
ਦਿੱਲੀ ਬਾਰਡਰ ‘ਤੇ ਪੁਲਿਸ ਦੀ ਬੈਰੀਕੇਡਿੰਗ ਨੂੰ ਲੈ ਕੇ ਬਰਸੀ ਕਾਂਗਰਸ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਵੱਲੋਂ ਮੋਰਚਿਆਂ ਤੋਂ ਦਿੱਲੀ ਜਾਣ ਵਾਲੀਆਂ ਸੜਕਾਂ ‘ਤੇ ਲੋਹੇ ਦੀਆਂ ਕਿੱਲਾਂ ਲਗਾਈਆਂ ਗਈਆਂ ਅਤੇ ਸਖ਼ਤ ਬੈਰੀਕੇਡਿੰਗ ਵੀ ਕੀਤੀ ਗਈ।
Priyanka Gandhi
ਦਿੱਲੀ ਪੁਲਿਸ ਦੀ ਇਸ ਕਾਰਵਾਈ ‘ਤੇ ਕਾਂਗਰਸ ਵੱਲ਼ੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ। ਪ੍ਰਿਯੰਕਾ ਗਾਂਧੀ ਨੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੀ ਵੀਡੀਓ ਸਾਂਝੀ ਕਰਦਿਆਂ ਕੈਪਸ਼ਨ ਲਿਖਿਆ ‘ਪ੍ਰਧਾਨ ਮੰਤਰੀ ਜੀ, ਅਪਣੇ ਕਿਸਾਨਾਂ ਨਾਲ ਹੀ ਯੁੱਧ?’
Barricades at Delhi border
ਇਸ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਪੁਲਿਸ ਦੀ ਸਖ਼ਤ ਕਾਰਵਾਈ ਦੀਆਂ ਫੋਟੋਆਂ ਸਾਂਝੀਆਂ ਕਰਦਿਆਂ ਕਿਹਾ ਕਿ ਸਰਕਾਰ ਨੂੰ ਬ੍ਰਿਜ ਬਣਾਉਣੇ ਚਾਹੀਦੇ ਹਨ ਦੀਵਾਰ ਨਹੀਂ। ਰਾਹੁਲ ਗਾਂਧੀ ਨੇ ਟਵੀਟ ਕੀਤਾ “ਭਾਰਤ ਸਰਕਾਰ, ਪੁਲਾਂ ਦਾ ਨਿਰਮਾਣ ਕਰੋ, ਦੀਵਾਰਾਂ ਦਾ ਨਹੀਂ।”
Rahul Gandhi
ਦੱਸ ਦਈਏ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਵਿਚ ਪੁਲਿਸ ਸਖ਼ਤ ਹੋ ਗਈ ਹੈ। ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ ਪੁਲਿਸ ਲਗਾਤਾਰ ਸੁਰੱਖਿਆ ਵਿਵਸਥਾ ਵਧਾ ਰਹੀ ਹੈ। ਇੱਥੇ ਲੋਹੇ ਦੀਆਂ ਤਾਰਾਂ ਨਾਲ ਬੈਰੀਕੇਡਿੰਗ ਕੀਤੀ ਗਈ।