ਸੂਬੇ ਦੀ ਤਰੱਕੀ 'ਤੇ ਧਿਆਨ ਦੇਣ ਦੀ ਬਜਾਏ ਬਦਲਾਖ਼ੋਰੀ ਦੀ ਸਿਆਸਤ ਅਤੇ ਹੇਰਾਫੇਰੀਆਂ ’ਚ ਰੁੱਝੀ 'ਆਪ': ਰਾਜਾ ਵੜਿੰਗ
Published : May 1, 2023, 7:33 pm IST
Updated : May 1, 2023, 7:33 pm IST
SHARE ARTICLE
Raja Warring
Raja Warring

ਕਿਹਾ : ਵੋਟਰਾਂ ਨੇ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ

 

ਜਲੰਧਰ: ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਅਪਣੀ ਸਪੱਸ਼ਟ ਹਾਰ ਤੋਂ ਚਿੰਤਤ 'ਆਪ' ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵੱਖ-ਵੱਖ ਹਲਕਿਆਂ ਦੇ ਪੰਚਾਂ, ਸਰਪੰਚਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੂੰ ਕਾਂਗਰਸ ਵਿਰੁਧ ਟਿੱਪਣੀ ਦੇ ਮਾਮਲੇ ’ਚ ਰਾਹਤ; ਅਦਾਲਤ ਨੇ ਕਾਰਵਾਈ ’ਤੇ ਰੋਕ ਵਧਾਈ

ਉਨ੍ਹਾਂ ਕਿਹਾ “ਇਹ ਚਾਲਬਾਜ਼ ਗਤੀਵਿਧੀਆਂ ਆਮ ਆਦਮੀ ਪਾਰਟੀ ਦੀ ਚਿੰਤਾ ਨੂੰ ਬੇਨਕਾਬ ਕਰਦੀਆਂ ਹਨ। ਅਪਣੀਆਂ ਅਸਫਲਤਾਵਾਂ, ਝੂਠੀਆਂ ਗਰੰਟੀਆਂ ਅਤੇ ਜਲੰਧਰ ਜ਼ਿਮਨੀ ਚੋਣ ਵਿਚ ਸਪੱਸ਼ਟ ਹਾਰ ਦੇ ਕਾਰਨ, 'ਆਪ' ਵੋਟਰਾਂ ਨੂੰ ਗੁੰਮਰਾਹ ਕਰਨ ਅਤੇ ਅਪਣੀ ਝੂਠੀ ਹਉਮੈ ਨੂੰ ਸੰਤੁਸ਼ਟ ਕਰਨ ਲਈ ਹੇਰਾਫੇਰੀ ਦੀ ਕੋਸ਼ਿਸ਼ ਕਰ ਰਹੀ ਹੈ। ਵੜਿੰਗ ਨੇ ਕਿਹਾ ਸੂਬੇ ਵਿਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਦਾ ਮਾਹੌਲ ਹੈ, ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਜ਼ਿਮਨੀ ਚੋਣ ਤੋਂ ਪਹਿਲਾਂ ਵੋਟਰਾਂ ਨੂੰ ਧੋਖਾ ਦੇਣ ਲਈ ਸਿਆਸੀ ਬਦਲਾਖ਼ੋਰੀ ਅਤੇ ਗੁੰਮਰਾਹਕੁੰਨ ਮੁਹਿੰਮਾਂ ਦਾ ਸਹਾਰਾ ਲੈ ਰਹੀ ਹੈ।

ਇਹ ਵੀ ਪੜ੍ਹੋ: ਮੇਰੇ ਕੋਲ ਕੋਈ ‘ਜਾਦੂਈ ਚਿਰਾਗ਼’ ਨਹੀਂ, ਜੋ 2024 ਤੋਂ ਪਹਿਲਾਂ ਵਿਰੋਧੀ ਧਿਰਾਂ ਦੀ ਏਕਤਾ ਸਬੰਧੀ ਭਵਿਖਬਾਣੀ ਕਰ ਸਕੇ: ਫ਼ਾਰੂਕ ਅਬਦੁੱਲਾ

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨੇ ਕਦੇ ਵੀ ਅੱਤਿਆਚਾਰਾਂ ਅੱਗੇ ਆਤਮ ਸਮਰਪਣ ਨਹੀਂ ਕੀਤਾ ਅਤੇ ਉਹ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿਚ ਵੋਟ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਰੂਰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ 'ਆਪ' ਨੇ ਸੂਬੇ ਦੀਆਂ ਮਹਿਲਾ ਵੋਟਰਾਂ ਨਾਲ ਕੀਤੇ ਵਾਅਦਿਆਂ 'ਤੇ ਝੂਠ ਬੋਲਿਆ ਸੀ ਅਤੇ ਉਨ੍ਹਾਂ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਕਲਯੁਗੀ ਪੁੱਤ ਨੇ ਮਾਂ ਦੀ ਕੀਤੀ ਕੁੱਟਮਾਰ 

ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਜਾਂ 'ਸ਼ਗਨ ਸਕੀਮ' ਅਤੇ 'ਵਿਧਵਾ ਪੈਨਸ਼ਨ' ਬੰਦ ਕਰਕੇ ਔਰਤਾਂ ਨਾਲ ਧੋਖਾ ਕੀਤਾ ਹੈ। 'ਆਪ' ਨੇ ਮਹਿਲਾ ਵੋਟਰਾਂ ਨੂੰ ਨਿਸ਼ਾਨਾ ਬਣਾਇਆ ਅਤੇ 'ਬਦਲਾਅ' ਦੇ ਨਾਂਅ 'ਤੇ ਜਾਣਬੁੱਝ ਕੇ ਗੁੰਮਰਾਹ ਕੀਤਾ। ਉਨ੍ਹਾਂ ਕਿਹਾ ਕਿ ਕਰਮਜੀਤ ਕੌਰ ਚੌਧਰੀ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ।  ਕਰਮਜੀਤ ਚੌਧਰੀ ਵਲੋਂ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਹਲਕੇ ਦੀ ਤਰੱਕੀ ਅਤੇ ਹਰ ਵੋਟਰ ਦੀ ਖ਼ੁਸ਼ਹਾਲੀ ਦਾ ਧਿਆਨ ਰਖਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement