ਲੋਕ ਸਭਾ ਚੋਣਾਂ ਦੀ ਤਿਆਰੀ: ਭਾਜਪਾ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤਣ ਲਈ ਸ਼ੁਰੂ ਕੀਤੀ ਵਿਉਂਤਬੰਦੀ
Published : Dec 1, 2022, 3:00 pm IST
Updated : Dec 1, 2022, 3:00 pm IST
SHARE ARTICLE
Preparation for Lok Sabha elections
Preparation for Lok Sabha elections

ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਭਾਜਪਾ ਦੇ ਤਿੰਨ ਕੇਂਦਰੀ ਮੰਤਰੀ ਪੰਜਾਬ ਦਾ ਦੌਰਾ ਜਨਵਰੀ ‘ਚ ਕਰਨਗੇ।

ਚੰਡੀਗੜ੍ਹ: ਲੋਕ ਸਭਾ 2024 ਦੀਆਂ ਚੋਣਾ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਨੇ 2023 ‘ਚ ਵਿਸ਼ੇਸ਼ ਮੁਹਿੰਮਾ ਵਿੱਢਣ ਦਾ ਫੈਸਲਾ ਕੀਤਾ ਹੈ। ਪੰਜਾਬ  ਪਾਰਟੀ ਦੇ ਸੂਬਾ ਕੁਆਰਡੀਨੇਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜਿੱਤ ਪ੍ਰਾਪਤ ਕਰਨ ਲਈ ਵਿਉਂਤਬੰਦੀ ਸ਼ੁਰੂ ਕੀਤੀ ਹੈ। ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਭਾਜਪਾ ਦੇ ਤਿੰਨ ਕੇਂਦਰੀ ਮੰਤਰੀ ਪੰਜਾਬ ਦਾ ਦੌਰਾ ਜਨਵਰੀ ‘ਚ ਕਰਨਗੇ। ਇਸ ਵਿਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਅਨੰਦਪੁਰ ਸਾਹਿਬ, ਹੁਸ਼ਿਆਰਪੁਰ ਤੇ ਬਠਿੰਡਾ, ਕੇਂਦਰੀ ਵਿਦੇਸ਼ ਰਾਜ ਮੰਤਰੀ ਅਰਜਨ ਮੇਘਵਾਲ ਅੰਮ੍ਰਿਤਸਰ, ਜਲੰਧਰ ਤੇ ਗੁਰਦਾਸਪੁਰ, ਕੇਂਦਰੀ ਮਾਂਡਵੀਆ ਪਟਿਆਲਾ ਸੰਗਰੂਰ ਤੇ ਲੋਕ ਸਭਾ ਹਲਕਿਆਂ ਦਾ ਦੌਰਾ ਕਰਨਗੇ। 


ਜ਼ਿਕਰਯੋਗ ਹੈ ਕਿ ਇਨ੍ਹਾਂ 4 ਹਲਕਿਆਂ ‘ਚ ਕਿਸੇ ਵੀ ਆਗੂ ਨੂੰ ਕੋਈ ਜ਼ਿੰਮੇਵਾਰੀ ਨਹੀਂ ਦਿੱਤੀ ਗਈ ਹੈ। ਇਸ ਦੁਆਰਾ ਜਤਿੰਦਰ ਕਾਲੜਾ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਮੰਤਰੀਆਂ ਦੀ ਸਹਾਇਤਾ ਲਈ ਤਿੰਨ ਕੇਂਦਰੀ ਮੌਜੂਦ ਰਹਿਣਗੇ। ਇਨ੍ਹਾਂ ਤਿੰਨ ਕੇਂਦਰੀ ਮੰਤਰੀਆਂ ਦੇ ਨਾਂਅ ਹਰਦੀਪ ਸਿੰਘ, ਮੀਨਾਕਸ਼ੀ ਲੇਖੀ ਅਤੇ ਆਰਕੇ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement