Navjot Sidhu: ਨਵਜੋਤ ਸਿੱਧੂ ਨੇ ਮੁੜ ਕੱਸਿਆ ਤੰਜ਼, ‘ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ’
Published : Feb 1, 2024, 10:30 am IST
Updated : Feb 1, 2024, 10:30 am IST
SHARE ARTICLE
Navjot Sidhu
Navjot Sidhu

ਪਾਰਟੀ ਵਿਚ ਚੱਲ ਰਹੀ ਧੜੇਬੰਦੀ ਸੀਨੀਅਰ ਕਾਂਗਰਸੀ ਆਗੂਆਂ ਦੇ ਸਾਹਮਣੇ ਆ ਗਈ ਹੈ।

Navjot Sidhu: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਅਪਣੀ ਪਾਰਟੀ ਦੇ ਆਗੂਆਂ 'ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ ਇਸ ਵਾਰ ਉਨ੍ਹਾਂ ਨੇ ਕਿਸੇ 'ਤੇ ਸਿੱਧਾ ਹਮਲਾ ਕਰਨ ਦੀ ਬਜਾਏ ਵਿਅੰਗ ਦਾ ਸਹਾਰਾ ਲਿਆ ਹੈ। ਉਨ੍ਹਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਅਪਲੋਡ ਕੀਤੀ ਹੈ ਇਸ 'ਚ ਲਿਖਿਆ ਹੈ ਕਿ 'ਜੇਕਰ ਤੁਹਾਡੇ 'ਚ ਹੁਨਰ ਹੈ ਤਾਂ ਦੁਨੀਆ ਉਸ ਦੀ ਕਦਰ ਕਰੇਗੀ, ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ'।

ਹਾਲਾਂਕਿ ਉਨ੍ਹਾਂ ਨੇ ਇਹ ਸੋਸ਼ਲ ਮੀਡੀਆ ਪੋਸਟ ਅਜਿਹੇ ਸਮੇਂ 'ਚ ਕੀਤੀ ਹੈ ਜਦੋਂ ਕਾਂਗਰਸ 'ਚ ਹੰਗਾਮਾ ਮਚਿਆ ਹੋਇਆ ਹੈ। ਪਾਰਟੀ ਵਿਚ ਚੱਲ ਰਹੀ ਧੜੇਬੰਦੀ ਸੀਨੀਅਰ ਕਾਂਗਰਸੀ ਆਗੂਆਂ ਦੇ ਸਾਹਮਣੇ ਆ ਗਈ ਹੈ। ਇਸ ਦੇ ਉਲਟ ਸਿੱਧੂ ਦੀਆਂ ਰੈਲੀਆਂ ਪੂਰੀ ਤਰ੍ਹਾਂ ਸਫਲ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਿੱਧੂ ਦੀ ਇਹ ਪੋਸਟ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲੋਕ ਸਭਾ ਹਲਕਿਆਂ ਦਾ ਦੌਰਾ ਕਰਕੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਜਿਥੇ ਜ਼ਿਆਦਾਤਰ ਥਾਵਾਂ 'ਤੇ ਪਾਰਟੀ ਧੜੇਬੰਦੀ ਸਾਹਮਣੇ ਆ ਚੁੱਕੀ ਹੈ। ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਕਾਂਗਰਸੀ ਵਰਕਰ ਆਪਸ ਵਿਚ ਭਿੜ ਗਏ। ਇਸ ਦੌਰਾਨ ਸੀਨੀਅਰ ਆਗੂਆਂ ਨੂੰ ਦਖਲ ਦੇਣਾ ਪਿਆ। ਅਜਿਹੇ 'ਚ ਪਾਰਟੀ 'ਚ ਸੱਭ ਕੁੱਝ ਠੀਕ ਨਾ ਹੋਣ ਦੇ ਸੰਕੇਤ ਸਾਫ ਹਨ। ਜਦਕਿ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਦਾ ਇਸ ਮਾਮਲੇ 'ਚ ਕਹਿਣਾ ਸੀ ਕਿ ਰੈਲੀਆਂ 'ਚ ਕੋਈ ਹੰਗਾਮਾ ਨਹੀਂ ਹੋਇਆ, ਜੇਕਰ ਵਰਕਰ ਅਪਣਾ ਗੁੱਸਾ ਘਰ 'ਚ ਨਹੀਂ ਕੱਢਣਗੇ ਤਾਂ ਕਿਥੇ ਕੱਢਣਗੇ।

ਉਧਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਇਸ ਮਹੀਨੇ ਪੰਜਾਬ ਆ ਰਹੇ ਹਨ। ਉਹ ਸਮਰਾਲਾ ਵਿਚ ਪਾਰਟੀ ਦੀ ਕਨਵੈਨਸ਼ਨ ਵਿਚ ਸ਼ਿਰਕਤ ਕਰਨਗੇ। ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਆਗੂ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਵਿਚ ਫਸਣ ਤੋਂ ਬਚ ਰਹੇ ਹਨ। ਸੱਭ ਦਾ ਧਿਆਨ ਸੰਮੇਲਨ ਨੂੰ ਸਫਲ ਬਣਾਉਣ 'ਤੇ ਲੱਗਿਆ ਹੋਇਆ ਹੈ। ਪਾਰਟੀ ਇੰਚਾਰਜ ਦਵਿੰਦਰ ਯਾਦਵ ਖੁਦ ਸਮਰਾਲਾ ਆ ਕੇ ਜਗ੍ਹਾ ਦਾ ਨਿਰੀਖਣ ਕਰ ਚੁੱਕੇ ਹਨ।

(For more Punjabi news apart from navjot sidhu latest tweet stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement