ਭਾਜਪਾ ਆਗੂ ਤਰੁਣ ਚੁੱਘ ਨੇ ਕੈਬਨਿਟ ਮੰਤਰੀ ਖ਼ਿਲਾਫ਼ ਮੁੱਖ ਚੋਣ ਕਮਿਸ਼ਨਰ ਤੇ ਰਾਜਪਾਲ ਨੂੰ ਲਿਖੀ ਚਿੱਠੀ

By : KOMALJEET

Published : Apr 1, 2023, 8:02 pm IST
Updated : Apr 1, 2023, 8:02 pm IST
SHARE ARTICLE
Tarun Chugh
Tarun Chugh

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪ੍ਰਭਾਵਿਤ ਕਰਨ ਦੇ ਲਗਾਏ ਇਲਜ਼ਾਮ 

ਚੰਡੀਗੜ੍ਹ  : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਮੇਤ ਹੋਰ ‘ਆਪ’ ਆਗੂਆਂ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ। ਤਰੁਣ ਚੁੱਘ ਨੇ ਇਹ ਸ਼ਿਕਾਇਤ ਪੱਤਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਰਾਜਪਾਲ ਨੂੰ ਲਿਖਿਆ ਹੈ।

ਤਰੁਣ ਚੁੱਘ ਨੇ ਇਸ ਚਿੱਠੀ ਵਿਚ ਸ਼ਿਕਾਇਤ ਕੀਤੀ ਹੈ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹੋਰ 'ਆਪ' ਆਗੂਆਂ ਨੇ ਵੀ 'ਮੋਦੀ ਹਟਾਓ ਦੇਸ਼ ਬਚਾਓ' ਦੇ ਨਾਅਰੇ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕੰਧਾਂ 'ਤੇ ਪੋਸਟਰ ਚਿਪਕਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।

ਪੜ੍ਹੋ ਪੂਰੀ ਖ਼ਬਰ :  ਮਹਿੰਗਾਈ ਦੀ ਮਾਰ! ਫਿਰ ਮਹਿੰਗਾ ਹੋਇਆ ਅਮੂਲ ਦੁੱਧ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਸਟਰਾਂ ਰਾਹੀਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਪੜ੍ਹੋ ਪੂਰੀ ਖ਼ਬਰ :   ਮੁੱਖ ਮੰਤਰੀ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ

ਉਨ੍ਹਾਂ ਅੱਗੇ ਲਿਖਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਇਸ਼ਤਿਹਾਰਾਂ, ਪੋਸਟਰ ਆਦਿ ਪ੍ਰਕਾਸ਼ਿਤ ਕਰਨ 'ਤੇ ਕਮਿਸ਼ਨ ਦੇ ਉਪਬੰਧਾਂ ਅਨੁਸਾਰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 127ਏ ਅਧੀਨ ਧਾਰਾਵਾਂ ਲਾਗੂ ਹੋ ਸਕਦੀਆਂ ਹਨ।

ਦੱਸ ਦੇਈਏ ਕਿ ਜਲੰਧਰ ਲੋਕ ਸਭ ਚੋਣ 10 ਮਈ ਨੂੰ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਪੋਸਟਰ ਚਿਪਕਾਉਣ ਦੀਆਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਗਲਤ ਚੋਣ ਅਮਲਾਂ ਦੇ ਬਰਾਬਰ ਹਨ, ਜਿਸ ਲਈ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
 

Location: India, Punjab

SHARE ARTICLE

ਏਜੰਸੀ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement