12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ ਬੈਠਕ
ਚੰਡੀਗੜ੍ਹ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਦਿਨ ਬਾਅਦ ਹੀ ਅੱਜ ਮੁੜ ਮੰਤਰੀ ਮੰਡਲ ਦੀ ਬੈਠਕ ਮੁੜ ਸੱਦ ਲਈ ਹੈ। 1 ਜੂਨ 12 ਵਜੇ ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸੱਦੀ ਗਈ ਹੈ ਪਰ ਇਸ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਜੋ ਮੌਕੇ ਉਪਰ ਹੀ ਜਾਰੀ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਬੀਤੇ ਦਿਨ ਸ਼ਨਿਚਰਵਾਰ ਨੂੰ ਵੀ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ ਸੀ। ਇਸ ਵਿਚ ਆਊਟਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਲਈ ਠੇਕੇਦਾਰੀ ਸਿਸਟਮ ਬੰਦ ਕਰਨ ਸਮੇਤ ਕਈ ਅਹਿਮ ਫ਼ੈਸਲੇ ਲਏ ਗਏ ਸਨ। ਪਹਿਲੀ ਜੂਨ ਨੂੰ ਇਕ ਦਿਨ ਦੇ ਅੰਤਰ ਬਾਅਦ ਹੀ ਸੱਦੀ ਮੰਤਰੀ ਮੰਡਲ ਦੀ ਬੈਠਕ ਵਿਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
