Punjab Congress: ਕਾਂਗਰਸ ਵਲੋਂ ਧਰਮਵੀਰ ਗਾਂਧੀ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ
Published : Apr 1, 2024, 5:17 pm IST
Updated : Apr 1, 2024, 5:17 pm IST
SHARE ARTICLE
Dharamvir Gandhi was warmly welcomed by the Congress on joining the party
Dharamvir Gandhi was warmly welcomed by the Congress on joining the party

Punjab Congress: ਇਹ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਅਜਿਹੀ ਪਾਰਟੀ ਨਾਲ ਗੱਠਜੋੜ ਕਰਾਂ ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਕਰਦੀ-ਧਰਮਵੀਰ ਗਾਂਧੀ

Dharamvir Gandhi was warmly welcomed by the Congress on joining the party: ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ , ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਵੀਂ ਦਿੱਲੀ ਵਿੱਚ AICC ਹੈੱਡਕੁਆਰਟਰ ਵਿਖੇ ਪਵਨ ਖੇੜਾ ਦੀ ਮੌਜੂਦਗੀ ਵਿੱਚ ਡਾ. ਧਰਮਵੀਰ ਗਾਂਧੀ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ  "ਅਸੀਂ ਕਾਂਗਰਸ ਪਰਿਵਾਰ ਦਾ ਹਿੱਸਾ ਬਣਨ ਦੇ ਫੈਸਲੇ ਲਈ ਡਾ. ਗਾਂਧੀ ਦਾ ਧੰਨਵਾਦ ਕਰਦੇ ਹਾਂ। ਉਹ ਰਾਜਨੀਤੀ ਵਿੱਚ ਇੱਕ ਸਤਿਕਾਰਯੋਗ ਅਤੇ ਸੀਨੀਅਰ ਸ਼ਖਸੀਅਤ ਹਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੀ ਮਦਦ ਲਈ ਕੰਮ ਕੀਤਾ ਹੈ। ਉਹਨਾਂ ਦੀ ਸ਼ਮੂਲੀਅਤ ਇਕ ਮਹੱਤਵਪੂਰਨ ਕਦਮ ਹੈ, ਜੋ ਰਾਸ਼ਟਰ ਦੇ ਹਿੱਤਾਂ ਦੀ ਰਾਖੀ ਲਈ ਸਾਡੇ ਸਮੂਹਿਕ ਯਤਨਾਂ ਵਿੱਚ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਨਾਸ਼ਾਹੀ ਸਰਕਾਰ ਦਾ ਟਾਕਰਾ ਕਰਨ ਲਈ ਡਾ. ਗਾਂਧੀ ਵਰਗੇ ਲੀਡਰਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਸਾਡੇ ਨਾਲ ਜੁੜਨ ਦਾ ਉਨ੍ਹਾਂ ਦਾ ਫੈਸਲਾ ਪੱਖਪਾਤੀ ਹਿੱਤਾਂ ਤੋਂ ਉਪਰ ਉੱਠ ਕੇ ਉਨ੍ਹਾਂ ਦੀ ਦੇਸ਼ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਇਹ ਵੀ ਪੜ੍ਹੋ: Jazzy B News: ਜਨਮ ਦਿਨ ਵਾਲੇ ਜੈਜ਼ੀ-ਬੀ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ 

ਇਸ ਤੋਂ ਇਲਾਵਾ, ਰਾਜਾ ਵੜਿੰਗ ਨੇ ਦੱਸਿਆ, "ਡਾ. ਗਾਂਧੀ ਨਾਲ ਕਾਫ਼ੀ ਸਮੇਂ ਤੋਂ ਵਿਚਾਰ ਵਟਾਂਦਰਾ ਚੱਲ ਰਿਹਾ ਸੀ, ਕਾਂਗਰਸ ਪਾਰਟੀ ਨਾਲ ਇਕਜੁੱਟ ਹੋਣ ਦਾ ਉਨ੍ਹਾਂ ਦਾ ਫੈਸਲਾ ਪਿਛਲੇ ਦੋ ਸਾਲਾਂ ਤੋਂ ਸਾਡੇ ਨਿਰੰਤਰ ਯਤਨਾਂ ਦੀ ਸਮਾਪਤੀ ਨੂੰ ਦਰਸਾਉਂਦਾ ਹੈ। ਅਸੀਂ ਰਾਸ਼ਟਰ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਡੱਟ ਕੇ ਖੜ੍ਹੇ ਹਾਂ। 

