ਆਜ਼ਾਦੀ ਦੇ ਨਾਇਕ ਸਨ ਮੁਹੰਮਦ ਜਿਨਾਹ : ਅਖਿਲੇਸ਼ ਯਾਦਵ
Published : Nov 1, 2021, 8:39 am IST
Updated : Nov 1, 2021, 8:39 am IST
SHARE ARTICLE
Akhilesh Yadav
Akhilesh Yadav

ਉੱਤਰ ਪ੍ਰਦੇਸ਼ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ।

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਜਿੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਯੂਪੀ ਚੋਣਾਂ 'ਚ ਸੱਤਾ 'ਚ ਵਾਪਸੀ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਕਰ ਰਹੀ ਹੈ, ਉਥੇ ਹੀ ਸਪਾ, ਬਸਪਾ ਅਤੇ ਕਾਂਗਰਸ ਸਮੇਤ ਸਾਰੀਆਂ ਖੇਤਰੀ ਪਾਰਟੀਆਂ ਆਪਣੇ ਪੱਧਰ 'ਤੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੌਰਾਨ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਹੰਮਦ ਅਲੀ ਜਿਨਾਹ ਆਜ਼ਾਦੀ ਦੇ ਹੀਰੋ ਸਨ। 

Akhilesh YadavAkhilesh Yadav

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਮੁਹੰਮਦ ਅਲੀ ਜਿਨਾਹ ਨੂੰ ਆਜ਼ਾਦੀ ਦਾ ਹੀਰੋ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਿਨਾਹ ਨੇ ਆਜ਼ਾਦੀ ਲਈ ਲੜਾਈ ਲੜੀ ਸੀ। ਉਸ ਨੇ ਮੁਹੰਮਦ ਜਿਨਾਹ ਦੀ ਤਾਰੀਫ਼ ਕੀਤੀ ਹੈ। ਅਖਿਲੇਸ਼ ਯਾਦਵ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਤੁਲਨਾ ਮੁਹੰਮਦ ਜਿਨਾਹ ਨਾਲ ਕੀਤੀ ਹੈ। 

Rakesh TripathiRakesh Tripathi

ਅਖਿਲੇਸ਼ ਯਾਦਵ ਦੇ ਅਜ਼ਾਦੀ ਦਾ ਸਿਹਰਾ ਮੁਹੰਮਦ ਅਲੀ ਜਿਨਾਹ ਨੂੰ ਦੇਣ ਦੇ ਬਿਆਨ 'ਤੇ ਭਾਜਪਾ ਦੇ ਬੁਲਾਰੇ ਰਾਕੇਸ਼ ਤ੍ਰਿਪਾਠੀ ਨੇ ਬਿਆਨ ਦਿਤਾ ਹੈ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਪੜ੍ਹੇ ਅਖਿਲੇਸ਼ ਯਾਦਵ ਦਾ ਇਹ ਗਿਆਨ ਸੁਣ ਕੇ ਮੁਲਾਇਮ ਸਿੰਘ ਵੀ ਸਿਰ ਫੜ ਲੈਣਗੇ। ਦੇਸ਼ ਮੁਹੰਮਦ ਅਲੀ ਜਿਨਾਹ ਨੂੰ ਇਸ ਦੇਸ਼ ਦੀ ਵੰਡ ਦਾ ਖਲਨਾਇਕ ਮੰਨਦਾ ਹੈ, ਜਿਨਾਹ ਨੂੰ ਆਜ਼ਾਦੀ ਦਾ ਨਾਇਕ ਕਹਿਣਾ ਮੁਸਲਿਮ ਤੁਸ਼ਟੀਕਰਨ ਦੀ ਰਾਜਨੀਤੀ ਹੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement