ਜੋਸ਼ ਵਿਚ ਆ ਕੇ ਮੁੱਖ ਮੰਤਰੀ ’ਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰਨ ਨਵਜੋਤ ਸਿੱਧੂ : ਮਾਲਵਿੰਦਰ ਸਿੰਘ ਕੰਗ
Published : Apr 1, 2023, 8:22 pm IST
Updated : Apr 1, 2023, 8:22 pm IST
SHARE ARTICLE
Malwinder Singh Kang
Malwinder Singh Kang

ਕਿਹਾ: ਸਿੱਧੂ ਦੀ ਰਿਹਾਈ ਮੌਕੇ ਪੰਜਾਬ ਕਾਂਗਰਸ ਦਾ ਕੋਈ ਵੱਡਾ ਆਗੂ ਕਿਉਂ ਨਹੀਂ ਪਹੁੰਚਿਆ

 

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਨਵਜੋਤ ਸਿੱਧੂ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ 'ਤੇ ਨਿੱਜੀ ਹਮਲਾ ਕਰਕੇ ਨਵਜੋਤ ਸਿੰਘ ਸਿੱਧੂ ਨੇ ਸਾਬਤ ਕਰ ਦਿੱਤਾ ਹੈ ਕਿ ਤਿੰਨ ਕਰੋੜ ਪੰਜਾਬੀਆਂ ਵਲੋਂ ਮਾਨ ਨੂੰ ਮੁੱਖ ਮੰਤਰੀ ਬਣਾਉਣਾ, ਅੱਜ ਵੀ ਸਿੱਧੂ ਨੂੰ ਰੜਕ ਰਿਹਾ ਹੈ। ਇਸ ਦੇ ਨਾਲ ਹੀ ਕੰਗ ਨੇ ਕਿਹਾ ਕਿ ਸਿੱਧੂ ਦਾ ਬੱਸ ਚੱਲੇ ਤਾਂ ਉਹ ਅੱਜ ਹੀ ਮੁੱਖ ਮੰਤਰੀ ਕੁਰਸੀ ’ਤੇ ਬੈਠ ਜਾਵੇ।

ਇਹ ਵੀ ਪੜ੍ਹੋ: ਰਿਹਾਅ ਹੋਣ ਮਗਰੋਂ ਬੋਲੇ ਨਵਜੋਤ ਸਿੱਧੂ, “ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ”

ਉਹਨਾਂ ਨੇ ਹੈਰਾਨੀ ਜ਼ਾਹਰ ਕਰਦਿਆਂ ਸਵਾਲ ਕੀਤਾ ਕਿ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਕਾਂਗਰਸ ਦਾ ਕੋਈ ਵੱਡਾ ਆਗੂ, ਸਿੱਧੂ ਦੀ ਰਿਹਾਈ ਮੌਕੇ ਨਹੀਂ ਪਹੁੰਚਿਆ। ਉਹਨਾਂ ਕਿਹਾ ਕਿ ਸਿੱਧੂ ਦੀ ਰਿਹਾਈ ਮੌਕੇ ਢੋਲ ਵਜਾਉਣ ਦੀ ਨੌਟੰਕੀ ਕਿਉਂ ਕੀਤੀ ਜਾ ਰਹੀ ਹੈ। ਸਿੱਧੂ ਜੇਲ੍ਹ ਵਿਚੋਂ ਸਜ਼ਾ ਕੱਟ ਕੇ ਆ ਰਹੇ ਹਨ, ਕੋਈ ਆਜ਼ਾਦੀ ਦੀ ਲੜਾਈ ਲੜ ਕੇ ਨਹੀਂ ਆ ਰਹੇ। ਇਕ ਬਜ਼ੁਰਗ ਵਿਅਕਤੀ ਨੇ ਉਹਨਾਂ ਕਰਕੇ ਆਪਣੀ ਜਾਨ ਗਵਾਈ, ਸਿੱਧੂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਆਪਣੇ ਕਰਮਾਂ ਦੀ ਸਜ਼ਾ ਭੁਗਤਣ ਤੋਂ ਬਾਅਦ ਉਹਨਾਂ ਨੂੰ ਥੋੜੇ ਸਲੀਕੇ ਵਿਚ ਰਹਿਣਾ ਚਾਹੀਦਾ ਸੀ ਪਰ ਪਹਿਲੇ ਦਿਨ ਤੋਂ ਹੀ ਉਹਨਾਂ ਦੀਆਂ ਵੱਡੀਆਂ-ਵੱਡੀਆਂ ਗੱਲਾਂ ਸ਼ੁਰੂ ਹੋ ਗਈਆਂ।

ਇਹ ਵੀ ਪੜ੍ਹੋ: ਮਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਨੂੰ SGPC ਵਲੋਂ ਕੀਤਾ ਗਿਆ ਸਨਮਾਨਿਤ

