2024 ਦੀਆਂ ਚੋਣਾਂ ਦੇ ਮੱਦੇਨਜ਼ਰ ਫਿਰਕੂ ਹਿੰਸਾ ਭੜਕਾਉਣ ਦੀ ਯੋਜਨਾ ਬਣਾ ਰਹੀ ਭਾਜਪਾ: ਕਪਿਲ ਸਿੱਬਲ
Published : Apr 1, 2023, 2:34 pm IST
Updated : Apr 1, 2023, 2:35 pm IST
SHARE ARTICLE
Kapil Sibal (File Photo)
Kapil Sibal (File Photo)

ਕਿਹਾ: ਹਾਲੀਆ ਘਟਨਾਵਾਂ ਇਸ ਦਾ "ਟ੍ਰੇਲਰ" ਹੈ


ਨਵੀਂ ਦਿੱਲੀ: ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਸ਼ਨੀਵਾਰ ਨੂੰ ਇਲਜ਼ਾਮ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਪੱਛਮੀ ਬੰਗਾਲ ਅਤੇ ਗੁਜਰਾਤ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਫਿਰਕੂ ਹਿੰਸਾ ਭੜਕਾਉਣ ਦੀ ਯੋਜਨਾ ਬਣਾ ਰਹੀ ਹੈ। ਹਾਲੀਆ ਘਟਨਾਵਾਂ ਇਸ ਦਾ "ਟ੍ਰੇਲਰ" ਹੈ।

ਇਹ ਵੀ ਪੜ੍ਹੋ: ਡੌਂਕੀ ਲਗਾ ਕੇ ਅਮਰੀਕਾ ਜਾ ਰਹੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਪਰਿਵਾਰ ਨੂੰ ਵੀਡੀਓ ਜ਼ਰੀਏ ਮਿਲੀ ਖ਼ਬਰ 

ਪੱਛਮੀ ਬੰਗਾਲ ਦੇ ਹਾਵੜਾ ਸ਼ਹਿਰ 'ਚ ਵੀਰਵਾਰ ਨੂੰ ਰਾਮ ਨੌਮੀ 'ਤੇ ਸ਼ੋਭਾ ਯਾਤਰਾ ਦੌਰਾਨ ਦੋ ਗੁੱਟਾਂ ਵਿਚਾਲੇ ਹਿੰਸਕ ਝੜਪਾਂ ਹੋ ਗਈਆਂ। ਭਾਜਪਾ ਅਤੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੋਹਾਂ ਨੇ ਇਸ ਨੂੰ ਲੈ ਕੇ ਇਕ-ਦੂਜੇ 'ਤੇ ਇਲਜ਼ਾਮ ਲਗਾਏ ਹਨ। ਰਾਮ ਨੌਮੀ ਮੌਕੇ ਗੁਜਰਾਤ ਅਤੇ ਮਹਾਰਾਸ਼ਟਰ ਤੋਂ ਵੀ ਹਿੰਸਾ ਦੀਆਂ ਖਬਰਾਂ ਆਈਆਂ ਸਨ।

ਇਹ ਵੀ ਪੜ੍ਹੋ: 7 ਵਾਰ ਰਿਫਿਊਜ਼ਲ ਤੋਂ ਬਾਅਦ ਵੀ ਲੱਗ ਸਕਦਾ ਹੈ ਕੈਨੇਡਾ ਦਾ Student Visa, 5.5 ਬੈਂਡ ਵਾਲੇ ਵੀ ਕਰੋ ਅਪਲਾਈ

ਸਿੱਬਲ ਨੇ ਟਵੀਟ ਕੀਤਾ, “ਜਿਵੇਂ ਕਿ 2024 ਨੇੜੇ ਆ ਰਿਹਾ ਹੈ, ਭਾਜਪਾ ਇਹਨਾਂ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ - 1. ਫਿਰਕੂ ਹਿੰਸਾ, 2. ਨਫ਼ਰਤ ਭਰਿਆ ਭਾਸ਼ਣ ਅਤੇ ਸਮੱਗਰੀ, 3. ਘੱਟ ਗਿਣਤੀਆਂ ਨੂੰ ਪਰੇਸ਼ਾਨ ਕਰਨਾ, 4. ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਅਤੇ ਸੀਬੀਆਈ (ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ) ਦੀ ਵਰਤੋਂ ਕਰਕੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣਾ”। ਉਹਨਾਂ ਕਿਹਾ ਕਿ ਪੱਛਮੀ ਬੰਗਾਲ, ਕਰਨਾਟਕ, ਮਹਾਰਾਸ਼ਟਰ ਅਤੇ ਗੁਜਰਾਤ 'ਚ ਹਿੰਸਾ ਦੀਆਂ ਘਟਨਾਵਾਂ ਇਸ ਦਾ 'ਟ੍ਰੇਲਰ' ਹਨ।

ਇਹ ਵੀ ਪੜ੍ਹੋ: ਇੰਡੀਗੋ ਫਲਾਈਟ 'ਚ ਯਾਤਰੀ ਵਲੋਂ ਏਅਰ ਹੋਸਟੈੱਸ ਨਾਲ ਛੇੜਛਾੜ

ਜ਼ਿਕਰਯੋਗ ਹੈ ਕਿ ਯੂਪੀਏ ਸਰਕਾਰ ਦੇ ਪਹਿਲੇ ਅਤੇ ਦੂਜੇ ਕਾਰਜਕਾਲ ਵਿਚ ਕੇਂਦਰੀ ਮੰਤਰੀ ਰਹੇ ਸਿੱਬਲ ਨੇ ਪਿਛਲੇ ਸਾਲ ਮਈ ਵਿਚ ਕਾਂਗਰਸ ਛੱਡ ਦਿੱਤੀ ਸੀ ਅਤੇ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਮੈਂਬਰ ਵਜੋਂ ਰਾਜ ਸਭਾ ਲਈ ਚੁਣੇ ਗਏ ਸਨ।

Tags: bjp, kapil sibal

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement