ਉੱਤਰ ਪ੍ਰਦੇਸ਼ ਦੀ ਹਾਰ ਤੋਂ ਬੁਖਲਾਈ ਭਾਜਪਾ: ਮਾਇਆਵਤੀ
Published : Mar 15, 2018, 10:43 pm IST
Updated : Mar 15, 2018, 5:13 pm IST
SHARE ARTICLE

ਕਿਹਾ, ਸਮੇਂ ਤੋਂ ਪਹਿਲਾਂ ਸਰਕਾਰ ਕਰਵਾ ਸਕਦੀ ਹੈ ਲੋਕ ਸਭਾ ਚੋਣਾਂ
ਚੰਡੀਗੜ੍ਹ, 15 ਮਾਰਚ (ਕੁਲਦੀਪ ਸਿੰਘ): ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਸਮੁੱਚੇ ਬਸਪਾ ਵਰਕਰਾਂ ਨੂੰ ਸੁਚੇਤ ਕੀਤਾ ਹੈ ਕਿ ਲੋਕ ਸਭਾ ਚੋਣਾਂ, ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ, ਇਸ ਲਈ ਉਹ ਅਪਣੇ ਕਮਰ ਕੱਸੇ ਕਰ ਲੈਣ ਤਾਂ ਜੋ ਵੱਖ-ਵੱਖ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਕੁਮਾਰੀ ਮਾਇਆਵਤੀ, ਚੰਡੀਗੜ੍ਹ ਦੇ ਰੈਲੀ ਗਰਾਊਂਡ ਵਿਖੇ ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਸਮਾਗਮ ਅਤੇ ਭਾਜਪਾ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਰਜਸ਼ੈਲੀ ਦਾ ਪਰਦਾ ਫ਼ਾਸ਼ ਕਰਨ ਲਈ ਹਰਿਆਣਾ, ਪੰਜਾਬ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਸੂਬਾ ਪਧਰੀ ਵਰਕਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ।ਪਾਰਟੀ ਵਰਕਰਾਂ ਨੂੰ ਸੁਚੇਤ ਕਰਦਿਆਂ ਕੁਮਾਰੀ ਮਾਇਆਵਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਬੀਤੇ ਕਲ ਆਏ ਜ਼ਿਮਨੀ ਚੋਣਾਂ ਦੇ ਨਤੀਜਿਆਂ ਨਾਲ ਭਾਜਪਾ ਦੇ ਸਾਹ ਸੂੱਤੇ ਪਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਕਾਰਨ ਭਾਜਪਾ ਦੀ ਹਾਲਤ ²ਖ਼ਰਾਬ ਹੈ ਜਿਸ ਕਾਰਨ 7-8 ਰਾਜਾਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਭਾਜਪਾ ਲੋਕ ਸਭਾ ਚੋਣਾਂ ਵੀ ਕਰਵਾ ਸਕਦੀ ਹੈ। ਰੈਲੀ ਵਿਚ ਵਰਕਰਾਂ ਦੀ ਭੀੜ ਤੋਂ ਮਾਇਆਵਤੀ ਖ਼ੁਸ਼ : ਉੱਤਰ ਪ੍ਰਦੇਸ਼ ਵਿਚ ਭਾਜਪਾ ਨੂੰ ਦਿਤੀ ਹਾਰ ਦੀ ਬਦੌਲਤ ਚੰਡੀਗੜ੍ਹ ਦਾ ਰੈਲੀ ਗਰਾਊਂਡ ਅੱਜ ਬਸਪਾ ਵਰਕਰਾਂ ਨਾਲ ਭਰਿਆ ਹੋਇਆ ਸੀ। 


ਕੁਮਾਰੀ ਮਾਇਆਵਤੀ ਨੇ ਕਿਹਾ ਕਿ ਡਾ. ਅੰਬੇਦਕਰ ਦੇ ਦਿਹਾਂਤ ਤੋਂ ਬਾਅਦ ਕਾਂਸ਼ੀਰਾਮ ਨੇ 1984 ਵਿਚ ਬਹੁਜਨ ਸਮਾਜ ਪਾਰਟੀ ਦੀ ਸਥਾਪਨਾ ਕਰ ਕੇ ਅਪਣੀ ਜ਼ਿੰਦਗੀ ਪਾਰਟੀ ਲਈ ਸਮਰਪਿਤ ਕਰ ਦਿਤੀ ਪਰ ਦੁੱਖ ਦੀ ਗੱਲ ਹੈ ਕਿ ਜਿਸ ਪੰਜਾਬ ਤੋਂ ਉਨ੍ਹਾਂ ਨੇ ਇਸ ਪਾਰਟੀ ਦਾ ਆਗਾਜ਼ ਕੀਤਾ, ਉਸ ਪੰਜਾਬ ਵਿਚ ਉਹ ਅਪਣੀ ਪਾਰਟੀ ਦੀ ਸਰਕਾਰ ਨਾ ਬਣਾ ਸਕੇ। ਇਸ ਦਾ ਉਨ੍ਹਾਂ ਨੂੰ ਗਹਿਰਾ ਸਦਮਾ ਲਗਿਆ ਅਤੇ 2006 ਵਿਚ ਉਨ੍ਹਾਂ ਦਾ ਦਿਹਾਂਤ ਹੋ ਗਿਆ।ਕਰੀਮਪੁਰੀ 'ਤੇ ਵਰ੍ਹੀ ਮਾਇਆਵਤੀ : ਕੁਮਾਰੀ ਮਾਇਆਵਤੀ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੂੰ ਬਣਾ ਕੇ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦਾ ਮੈਂਬਰ ਵੀ ਬਣਾਇਆ ਪਰ ਪੰਜਾਬ ਵਿਚ ਕਰੀਮਪੁਰੀ ਤੋਂ ਉਨ੍ਹਾਂ ਨੂੰ ਨਿਰਾਸ਼ਾ ਹੀ ਮਿਲੀ। ਉਨ੍ਹਾਂ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦਾ ਠੀਕਰਾ ਭੰਨਦਿਆਂ ਕਿਹਾ ਕਿ ਉਨ੍ਹਾਂ ਨੇ ਕਰੀਮਪੁਰੀ ਨੂੰ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਵਿਚ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਮੌਕੇ ਲਾਇਆ ਪਰ ਉਥੇ ਵੀ ਪਾਰਟੀ ਨੂੰ ਕੋਈ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਰੀਮਪੁਰੀ ਨੂੰ ਹੁਣ ਕਿਤੇ ਵੀ ਨਹੀਂ ਲਾਇਆ ਜਾਵੇਗਾ ਅਤੇ ਨਾ ਹੀ ਕੋਈ ਚੋਣ ਲੜਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਗੂ ਇਹ ਭੁੱਲ ਜਾਣ ਕਿ ਉਨ੍ਹਾਂ ਨੂੰ ਹੁਣ ਪੰਜਾਬ ਤੋਂ ਕੁੱਝ ਮਿਲੇਗਾ ਅਤੇ ਉਨ੍ਹਾਂ ਨੂੰ ਪੰਜਾਬ ਵਿਚ ਹੀ ਮਿਹਨਤ ਅਤੇ ਸੰਘਰਸ਼ ਕਰ ਕੇ ਖਟÎਣਾ ਪਵੇਗਾ।ਇਸ ਮੌਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਦੇ ਬਸਪਾ ਪ੍ਰਧਾਨ, ਵੱਖ-ਵੱਖ ਸੂਬਿਆਂ ਤੋਂ ਆਏ ਜ਼ਿਲ੍ਹਾ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਬਸਪਾ ਵਰਕਰ ਹਾਜ਼ਰ ਸਨ।

SHARE ARTICLE
Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement