
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਵੀ ਕੀਤਾ ਸ਼ਾਮਲ
ਚੰਡੀਗੜ੍ਹ : ਦੇਸ਼ ਦੇ ਪੰਜ ਸੂਬਿਆਂ ਵਿਚ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ ਅੱਜ ਉੱਤਰਾਖੰਡ ਲਈ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ ਜਿਸ ਵਿਚ 30 ਸਟਾਰ ਪ੍ਰਚਾਰਕਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ।
congress star parcharak for uttrakhand
ਦੱਸ ਦੇਈਏ ਕਿ ਇਨ੍ਹਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ ਜਿਸ ਤਹਿਤ ਹੁਣ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਸਟਾਰ ਪ੍ਰਚਾਰਕ ਬਣ ਗਏ ਹਨ। ਦੱਸ ਦੇਈਏ ਕਿ ਪੰਜਾਬ, ਉਤਰਾਖੰਡ ਸਣੇ 5 ਸੂਬਿਆਂ ਵਿਚ ਵੋਟਾਂ ਪੈਣੀਆਂ ਹਨ। ਉਤਰਾਖੰਡ ਵਿਚ ਵਿਧਾਨ ਸਭਾ ਲਈ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ।