। ਉਸ ਵਕਤ ਸਰਕਾਰ ਦੀ ਇਹ ਰਾਏ ਸੀ ਕਿ ਆਈਪੀਸੀ ਦੀਆਂ ਧਾਰਾਵਾਂ ਇਸ ਮਾਮਲੇ ਨਾਲ ਸਿੱਝਣ ਲਈ ਕਾਫ਼ੀ ਹਨ।

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement