ਸੀ.ਬੀ.ਆਈ. ਵਲੋਂ ਕਲੋਜ਼ਰ ਰਿਪੋਰਟ ਦਾਇਰ ਕਰਨ ਦਾ ਅਚਾਨਕ ਲਿਆ ਫ਼ੈਸਲਾ ਸਜ਼ਿਸ਼ ਦਾ ਹਿੱਸਾ : ਅਤੁਲ ਨੰਦਾ
Published : Aug 1, 2019, 7:20 pm IST
Updated : Aug 1, 2019, 7:20 pm IST
SHARE ARTICLE
Bargari sacrilege case
Bargari sacrilege case

ਕਿਹਾ - ਕੇਸ ਵਾਪਸ ਲੈਣ ਤੋਂ ਬਾਅਦ ਇਨ੍ਹਾਂ ਮਾਮਲਿਆਂ ਵਿਚ ਕੇਂਦਰੀ ਜਾਂਚ ਏਜੰਸੀ ਦਾ ਅਧਿਕਾਰ ਖੇਤਰ ਨਹੀਂ ਬਣਦਾ

ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਰਗਾੜੀ ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਕਾਨੂੰਨੀ ਨੁਕਤੇ ਨਜ਼ਰ ਤੋਂ ਗ਼ਲਤ ਦਸਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਿਛਲੇ ਸਾਲ ਸੀ.ਬੀ.ਆਈ. ਤੋਂ ਕੇਸ ਵਾਪਸ ਲੈ ਲੈਣ ਤੋਂ ਬਾਅਦ ਇਨ੍ਹਾਂ ਮਾਮਲਿਆਂ ਵਿਚ ਕੇਂਦਰੀ ਜਾਂਚ ਏਜੰਸੀ ਦਾ ਅਧਿਕਾਰ ਖੇਤਰ ਨਹੀਂ ਬਣਦਾ।

Atul NandaAtul Nanda

ਨੰਦਾ ਨੇ ਕਿਹਾ ਕਿ ਸਤੰਬਰ 2018 ਵਿਚ ਸੂਬਾ ਸਰਕਾਰ ਨੇ ਇਸ ਏਜੰਸੀ ਤੋਂ ਕੇਸ ਵਾਪਸ ਲੈਣ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਤੋਂ ਬਾਅਦ ਕਲੋਜ਼ਰ ਰਿਪੋਰਟ ਦਾਇਰ ਕਰਨਾ ਤਾਂ ਇਕ ਪਾਸੇ, ਇਹ ਏਜੰਸੀ ਇਨ੍ਹਾਂ ਮਾਮਲਿਆਂ ਵਿਚ ਕਿਸੇ ਤਰ੍ਹਾਂ ਦੀ ਪੜਤਾਲ ਕਰਨ ਦੀ ਅਥਾਰਟੀ ਅਤੇ ਅਧਿਕਾਰ ਖੇਤਰ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਲੋਜ਼ਰ ਰਿਪੋਰਟ ਦਾਇਰ ਕਰਨ ਦੀ ਬਜਾਏ ਸੀ.ਬੀ.ਆਈ. ਨੂੰ ਸਹੀ ਕਾਨੂੰਨੀ ਰਾਹ ਅਪਨਾਉਂਦਿਆਂ ਅਦਾਲਤ ਨੂੰ ਇਹ ਦੱਸਣਾ ਬਣਦਾ ਸੀ ਕਿ ਪੜਤਾਲ ਦਾ ਕੰਮ ਉਸ ਦੇ ਸਪੁਰਦ ਨਹੀਂ ਰਿਹਾ। 

Bargari KandBargari Kand

ਐਡਵੋਕੇਟ ਜਨਰਲ ਨੇ ਦਸਿਆ ਕਿ ਸੀ.ਬੀ.ਆਈ. ਵਲੋਂ ਕਲੋਜ਼ਰ ਰਿਪੋਰਟ ਦਾਇਰ ਕਰਨ ਦਾ ਅਚਾਨਕ ਲਿਆ ਫ਼ੈਸਲਾ ਸਜ਼ਿਸ਼ ਦਾ ਹਿੱਸਾ ਹੈ ਅਤੇ ਇਸ ਦੇ ਸਪਸ਼ਟ ਸੰਕੇਤ ਇਨ੍ਹਾਂ ਮਾਮਲਿਆਂ ਵਿਚ ਦੋਸ਼ੀ ਵਿਅਕਤੀਆਂ ਨੂੰ ਕਲੀਨ ਚਿੱਟ ਦੇਣ ਲਈ ਏਜੰਸੀ ਵਲੋਂ ਦਿਖਾਏ ਕਾਹਲਪੁਣੇ ਤੋਂ ਮਿਲਦੇ ਹਨ। ਨੰਦਾ ਨੇ ਸੀ.ਬੀ.ਆਈ. ਦੇ ਉਸ ਸਟੈਂਡ 'ਤੇ ਵੀ ਹੈਰਾਨੀ ਜ਼ਾਹਰ ਕੀਤੀ ਜਿਸ ਵਿਚ ਕੇਂਦਰੀ ਏਜੰਸੀ ਨੇ ਕਿਹਾ ਸੀ ਕਿ ਇਨ੍ਹਾਂ ਘਟਨਾਵਾਂ ਬਾਰੇ ਪੰਜਾਬ ਸਰਕਾਰ ਅਣਜਾਣ ਹੈ ਜਿਸ ਕਰ ਕੇ ਉਸ ਦਾ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਦਾ ਕੋਈ ਹੱਕ ਨਹੀਂ ਬਣਦਾ। ਸੀ.ਬੀ.ਆਈ. ਵਲੋਂ ਲਏ ਇਸ ਸਟੈਂਡ ਨੂੰ ਬੇਤੁੱਕਾ ਦਸਦਿਆਂ ਨੰਦਾ ਨੇ ਕਿਹਾ ਕਿ ਏਜੰਸੀ ਨੇ ਆਪਣੀ ਕੋਲਜ਼ਰ ਰਿਪੋਰਟ ਵਿਚ ਹੀ ਪੰਜਾਬ ਪੁਲਿਸ ਦੀਆਂ ਰਿਪੋਰਟਾਂ ਅਤੇ ਤੱਥਾਂ ਦਾ ਹਵਾਲਾ ਦਿੱਤਾ ਹੋਇਆ ਹੈ।

Bargari KandBargari Kand

ਇਸ ਮਾਮਲੇ ਵਿਚ ਕਾਨੂੰਨੀ ਸਥਿਤੀ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਜਨਰਲ ਨੇ ਦਸਿਆ ਕਿ ਸਪੈਸ਼ਲ ਪੁਲਿਸ ਐਸਟੈਬਲਿਸ਼ਮੈਂਟ ਐਕਟ (ਜਿਸ ਅਧੀਨ ਸੀ.ਬੀ.ਆਈ. ਕੰਮ ਕਰਦੀ ਹੈ) ਦੀ ਧਾਰਾ 6 ਤਹਿਤ ਕਿਸੇ ਵੀ ਸੂਬੇ ਵਿਚ ਅਪਰਾਧਿਕ ਘਟਨਾਵਾਂ ਵਾਪਰਦੀਆਂ ਹਨ ਤਾਂ ਉਸ ਦੀ ਪੜਤਾਲ ਲਈ ਆਈ.ਪੀ.ਸੀ. ਦੇ ਹੇਠ ਸਬੰਧਤ ਸੂਬਾ ਸਰਕਾਰ ਦੀ ਸਹਿਮਤੀ ਲੋੜੀਂਦੀ ਹੈ। ਪਹਿਲਾਂ ਅਕਾਲੀ ਸ਼ਾਸਨ ਵਲੋਂ ਇਸ ਤਰ੍ਹਾਂ ਦੀ ਸਹਿਮਤੀ ਦੇਣ ਦੇ ਬਾਵਜੂਦ ਸਦਨ ਦੇ ਮਤੇ ਦੀ ਤਰਜ਼ 'ਤੇ 6 ਸਤੰਬਰ 2018 ਨੂੰ ਸੂਬਾ ਸਰਕਾਰ ਨੇ ਸੀ.ਬੀ.ਆਈ ਤੋਂ ਇਹ ਕੇਸ ਵਾਪਸ ਲੈਣ ਲਈ ਰਸਮੀ ਨੋਟੀਫਿਕੇਸ਼ਨ ਪਾਸ ਕਰ ਦਿੱਤਾ। ਉਨ੍ਹਾਂ ਦਸਿਆ ਕਿ ਇਸ ਕਾਰਵਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 25 ਜਨਵਰੀ 2019 ਨੂੰ ਆਪਣੇ ਨਿਰਣੇ ਵਿਚ ਕਾਇਮ ਰੱਖਿਆ ਜੋ ਕੁਝ ਦੋਸ਼ੀ ਪੁਲਿਸ ਅਫ਼ਸਰਾਂ ਦੁਆਰਾ ਦਰਜ ਕੀਤਾ ਗਿਆ ਸੀ।

Bargari KandBargari Kand

ਦਰਅਸਲ ਹਾਈ ਕੋਰਟ ਨੇ ਨੋਟ ਕੀਤਾ ਕਿ ਸੀ.ਬੀ.ਆਈ. ਨੇ ਤਕਰੀਬਨ ਤਿੰਨ ਸਾਲ ਬੀਤਣ ਦੇ ਬਾਵਜੂਦ ਪੜਤਾਲ ਵਿਚ ਕੋਈ ਵੀ ਪ੍ਰਗਤੀ ਨਹੀਂ ਕੀਤੀ। ਦਰਅਸਲ ਸੀ.ਬੀ.ਆਈ ਇਸ ਨਿਰਣੇ ਨੂੰ ਚਣੌਤੀ ਦੇਣ ਵਿਚ ਅਸਫ਼ਲ ਰਹੀ ਜਿਸ ਤੋਂ ਸਪੱਸ਼ਟ ਪ੍ਰਗਟਾਵਾ ਹੁੰਦਾ ਹੈ ਕਿ ਸਾਲ 2015 ਵਿਚ ਇਸ ਦੇ ਹਵਾਲੇ ਕੇਸ ਕਰਨ ਤੋਂ ਬਾਅਦ ਇਹ ਕੋਈ ਅਸਰਦਾਇਕ ਪੜਤਾਲ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਉਸ ਨੇ ਅਦਾਲਤ ਦੀਆਂ ਲੱਭਤਾਂ ਨੂੰ ਪ੍ਰਵਾਨ ਕਰ ਲਿਆ ਹੈ। 

CBICBI

ਐਡਵੋਕੇਟ ਜਨਰਲ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿਚ ਕੋਈ ਵੀ ਪ੍ਰਗਤੀ ਕਰਨ 'ਚ ਸੀ.ਬੀ.ਆਈ ਦੇ ਅਸਫ਼ਲ ਰਹਿਣ ਦੇ ਉਲਟ ਸੂਬਾ ਸਰਕਾਰ ਵਲੋਂ ਗਠਿਤ ਕੀਤੀ ਐਸ.ਆਈ.ਟੀ. ਨੇ ਇਨ੍ਹਾਂ ਦੀ ਜਾਂਚ ਕੀਤੀ ਅਤੇ ਇਸ ਵਿਚ ਮਹੱਤਵਪੂਰਨ ਪ੍ਰਗਤੀ ਕੀਤੀ। ਨੰਦਾ ਅਨੁਸਾਰ ਕੁਝ ਦੋਸ਼ੀਆਂ ਤੋਂ ਪੁੱਛ-ਪੜਤਾਲ ਕਰਨ ਦੇ ਬਾਵਜੂਦ ਐਸ.ਆਈ.ਟੀ. ਨੇ ਹੋਰਨਾਂ ਦੋਸ਼ੀਆਂ ਦੀ ਭੂਮਿਕਾ ਨੂੰ ਨੰਗਾ ਕੀਤਾ। ਕੁਝ ਦੋਸ਼ੀਆਂ ਦੇ ਘਰਾਂ ਦੀ ਛਾਣ-ਬੀਣ ਕੀਤੀ ਗਈ ਗਈ ਜਿਸ ਤੋਂ ਕਈ ਸਬੂਤ ਸਾਹਮਣੇ ਆਏ ਜਿਨ੍ਹਾਂ ਵਿਚ ਮੋਬਾਈਲ ਚਿੱਪ, ਅਜਿਹੀਆਂ ਕਾਰਵਾਈਆਂ ਨੂੰ ਕਰਨ ਲਈ ਆਖਣ ਬਾਰੇ ਗੱਲਬਾਤ, ਗੋਲੀ ਸਿੱਕਾ, ਕਾਰਵਾਈਆਂ ਕਰਵਾਉਣ ਲਈ 6 ਕਰੋੜ ਰੁਪਏ ਤੱਕ ਫੰਡਾਂ ਦਾ ਭੁਗਤਾਨ ਆਦਿ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement