
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਮਨੋਰੰਜਨ ਟੈਕਸ ਵਰਗੇ ਕਈ ਨਵੇਂ ਟੈਕਸ ਲਾਉਣ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ..
ਨਾਭਾ, 31 ਜੁਲਾਈ (ਬਲਵੰਤ ਹਿਆਣਾ) : ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਮਨੋਰੰਜਨ ਟੈਕਸ ਵਰਗੇ ਕਈ ਨਵੇਂ ਟੈਕਸ ਲਾਉਣ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਹੁਣ ਪਛਤਾਅ ਰਹੇ ਹਨ ਕਿਉਂਕਿ ਸਰਕਾਰ ਚੋਣਾਂ ਦੌਰਾਨ ਕੀਤੇ ਅਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਬਾਦਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਬਿਜਲੀ ਸਰਪਲੱਸ ਸੂਬਾ ਸੀ ਪਰ ਹੁਣ ਬਿਜਲੀ ਕੱਟ ਲੱਗ ਰਹੇ ਹਨ ਤੇ ਕਿਸਾਨਾਂ ਨੂੰ ਫ਼ਸਲਾਂ ਲਈ ਪੂਰਾ ਪਾਣੀ ਵੀ ਨਹੀਂ ਮਿਲ ਰਿਹਾ। ਸ. ਬਾਦਲ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਰੱਖੜਾ, ਰਣਧੀਰ ਸਿੰਘ ਰੱਖੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਸੁਰਜੀਤ ਸਿੰਘ ਅਬਲੋਵਾਲ, ਇੰਦਰਜੀਤ ਸਿੰਘ ਸਰਪੰਚ ਨਾਲ ਵੀ ਮੌਜੂਦ ਸਨ।