ਆਪ ਆਗੂ ਨੇ ਕਿਹਾ ਕਿ ਸਿੱਧੂ ਨੂੰ ਇਹ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਣਾ ਚਾਹੀਦਾ ਹੈ। ਸਿੱਧੂ ਜਾਣਬੁੱਝ ਕੇ ਅਜਿਹਾ ਮਾਹੌਲ ਪੈਦਾ ਕਰ ਰਹੇ ਹਨ ਜਿਵੇਂ ਉਹਨਾਂ ਦੀ ਗ੍ਰਿਫ਼ਤਾਰੀ ਸਿਆਸੀ ਹੋਵੇ, ਪੰਜਾਬ ਦੇ ਲੋਕ ਉਹਨਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ। ਕੰਗ ਨੇ ਕਿਹਾ, “ਮੇਰੇ ਖਿਆਲ ਵਿਚ ਸਿੱਧੂ ਸਾਬ੍ਹ 1 ਸਾਲ ਦੀ ਸਜ਼ਾ ਪੂਰੀ ਕਰਕੇ ਅੱਜ ਜੇਲ ਤੋਂ ਬਾਹਰ ਆ ਗਏ ਹਨ। ਉਹਨਾਂ ਨੂੰ ਆਰਾਮ ਕਰਨਾ ਚਾਹੀਦਾ ਹੈ, ਉਹਨਾਂ ਨੂੰ ਆਪਣੇ ਪਰਿਵਾਰ ਨੂੰ ਮਿਲਣ ਦੀ ਲੋੜ ਹੈ। ਉਹਨਾਂ ਨੂੰ ਜੋਸ਼ ਵਿਚ ਆ ਕੇ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ: ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਸਲਾ : ਹਰਜੋਤ ਸਿੰਘ ਬੈਂਸ

ਸਿੱਧੂ ਦੇ ਬਿਆਨ ’ਤੇ ਜਵਾਬ ਦਿੰਦਿਆਂ ਉਹਨਾਂ ਕਿਹਾ 36,000 ਨੌਕਰੀਆਂ ਦੇ ਝੂਠੇ ਇਸ਼ਤਿਹਾਰ ਉਹਨਾਂ ਦੀ ਸਰਕਾਰ ਨੇ ਦਿੱਤੇ, ਇਸ ਲਈ ਸਰਕਾਰ ਨੇ ਕਿੰਨਾ ਕਰਜ਼ਾ ਲਿਆ, ਕਿੰਨੇ ਲੋਕ ਪੱਕੇ ਹੋਏ, ਪੂਰਾ ਹਿਸਾਬ-ਕਿਤਾਬ ਪੰਜਾਬ ਦੇ ਲੋਕਾਂ ਦੇ ਸਾਹਮਣੇ ਹੈ। ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ 'ਤੇ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਉਹ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ 'ਚ ਰੁੱਝੇ ਹੋਏ ਹਨ। ਮਾਲਵਿੰਦਰ ਸਿੰਘ ਕੰਗ ਨੇ ਸਿੱਧੂ ਨੂੰ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀਆਂ ਨੇ ਭ੍ਰਿਸ਼ਟਾਚਾਰ ਕੀਤੇ ਅਤੇ ਪੰਜਾਬ ਨੂੰ ਲੁੱਟਿਆ। ਇਸ ਦੌਰਾਨ ਤੁਸੀਂ ਵੀ ਮੰਤਰੀ ਸੀ। ਪੰਜਾਬ ਸਰਕਾਰ ਪੰਜਾਬ ਦੇ ਭ੍ਰਿਸ਼ਟਾਚਾਰ ਅਤੇ ਲੁੱਟ-ਖਸੁੱਟ ਦਾ ਇਨਸਾਫ਼ ਲੈਣ ਲਈ ਯਤਨਸ਼ੀਲ ਹੈ।

ਇਹ ਵੀ ਪੜ੍ਹੋ: ਸੰਸਦ ਵਿਚ ਗਤੀਰੋਧ ਖਤਮ ਨਹੀਂ ਕਰਨਾ ਚਾਹੁੰਦੀ ਕੇਂਦਰ ਸਰਕਾਰ, ਜੇਪੀਸੀ ਦੀ ਮੰਗ ਜਾਰੀ ਰਹੇਗੀ: ਕਾਂਗਰਸ

ਕੰਗ ਨੇ ਸਿੱਧੂ ਨੂੰ ਸਲਾਹ ਦਿੰਦਿਆਂ ਕਿਹਾ ਕਿ ਅੱਜ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੱਧੂ ਸਾਬ੍ਹ ਨੂੰ ਹੁਣ ਆਰਾਮ ਦੀ ਲੋੜ ਹੈ। ਅਸੀਂ ਸਮਝਦੇ ਹਾਂ ਕਿ ਜਦੋਂ ਕੋਈ ਜੇਲ੍ਹ ਵਰਗੀ ਥਾਂ 'ਤੇ ਇੰਨਾ ਲੰਮਾ ਸਮਾਂ ਬਿਤਾਉਣ ਤੋਂ ਬਾਅਦ ਆਉਂਦਾ ਹੈ, ਉਸ ਨੂੰ ਕੁਝ ਸਥਿਰਤਾ ਦੀ ਲੋੜ ਹੁੰਦੀ ਹੈ, ਉਸ ਨੂੰ ਸ਼ਾਂਤੀ ਦੀ ਲੋੜ ਹੁੰਦੀ ਹੈ। ਸਿੱਧੂ ਨੂੰ ਆਪਣੇ ਪਰਿਵਾਰ ਦੇ ਵਿਚਕਾਰ ਬੈਠੇ ਪ੍ਰਮਾਤਮਾ ਦਾ ਧੰਨਵਾਦ ਕਰਨਾ ਚਾਹੀਦਾ ਹੈ। ਰਿਹਾਈ ਵਿਚ ਦੇਰੀ ਸਬੰਧੀ ਇਲਜ਼ਾਮਾਂ ’ਤੇ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਰਿਹਾਈ ਦੇ ਹੁਕਮ ਸਵੇਰੇ 8 ਵਜੇ ਹੀ ਦੇ ਦਿੱਤੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement