Lok Sabha Elections: ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਕਾਂਗਰਸ ’ਚ ਸ਼ਾਮਲ ਹੋਣ ਦੀਆਂ ਕਨਸੋਆਂ
Published : Apr 1, 2024, 7:04 am IST
Updated : Apr 1, 2024, 12:42 pm IST
SHARE ARTICLE
Dr Dharamvir Gandhi to join congress
Dr Dharamvir Gandhi to join congress

ਖ਼ਬਰਾਂ ਆ ਰਹੀਆਂ ਹਨ ਕਿ ਕਾਂਗਰਸ ਹੁਣ ਇਸ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦੇਣ ਬਾਰੇ ਸੋਚ ਰਹੀ ਹੈ।

Lok Sabha Elections ਪਟਿਆਲਾ ਦੀ ਸੰਸਦ ਮੈਂਬਰ ਪਰਨੀਤ ਕੌਰ ਦੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋਣ ਤੋਂ ਬਾਅਦ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਕਾਂਗਰਸ ਹੁਣ ਇਸ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦੇਣ ਬਾਰੇ ਸੋਚ ਰਹੀ ਹੈ। ਸੂਤਰਾਂ ਅਨੁਸਾਰ ਡਾ. ਧਰਮਵੀਰ ਗਾਂਧੀ ਛੇਤੀ ਹੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਮੁਤਾਬਕ ਕਾਂਗਰਸ ਹਾਈ ਕਮਾਨ ਪਟਿਆਲਾ ਲੋਕ ਸਭਾ ਹਲਕੇ ਲਈ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਵਿਚਾਰ ਕਰ ਰਹੀ ਹੈ। ਫਿਲਹਾਲ ਡਾ. ਧਰਮਵੀਰ ਗਾਂਧੀ ਨੇ ਚੋਣ ਲੜਨ ਲਈ ਹਾਮੀ ਨਹੀਂ ਭਰੀ ਪਰ ਕਾਂਗਰਸ ਹਾਈ ਕਮਾਨ ਲਗਾਤਾਰ ਉਨ੍ਹਾਂ ਨਾਲ ਸੰਪਰਕ ’ਚ ਹੈ ਜਿਸ ਬਾਰੇ ਪੁਸ਼ਟੀ ਮੀਡੀਆ ’ਚ ਆਈਆਂ ਕੁੱਝ ਖ਼ਬਰਾਂ ਅਨੁਸਾਰ ਡਾ. ਧਰਮਵੀਰ ਗਾਂਧੀ ਨੇ ਵੀ ਕੀਤੀ ਹੈ।

ਡਾ. ਗਾਂਧੀ ਨੇ ਸਾਲ 2019 ਵਿਚ ਆਜ਼ਾਦ ਚੋਣ ਲੜਦਿਆਂ ਵੀ 1,61,645 ਵੋਟਾਂ ਨਾਲ ਪਟਿਆਲਾ ’ਚ ਤੀਜਾ ਸਥਾਨ ਹਾਸਲ ਕੀਤਾ ਸੀ ਜਦਕਿ ਆਮ ਆਦਮੀ ਪਾਰਟੀ ਦੀ ਨੀਨਾ ਮਿੱਤਲ ਨੂੰ 56,877 ਵੋਟਾਂ ਮਿਲੀਆਂ ਸਨ। ਸਾਲ 2014 ’ਚ ਡਾ. ਗਾਂਧੀ ਨੇ ਪਟਿਆਲਾ ਲੋਕ ਸਭਾ ’ਚ 3,65,671 ਵੋਟ ਹਾਸਲ ਕਰ ਕੇ  ਪਰਨੀਤ ਕੌਰ ਨੂੰ ਹਰਾਇਆ ਸੀ। ਇਹੀ ਕਾਰਨ ਹੈ ਕਿ ਕਾਂਗਰਸ ਹਾਈਕਮਾਨ ਉਨ੍ਹਾਂ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਉਣਾ ਚਾਹੁੰਦੀ ਹੈ।

ਡਾ. ਧਰਮਵੀਰ ਗਾਂਧੀ ਨੇ ਰਾਹੁਲ ਗਾਂਧੀ ਨਾਲ ‘ਭਾਰਤ ਜੋੜੋ ਯਾਤਰਾ’ ’ਚ ਸ਼ਮੂਲੀਅਤ ਕੀਤੀ ਸੀ। ਪਹਿਲਾਂ ਉਹ ਰਾਹੁਲ ਗਾਂਧੀ ਨਾਲ ਰਾਜਪੁਰਾ ਤੋਂ ਲੁਧਿਆਣਾ ਤਕ  ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਏ ਸਨ। ਉਸ ਤੋਂ ਬਾਅਦ ਉਹ ਜੰਮੂ ਕਸ਼ਮੀਰ ਦੇ ਲਾਲ ਚੌਕ ਵਿਚ ਲਗਾਤਾਰ ਤਿੰਨ ਦਿਨ ਰਾਹੁਲ ਗਾਂਧੀ ਨਾਲ ਰਹੇ। ਡਾ. ਗਾਂਧੀ ਫਿਰ ਕੰਨਿਆਕੁਮਾਰੀ ’ਚ ਵੀ ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਏ ਸਨ।

ਹਾਲਾਂਕਿ ਇਨ੍ਹਾਂ ਖ਼ਬਰਾਂ ਤੋਂ ਬਾਅਦ ਪਟਿਆਲਾ ਲੋਕ ਸਭਾ ਹਲਕੇ ’ਚ ਜ਼ਿਲ੍ਹਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਬਗਾਵਤ ਦੇ ਰੌਂਅ ’ਚ ਵਿਖਾਈ ਦੇ ਰਹੀ ਹੈ। ਮੰਗਲਵਾਰ ਨੂੰ ਪਾਰਟੀ ਦੇ ਸਮੂਹ ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਅਹੁਦੇਦਾਰਾਂ ਨੇ ਅਹਿਮ ਮੀਟਿੰਗ ਬੁਲਾ ਕੇ ਪਾਰਟੀ ਹਾਈਕਮਾਂਡ ਤਕ  ਇਹ ਸੰਦੇਸ਼ ਪਹੁੰਚਾਇਆ ਹੈ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਕਿਸੇ ਟਕਸਾਲੀ ਕਾਂਗਰਸੀ ਨੂੰ ਹੀ ਲੋਕ ਸਭਾ ਦੀ ਟਿਕਟ ਦਿਤੀ  ਜਾਵੇ।

ਸੂਤਰਾਂ ਅਨੁਸਾਰ ਇਸ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਜੇਕਰ ਪਾਰਟੀ ਨੇ ਪੁਰਾਣੇ ਆਗੂਆਂ ਅਤੇ ਵਰਕਰਾਂ ਦੀ ਅਣਗੌਲਿਆਂ ਕਰ ਕੇ  ਕਿਸੇ ਹੋਰ ਨੂੰ ਪੈਰਾਸ਼ੂਟ ਰਾਹੀਂ ਬਾਹਰੋਂ ਲਿਆ ਕੇ ਟਿਕਟ ਦਿਤੀ  ਤਾਂ ਸਮੁੱਚੀ ਲੀਡਰਸ਼ਿਪ ਕੰਮ ਨਹੀਂ ਕਰੇਗੀ।

(For more Punjabi news apart from Dr Dharamvir Gandhi to join congress lok sabha elections news, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement