Congress News: ਕਾਂਗਰਸ ਦੇ ਦੋ ਸਾਬਕਾ ਵਿਧਾਇਕਾਂ ਨੇ ਛੱਡੀ ਪਾਰਟੀ, 'ਆਪ' ਨਾਲ ਗਠਜੋੜ 'ਤੇ ਜਤਾਈ ਨਾਰਾਜ਼ਗੀ
Published : May 1, 2024, 12:43 pm IST
Updated : May 1, 2024, 12:43 pm IST
SHARE ARTICLE
Two Delhi Congress Leaders Quit Party Over AAP Alliance
Two Delhi Congress Leaders Quit Party Over AAP Alliance

ਦੋਵੇਂ ਸਾਬਕਾ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੱਖ-ਵੱਖ ਪੱਤਰ ਲਿਖੇ ਹਨ।

Congress News: ਕਾਂਗਰਸ ਦੇ ਦੋ ਸਾਬਕਾ ਵਿਧਾਇਕਾਂ ਨੀਰਜ ਬਸੋਆ ਅਤੇ ਨਸੀਬ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ। ਦੋਵੇਂ ਸਾਬਕਾ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੱਖ-ਵੱਖ ਪੱਤਰ ਲਿਖੇ ਹਨ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਅਪਣੇ ਅਸਤੀਫੇ ਲਈ ਗਠਜੋੜ ਨੂੰ ਜ਼ਿੰਮੇਵਾਰ ਠਹਿਰਾਇਆ।

ਬਸੋਆ ਨੇ ਅਪਣੇ ਪੱਤਰ 'ਚ ਕਿਹਾ, ''ਮੈਂ ਨਿਮਰਤਾ ਨਾਲ ਕਹਿਣਾ ਚਾਹਾਂਗਾ ਕਿ ਇਹ ਗਠਜੋੜ ਦਿੱਲੀ ਕਾਂਗਰਸ ਦੇ ਵਰਕਰਾਂ ਲਈ ਬਦਨਾਮੀ ਅਤੇ ਨਮੋਸ਼ੀ ਦਾ ਕਾਰਨ ਬਣ ਰਿਹਾ ਹੈ ਅਤੇ ਮੇਰਾ ਮੰਨਣਾ ਹੈ ਕਿ ਪਾਰਟੀ ਦੇ ਇਕ ਸਵੈਮਾਣ ਵਾਲੇ ਨੇਤਾ ਹੋਣ ਦੇ ਨਾਤੇ ਮੈਂ ਹੁਣ ਪਾਰਟੀ ਨਾਲ ਜੁੜਿਆ ਨਹੀਂ ਰਹਿ ਨਹੀਂ ਸਕਦਾ।" ਇਸ ਤੋਂ ਪਹਿਲਾਂ ਅਰਵਿੰਦਰ ਸਿੰਘ ਲਵਲੀ ਨੇ ਵੀ ਦਿੱਲੀ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਇਹੀ ਕਾਰਨ ਦਸਿਆ ਸੀ।

ਕਾਂਗਰਸ ਨੇ ਮੰਗਲਵਾਰ ਨੂੰ ਸਾਬਕਾ ਵਿਧਾਇਕ ਦੇਵੇਂਦਰ ਯਾਦਵ ਨੂੰ ਅਪਣੀ ਦਿੱਲੀ ਇਕਾਈ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਹੈ। ਅਰਵਿੰਦਰ ਸਿੰਘ ਲਵਲੀ ਵਲੋਂ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਯਾਦਵ ਦੀ ਨਿਯੁਕਤੀ ਕੀਤੀ ਗਈ ਹੈ। ਸਾਬਕਾ ਵਿਧਾਇਕ ਯਾਦਵ ਵੀ ਇਸ ਸਮੇਂ ਪੰਜਾਬ ਦੇ ਇੰਚਾਰਜ ਹਨ।

(For more Punjabi news apart from Two Delhi Congress Leaders Quit Party Over AAP Alliance, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement