CM ਸ਼ਿੰਦੇ ਸਮੇਤ 16 ਵਿਧਾਇਕਾਂ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਸ਼ਿਵ ਸੈਨਾ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
Published : Jul 1, 2022, 1:59 pm IST
Updated : Jul 1, 2022, 1:59 pm IST
SHARE ARTICLE
supreme Court
supreme Court

ਮੁਅੱਤਲ ਕਰਨ ਵਾਲੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਕੀਤੀ ਮੰਗ 

ਨਵੀਂ ਦਿੱਲੀ : ਮਹਾਰਾਸ਼ਟਰ 'ਚ ਚੱਲ ਰਹੀ ਸਿਆਸੀ ਉਥਲ-ਪੁਥਲ ਵਿਚਾਲੇ ਊਧਵ ਧੜਾ 16 ਬਾਗੀ ਵਿਧਾਇਕਾਂ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸ਼ਿਵ ਸੈਨਾ ਵ੍ਹਿਪ ਦੇ ਮੁਖੀ ਸੁਨੀਲ ਪ੍ਰਭੂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ 15 ਹੋਰ ਵਿਧਾਇਕਾਂ ਦੇ ਸਦਨ ਤੋਂ ਮੁਅੱਤਲ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ, ਜਿਨ੍ਹਾਂ ਵਿਰੁੱਧ ਅਯੋਗਤਾ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

Supreme CourtSupreme Court

ਦੱਸ ਦੇਈਏ ਕਿ ਇਨ੍ਹਾਂ 16 ਵਿਧਾਇਕਾਂ ਵਿੱਚ ਮਹਾਰਾਸ਼ਟਰ ਦੇ ਨਵੇਂ ਸੀਐਮ ਏਕਨਾਥ ਸ਼ਿੰਦੇ ਦਾ ਨਾਮ ਵੀ ਸ਼ਾਮਲ ਹੈ। ਫਿਲਹਾਲ ਸੁਪਰੀਮ ਕੋਰਟ ਨੇ ਇਸ ਮਾਮਲੇ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ 11 ਜੁਲਾਈ ਨੂੰ ਹੀ ਕੀਤੀ ਜਾਵੇਗੀ। ਫਿਰ ਮਹਾਰਾਸ਼ਟਰ ਨਾਲ ਸਬੰਧਤ ਬਾਕੀ ਅਰਜ਼ੀਆਂ 'ਤੇ ਸੁਣਵਾਈ ਹੋਵੇਗੀ। ਊਧਵ ਧੜੇ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਇਸ ਦੀ ਸੁਣਵਾਈ ਕਰਨੀ ਚਾਹੀਦੀ ਹੈ ਤਾਂ ਜੋ ਸੰਵਿਧਾਨ ਦੀ ਦਸਵੀਂ ਅਨੁਸੂਚੀ ਲਾਗੂ ਰਹੇ ਅਤੇ ਇਸ ਦੀ ਉਲੰਘਣਾ ਨਾ ਹੋਵੇ।  

Kapil SibalKapil Sibal

ਇਸ ਮਾਮਲੇ ਦਾ ਹਵਾਲਾ ਦਿੰਦੇ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਊਧਵ ਠਾਕਰੇ ਧਿਰ ਦੇ ਵਿਧਾਇਕ ਸੁਨੀਲ ਪ੍ਰਭੂ ਦੀ ਪਟੀਸ਼ਨ 'ਤੇ ਫੌਰੀ ਸੁਣਵਾਈ ਦੀ ਮੰਗ ਕਰਦੇ ਹੋਏ ਸ਼ਿਵ ਸੈਨਾ ਦੇ ਬਾਗੀ ਵਿਧਾਇਕਾਂ ਨੂੰ ਸਦਨ ਤੋਂ ਮੁਅੱਤਲ ਕਰਨ ਅਤੇ ਕਾਰਵਾਈ ਹੋਣ ਤੱਕ ਵਿਧਾਨ ਸਭਾ 'ਚ ਦਾਖਲ ਨਾ ਹੋਣ ਜਾਂ ਉਨ੍ਹਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ। ਇਸ ਵਿੱਚ ਹਿੱਸਾ ਲੈਣ ਤੋਂ ਰੋਕਣ ਦੀ ਬੇਨਤੀ ਕੀਤੀ ਗਈ ਹੈ। 

udhav thhakre udhav thhakre

ਇਸ ਤੋਂ ਪਹਿਲਾਂ ਸ਼ਿਵ ਸੈਨਾ ਨੇ ਊਧਵ ਠਾਕਰੇ ਸਰਕਾਰ ਨੂੰ ਵਿਧਾਨ ਸਭਾ ਦਾ ਭਰੋਸਾ ਹਾਸਲ ਕਰਨ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਰਾਜਪਾਲ ਕੋਸ਼ਿਆਰੀ ਨੇ ਤਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਮੰਗਣ ਦਾ ਨਿਰਦੇਸ਼ ਦਿੱਤਾ ਸੀ। ਇਸ 'ਤੇ ਬਹਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਰਾਜਪਾਲ ਦੇ ਹੁਕਮ ਨੂੰ ਬਰਕਰਾਰ ਰੱਖਿਆ ਅਤੇ ਇਸ ਤੋਂ ਤੁਰੰਤ ਬਾਅਦ ਠਾਕਰੇ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

Eknath ShindeEknath Shinde

ਦੱਸਣਯੋਗ ਹੈ ਕਿ ਏਕਨਾਥ ਸ਼ਿੰਦੇ ਨੇ ਕੱਲ੍ਹ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਬਾਗੀ ਵਿਧਾਇਕਾਂ ਨੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਕੇ ਸਰਕਾਰ ਬਣਾਈ ਹੈ। ਇਸ ਦੇ ਨਾਲ ਹੀ ਦੇਵੇਂਦਰ ਫੜਨਵੀਸ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਮਹਾਰਾਸ਼ਟਰ 'ਚ ਸਰਕਾਰ ਬਣਨ ਤੋਂ ਬਾਅਦ ਬਹੁਮਤ ਦੀ ਪ੍ਰੀਖਿਆ ਬਾਕੀ ਹੈ। ਏਕਨਾਥ ਸ਼ਿੰਦੇ ਨੇ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ, ਜੋ ਭਲਕੇ ਸ਼ੁਰੂ ਹੋਵੇਗਾ। ਫਿਲਹਾਲ ਸ਼ਿੰਦੇ ਗੋਆ ਪਹੁੰਚ ਚੁੱਕੇ ਹਨ। ਉਥੋਂ ਉਹ ਬਾਗੀ ਵਿਧਾਇਕਾਂ ਨਾਲ ਮੁੰਬਈ ਪਰਤਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement