
ਹਰੀਸ਼ ਰਾਵਤ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਕਹਿਣਾ ਕਿ ਉਹਨਾਂ ਦਾ ਅਪਮਾਨ ਕੀਤਾ ਗਿਆ ਹੈ, ਇਹ ਬਿਲਕੁਲ ਗਲਤ ਹੈ।
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਛੱਡਣ ਦੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਕਹਿਣਾ ਕਿ ਉਹਨਾਂ ਦਾ ਅਪਮਾਨ ਕੀਤਾ ਗਿਆ ਹੈ, ਇਹ ਬਿਲਕੁਲ ਗਲਤ ਹੈ। ਰਾਵਤ ਨੇ ਕਿਹਾ ਕਿ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਕੁਝ ਦਿੱਤਾ ਹੈ।
ਹੋਰ ਪੜ੍ਹੋ: ਕਿਸਾਨ ਅੰਦੋਲਨ ’ਤੇ ਸੁਪਰੀਮ ਕੋਰਟ ਦਾ ਬਿਆਨ, ' ਕਿਸਾਨਾਂ ਨੇ ਪੂਰੇ ਸ਼ਹਿਰ ਦਾ ਗਲਾ ਘੁੱਟ ਰੱਖਿਆ’
ਹਰੀਸ਼ ਰਾਵਤ ਨੇ ਕਿਹਾ, "ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਕੁਝ ਦਿੱਤਾ ਹੈ ਤੇ ਉਹਨਾਂ ਨੇ ਵੀ ਪੰਜਾਬ ਨੂੰ ਬਹੁਤ ਕੁਝ ਦਿੱਤਾ। ਉਹਨਾਂ ਵਲੋਂ ਇਹ ਕਹਿਣਾ ਹੈ ਕਿਉਹਨਾਂ ਦਾ ਅਪਮਾਨ ਕੀਤਾ ਗਿਆ ਹੈ, ਇਹ ਬਿਲਕੁਲ ਗਲਤ ਹੈ। ਉਹਨਾਂ ਦਾ ਅਪਮਾਨ ਕਿਵੇਂ ਹੋਇਆ, ਉਹ ਦੋ ਵਾਰ ਮੁੱਖ ਮੰਤਰੀ ਬਣੇ ਹਨ”।
ਹੋਰ ਪੜ੍ਹੋ: ਅਗਲੇ ਮਹੀਨੇ ਅੰਤਰਰਾਸ਼ਟਰੀ ਯਾਤਰਾ ਤੋਂ ਪਾਬੰਦੀ ਹਟਾਏਗਾ ਆਸਟ੍ਰੇਲੀਆ
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੇ ਮੋਰਚੇ ’ਤੇ ਖੜੇ ਰਹਿਣਾ ਚਾਹੀਦਾ ਹੈ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਨੂੰ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਮੌਕੇ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀਆਂ ਭਾਜਪਾ ਨਾਲ ਨਜ਼ਦੀਕੀਆਂ ਨੂੰ ਲੈ ਕੇ ਵੀ ਸਵਾਲ ਚੁਕੇ ਹਨ।
Harish Rawat - Navjot Sidhu - Charanjit Channi
ਹੋਰ ਪੜ੍ਹੋ: ਝੋਨੇ ਦੀ ਖਰੀਦ ਅੱਗੇ ਪਾਉਣ ਦਾ ਫੈਸਲਾ ਵਾਪਸ ਨਾ ਲਿਆ ਤਾਂ ਹੋਵੇਗਾ BJP-JJP ਆਗੂਆਂ ਦਾ ਘਿਰਾਓ- ਚੜੂਨੀ
ਨਵਜੋਤ ਸਿੱਧੂ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ’ਤੇ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਅਤੇ ਸੀਐਮ ਚਰਨਜੀਤ ਸਿੰਘ ਚੰਨੀ ਵਿਚਕਾਰ ਕੱਲ੍ਹ ਮੀਟਿੰਗ ਹੋਈ ਸੀ। ਜਲਦੀ ਹੀ ਇਹ ਮਸਲਾ ਹੱਲ ਹੋ ਜਾਵੇਗਾ।