ਡਾ: ਧਰਮਵੀਰ ਗਾਂਧੀ ਨੇ ਕਿਹਾ ਕਿ "ਇਹ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਅਜਿਹੀ ਪਾਰਟੀ ਨਾਲ ਗੱਠਜੋੜ ਕਰਾਂ ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਜ਼ਰੂਰੀ ਕਰਦੀ ਹੈ। ਕਾਂਗਰਸ ਨਾਲ ਮੇਰੀ ਸਾਂਝ, ਭਾਵੇਂ ਅਸਿੱਧੇ ਤੌਰ 'ਤੇ ਭਾਰਤ ਜੋੜੋ ਯਾਤਰਾ ਦੌਰਾਨ ਹੋਈ ਸੀ। ਰਾਹੁਲ ਗਾਂਧੀ ਦੀ ਅਗਵਾਈ ਵਿੱਚ, ਕਾਂਗਰਸ ਮੁੜ ਸੁਰਜੀਤ ਹੋਈ ਹੈ ਅਤੇ ਤਾਨਾਸ਼ਾਹੀ ਦੇ ਖਿਲਾਫ਼ ਡਟ ਕੇ ਲੜਾਈ ਲੜੀ ਜਾ ਰਹੀ ਹੈ।

ਇਹ ਵੀ ਪੜ੍ਹੋ:Mumbai News: ਪੁਲਿਸ ਦੇ ਡਰੋਂ ਨਸ਼ਾ ਤਸਕਰ ਨੇ ਨਿਗਲੀ 11 ਕਰੋੜ ਰੁਪਏ ਦੀ ਕੋਕੀਨ 

ਉਹਨਾਂ ਨੇ ਅੱਗੇ ਕਿਹਾ – “ਕਾਂਗਰਸ ਵਿੱਚ ਸ਼ਾਮਲ ਹੋਣ ਦਾ ਮੇਰਾ ਫੈਸਲਾ, ਇਤਿਹਾਸ ‘ਚ ਸਹੀ ਪੱਖ ਨਾਲ ਖੜ੍ਹੇ ਹੋਣ ਦੇ ਜਜ਼ਬੇ ਨੂੰ ਦਰਸਾਏਗਾ।  ਕਾਂਗਰਸ, 'ਮੁਹੱਬਤ ਕੀ ਦੁਕਾਨ ਖੁੱਲ ਕੇ ਰਹੇਗੀ’ ਕਾਂਗਰਸ ਨੂੰ ਮੇਰੀ ਲੋੜ ਨਹੀਂ, ਮੈਨੂੰ ਕਾਂਗਰਸ ਦੀ ਲੋੜ ਹੈ ਕਿਉਂਕਿ ਮੈਂ ਦੇਸ਼ ਲਈ ਲੜਨਾ ਚਾਹੁੰਦਾ ਹਾਂ। ਇਸ ਨਾਜ਼ੁਕ ਮੋੜ 'ਤੇ, ਮੇਰਾ ਪੱਕਾ ਵਿਸ਼ਵਾਸ ਹੈ ਕਿ ਕਾਂਗਰਸ ਕੋਲ ਭਾਜਪਾ ਦੇ ਫੁੱਟ ਪਾਊ ਏਜੰਡੇ ਦਾ ਮੁਕਾਬਲਾ ਕਰਨ ਲਈ ਖੇਤਰੀ ਅਤੇ ਰਾਸ਼ਟਰੀ ਪੱਧਰ 'ਤੇ ਲੋੜੀਂਦੀ ਤਾਕਤ ਹੈ।"

ਇਸ ਮੌਕੇ ‘ਤੇ ਧਰਮਵੀਰ ਗਾਂਧੀ, ਇਸ਼ਪਾਲ ਸਿੰਘ ਜੋਧੇਮਾਜਰਾ, ਐਡਵੋਕੇਟ ਹਰਮੀਤ ਕੌਰ ਬਰਾੜ, ਨਰਿੰਦਰ ਸੰਧੂ, ਸੁਮਿਤ ਭੁੱਲਰ, ਅਮਰ ਢੋਲੇਵਾਲ ਸਮੇਤ ਹੋਰਨਾਂ ਨੇ ਵੀ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਅਹਿਦ ਲਿਆ। ਡਾ. ਗਾਂਧੀ ਨੇ ਲੋੜ ਪੈਣ 'ਤੇ ਪਟਿਆਲਾ ਸੰਸਦੀ ਹਲਕੇ ਤੋਂ ਚੋਣ ਲੜਨ ਲਈ ਆਪਣੀ ਤਿਆਰੀ ਦੀ ਪੁਸ਼ਟੀ ਕੀਤੀ, ਨਾਲ ਹੀ ਆਉਣ ਵਾਲੀਆਂ 2024 ਦੀਆਂ ਚੋਣਾਂ ਦੌਰਾਨ ਪਾਰਟੀ ਦੇ ਯਤਨਾਂ ਨੂੰ ਅਟੁੱਟ ਸਮਰਥਨ ਦੇਣ ਦੀ ਪੁਸ਼ਟੀ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Dharamvir Gandhi was warmly welcomed by the Congress on joining the party , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement