
ਵਿਰੋਧੀ ਪਾਰਟੀਆਂ ਵਲੋਂ ਹਿੰਡਨਬਰਗ ਰਿਪੋਰਟ 'ਤੇ ਸੰਸਦ 'ਚ ਚਰਚਾ ਦੀ ਕੀਤੀ ਜਾ ਰਹੀ ਮੰਗ
ਨਵੀਂ ਦਿੱਲੀ : ਵੀਰਵਾਰ ਯਾਨੀ ਅੱਜ ਨੂੰ ਸੰਸਦ ਦੇ ਬਜਟ ਸੈਸ਼ਨ ਦਾ ਤੀਜਾ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਸ ਤੋਂ ਬਾਅਦ ਮੁੜ ਸਦਨ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਸਮੂਹ ਬਾਰੇ ਹਿੰਡਨਬਰਗ ਰਿਪੋਰਟ 'ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।