Sunil Jakhar News: ਪਾਣੀ ਦੇ ਮੁੱਦੇ ਨੂੰ ਲੈ ਕੇ ਸੁਨੀਲ ਜਾਖੜ ਦਾ ਬਿਆਨ, ਕਿਹਾ- ਪੰਜਾਬ ਦੇ ਸੀਐਮ ਮਸਲੇ ਨੂੰ ਬਣਾ ਰਹੇ ਹਨ ਗੁੰਝਲਦਾਰ
Published : May 1, 2025, 2:07 pm IST
Updated : May 1, 2025, 2:07 pm IST
SHARE ARTICLE
Sunil Jakhar punjab haryana water crisis latest News in punjabi
Sunil Jakhar punjab haryana water crisis latest News in punjabi

Sunil Jakhar News: ਮਨੁੱਖਤਾ ਦੇ ਆਧਾਰ 'ਤੇ ਪੀਣ ਦਾ ਪਾਣੀ ਦੇਣ ਵਿਚ ਘਟੀਆ ਰਾਜਨੀਤੀ ਕਰਨਾ ਆਪ ਸਰਕਾਰ ਨੂੰ ਤਾਂ ਸ਼ੋਭਾ ਦੇ ਸਕਦਾ ਹੈ ਪਰ ...

Sunil Jakhar latest News in punjabi : ਇਸ ਵੇਲੇ ਬੀਬੀਐਮਬੀ ਤੋਂ ਪਾਣੀਆਂ ਦੀ ਵੰਡ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ ਸਾਹਮਣੇ ਹਨ। ਜਿਸ ਵੇਲੇ ਪੰਜਾਬ ਸਰਕਾਰ ਨੇ ਦੋ ਟੁਕ ਜਵਾਬ ਦੇ ਦਿਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਤਾਂ ਕੇਂਦਰ ਤੇ ਹਰਿਆਣਾ ਸਰਕਾਰ ਨੇ ਮਿਲ ਕੇ ਰਾਤੋ ਰਾਤ ਇਕ ਨਵਾਂ ਪੈਂਤੜਾ ਖੇਡਿਆ ਤੇ ਰਾਤੋ ਰਾਤ ਬੀਬੀਐਬੀ ਦੇ ਡਾਇਰੈਕਟਰ ਅਕਾਸ਼ਦੀਪ ਸਿੰਘ ਨੂੰ  ਬਦਲ ਕੇ ਹਰਿਆਣਾ ਕੇਡਰ ਦੇ ਅਧਿਕਾਰੀ ਸੰਜੀਵ ਕੁਮਾਰ ਨੂੰ ਨਵਾਂ ਡਾਇਰੈਕਟਰ  ਲਗਾ ਦਿਤਾ ਗਿਆ।

ਇਸ ਤਰ੍ਹਾਂ ਹਰਿਆਣਾ ਨੂੰ ਪਾਣੀ ਦੇਣ ਦਾ ਰਾਹ ਪੱਧਰਾ ਕਰ ਲਿਆ ਗਿਆ। ਜਿਵੇਂ ਹੀ ਬੀਬੀਐਮਬੀ ਨੇ ਹਰਿਆਣਾ ਨੂੰ ਪਾਣੀ ਦੇਣ ਦਾ ਫ਼ੈਸਲਾ ਕੀਤਾ ਤਿਵੇਂ ਹੀ ਪੰਜਾਬ ਵਿਚ ਵਿਰੋਧ ਸ਼ੁਰੂ ਹੋ ਗਿਆ।  ਪੰਜਾਬ ਸਰਕਾਰ ਦੇ ਮੰਤਰੀਆਂ ਸਮੇਤ ਮੁੱਖ ਮੰਤਰੀ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਸਿਆਸਤ ਗਰਮਾ ਗਈ। ਹੁਣ ਇਸ ਮਸਲੇ ਸਬੰਧੀ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਕੌਮਾਂਤਰੀ ਸਰਹੱਦ 'ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ ਅਜਿਹੇ ਮੌਕੇ ਪੰਜਾਬ ਸਰਕਾਰ ਸੂਬੇ ਦੀ  ਫੋਰਸ ਨੂੰ ਧਰਨਿਆਂ ਪ੍ਰਦਰਸ਼ਨਾਂ ਵਿੱਚ ਉਲਝਾ ਕੇ ਸੂਬੇ ਨੂੰ ਅਸਥਿਰ ਕਰ ਰਹੀ ਹੈ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਹਰਿਆਣਾ ਚੋਣਾਂ ਸਮੇਂ ਕਹਿ ਕੇ ਆਏ ਸਨ ਕਿ ਦਿੱਲੀ ਅਤੇ ਹਰਿਆਣੇ ਨੂੰ ਪਾਣੀ ਦਿੱਤਾ ਜਾਵੇਗਾ ਅਤੇ ਸੁਪਰੀਮ ਕੋਰਟ ਵਿੱਚ ਵੀ ਸਰਕਾਰ ਨੇ ਕਿਹਾ ਸੀ ਕਿ ਸਾਨੂੰ ਕਿਸਾਨ ਐਸਵਾਈਐਲ ਨਹਿਰ ਨਹੀਂ ਬਣਾਉਣ ਦੇ ਰਹੇ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਇਹਨਾਂ ਦਾ ਦੋਹਰਾ ਚਰਿੱਤਰ ਹੈ ਕਿਉਂਕਿ ਇਹ ਧਰਨੇ ਪ੍ਰਦਰਸ਼ਨਾਂ ਦੇ ਬਹਾਨੇ ਦਿੱਲੀ ਵਿੱਚ ਹੋਏ 2000 ਕਰੋੜ  ਦੇ ਕਲਾਸ ਰੂਮ ਘੁਟਾਲੇ ਵਿੱਚ ਸ਼ਾਮਲ ਆਪਣੇ ਆਗੂਆਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੇ ਗੁਨਾਹਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਡੱਟ ਕੇ ਖੜ੍ਹੇ ਹਾਂ ਅਤੇ ਸਾਡਾ ਸਟੈਂਡ ਸਾਫ਼ ਹੈ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਪਰ ਮਨੁੱਖਤਾ ਦੇ ਅਧਾਰ ਤੇ ਪੀਣ ਦਾ ਪਾਣੀ ਦੇਣ ਵਿਚ ਘਟੀਆ ਰਾਜਨੀਤੀ ਕਰਨਾ ਆਮ ਆਦਮੀ ਪਾਰਟੀ ਨੂੰ ਤਾਂ ਸ਼ੋਭਾ ਦੇ ਸਕਦਾ ਹੈ ਪਰ ਇਹ ਪੰਜਾਬੀਅਤ  ਦੇ ਸੁਬਾਹ ਅਤੇ ਅਸੂਲਾਂ ਦੇ ਖ਼ਿਲਾਫ਼ ਹੈ

( For more news apart from, 'Sunil Jakhar punjab haryana water crisis News '  Stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement