ਸਮਾਜ ਵਿਰੋਧੀ ਤੱਤਾਂ ਦੀ ਪੰਜਾਬ ’ਚ ਕੋਈ ਥਾਂ ਨਹੀਂ, ਮਹੌਲ ਖ਼ਰਾਬ ਕਰਨ ਵਾਲੇ ਬਚ ਨਹੀਂ ਸਕਦੇ : ਮਾਲਵਿੰਦਰ ਸਿੰਘ ਕੰਗ
Published : May 1, 2022, 5:17 pm IST
Updated : May 1, 2022, 5:17 pm IST
SHARE ARTICLE
Malwinder Singh Kang
Malwinder Singh Kang

ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਮੁਖ ਸਾਜਿਸ਼ਕਾਰ ਨੂੰ 48 ਘੰਟਿਆਂ ਕੀਤਾ ਗ੍ਰਿਫ਼ਤਾਰ  : ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ : ਪਟਿਆਲਾ ਕਾਂਡ ਦੇ ਸਾਜਿਸ਼ਕਾਰ ਬਰਜਿੰਦਰ ਸਿੰਘ ਪਰਵਾਨਾ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੀ ਤੁਰੰਤ ਕੀਤੀ ਕਾਰਵਾਈ ਕਾਰਨ ਪਟਿਆਲਾ ਹਿੰਸਾ ਕਾਂਡ ਦੇ ਸਾਜਿਸ਼ਕਾਰ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਨੇ ਹੀ ਘਟਨਾ ਦੀ ਪੂਰੀ ਸਾਜਿਸ਼ ਰਚੀ ਸੀ। ਹੁਣ ਤੱਕ ਇਸ ਮਾਮਲੇ ’ਚ 6 ਐਫ਼.ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਘਟਨਾ ਲਈ ਜ਼ਿੰਮੇਵਾਰ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Malwinder Singh KangMalwinder Singh Kang

ਕੰਗ ਨੇ ਕਿਹਾ ਕਿ ਜਿਹੜੇ ਲੋਕ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕਰਨਗੇ, ਉਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁੱਦ ਪੂਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਤੁਰੰਤ ਕਾਰਵਾਈ ਕੀਤੇ ਜਾਣ ਕਾਰਨ ਹਲਾਤ ਬਹੁਤ ਜਲਦੀ ਕਾਬੂ ’ਚ ਕਰ ਲਏ ਗਏ ਹਨ। ਉਨਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਰਾਸ਼ਟਰੀ ਅਖੰਡਤਾ ’ਚ ਰੁਕਾਵਟ ਪਾਉਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। 

FarmersFarmers

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਵਾਪਸ ਲਿਆਉਣ ਦੀ ਜ਼ਰੂਰਤ ਹੈ। ਨੌਜਵਾਨਾਂ ਅਤੇ ਕਿਸਾਨਾਂ ਨੂੰ ਬਚਾਉਣ ਦੀ ਜ਼ਰੂਰਤ ਹੈ। ਪੰਜਾਬ ਦੇ ਪਾਣੀ ਅਤੇ ਕੁਦਰਤੀ ਸਾਧਨਾਂ ’ਤੇ ਧਿਆਨ ਦੇਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਸਹੀ ਦਿਸ਼ਾ ’ਚ ਲੈ ਕੇ ਜਾਣ ਲਈ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ਼ ਮਾਨ ਸਰਕਾਰ ਲਗਾਤਾਰ ਕਾਰਵਾਈ ਕਰ ਰਹੀ ਹੈ, ਜਿਸ ਨਾਲ ਕੁੱਝ ਲੋਕਾਂ ਦੀਆਂ ਰਾਜਨੀਤਿਕ ਦੁਕਾਨਾਂ ਅਤੇ ਗ਼ੈਰ ਕਾਨੂੰਨੀ ਕੰਮ ਬੰਦ ਹੋ ਰਹੇ ਹਨ। ਇਸ ਲਈ ਅਜਿਹੇ ਲੋਕ ਕੋਝੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇ ਕੇ ਵਿਕਾਸ ਕਾਰਜਾਂ ਤੋਂ ਸਰਕਾਰ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। 

malwinder Singh Kangmalwinder Singh Kang

‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ’ਚ ਇਸ ਤਰਾਂ ਦੀਆਂ ਹਿੰਸਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਦੇ ਸਫ਼ਲ ਨਹੀਂ ਹੋਣਗੀਆਂ। ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ  ਨਹੀਂ ਬਖਸ਼ੇਗੀ। ਅਜਿਹੇ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਦੇ ਖ਼ਿਲਾਫ਼ ਮਾਨ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਨਾ ਸਵਾਗਤਯੋਗ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement