
19 ਮੈਂਬਰੀ ਚੋਣ ਪ੍ਰਚਾਰ ਕਮੇਟੀ, ਸੋਸ਼ਲ ਮੀਡੀਆ ਨਾਲ ਸਬੰਧਤ 12 ਮੈਂਬਰੀ ਵਰਕਿੰਗ ਗਰੁੱਪ, ਮੀਡੀਆ ਲਈ 19 ਮੈਂਬਰੀ ਵਰਕਿੰਗ ਗਰੁੱਪ ਅਤੇ 11 ਮੈਂਬਰੀ ਖੋਜ ਗਰੁੱਪ ਦਾ ਵੀ ਗਠਨ
ਮੁੰਬਈ: ਵਿਰੋਧੀ ਧਿਰ ਦੇ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ)' ਨੇ ਗਠਜੋੜ ਦੀ ਸਿਖਰਲੀ ਸੰਸਥਾ ਵਜੋਂ ਸ਼ੁਕਰਵਾਰ ਨੂੰ ਕਈ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਵਾਲੀ 14 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ 19 ਮੈਂਬਰੀ ਚੋਣ ਪ੍ਰਚਾਰ ਕਮੇਟੀ, ਸੋਸ਼ਲ ਮੀਡੀਆ ਨਾਲ ਸਬੰਧਤ 12 ਮੈਂਬਰੀ ਵਰਕਿੰਗ ਗਰੁੱਪ, ਮੀਡੀਆ ਲਈ 19 ਮੈਂਬਰੀ ਵਰਕਿੰਗ ਗਰੁੱਪ ਅਤੇ 11 ਮੈਂਬਰੀ ਖੋਜ ਗਰੁੱਪ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵਿਦੇਸ਼ ਭੇਜਣ ਦੇ ਨਾਂਅ ’ਤੇ ਕਰੋੜਾਂ ਦੀ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਕਾਬੂ
ਤਾਲਮੇਲ ਕਮੇਟੀ ਗਠਜੋੜ ਦੀ ਸਿਖਰ ਇਕਾਈ ਵਜੋਂ ਕੰਮ ਕਰੇਗੀ। ਇਸ ਕਮੇਟੀ ਵਿਚ ਕਾਂਗਰਸ ਜਥੇਬੰਦੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਡੀ.ਐਮ.ਕੇ. ਦੇ ਨੇਤਾ ਟੀ.ਆਰ. ਬਾਲੂ, ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ, ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਸ਼ਿਵ ਸੈਨਾ (ਯੂ.ਬੀ.ਟੀ.) ਨੇਤਾ ਸੰਜੇ ਰਾਉਤ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ, ਭਾਰਤੀ ਕਮਿਊਨਿਸਟ ਪਾਰਟੀ ਦੇ ਡੀ. ਰਾਜਾ, ਨੈਸ਼ਨਲ ਕਾਨਫ਼ਰੰਸ ਦੇ ਉਮਰ ਅਬਦੁੱਲਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੇ ਮਹਿਬੂਬਾ ਮੁਫਤੀ ਸ਼ਾਮਲ ਹਨ।
ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਸੈਕਟਰ 26 ਨੇ ਸੀਆਈਆਈ, ਚੰਡੀਗੜ੍ਹ ਦੇ ਸਹਿਯੋਗ ਨਾਲ ਸੀਪੀਆਰ ਵਰਕਸ਼ਾਪ ਦਾ ਕੀਤਾ ਆਯੋਜਨ
ਇਸ 'ਚ ਜਨਤਾ ਦਲ ਯੂਨਾਈਟਿਡ ਦੇ ਪ੍ਰਧਾਨ ਲਲਨ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਜਾਵੇਦ ਅਲੀ ਖਾਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੀਪੀਆਈ (ਐਮ) ਦਾ ਇਕ ਆਗੂ ਬਾਅਦ ਵਿਚ ਇਸ ਕਮੇਟੀ ਵਿਚ ਸ਼ਾਮਲ ਹੋਵੇਗਾ। ਸੂਤਰਾਂ ਨੇ ਦਸਿਆ ਕਿ ਗਠਜੋੜ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੀਟ ਸ਼ੇਅਰਿੰਗ ਦਾ ਕੰਮ 30 ਸਤੰਬਰ ਤਕ ਪੂਰਾ ਕਰ ਲਿਆ ਜਾਵੇਗਾ।