ED reissued summons to Kejriwal: ਕੇਜਰੀਵਾਲ ਨੂੰ ਈਡੀ ਨੇ ਮੁੜ ਜਾਰੀ ਕੀਤਾ ਸੰਮਨ, ਅੱਜ ਪੁੱਛਗਿੱਛ ਲਈ ਬੁਲਾਇਆ

By : GAGANDEEP

Published : Feb 2, 2024, 8:53 am IST
Updated : Feb 2, 2024, 8:53 am IST
SHARE ARTICLE
ED reissued summons to Kejriwal news in punjabi
ED reissued summons to Kejriwal news in punjabi

ED reissued summons to Kejriwal: ਭਾਜਪਾ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੀ-ਕੇਜਰੀਵਾਲ

ED reissued summons to Kejriwal news in punjabi: ਈਡੀ ਨੇ ਸ਼ਰਾਬ ਘੁਟਾਲੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਪੁੱਛਗਿੱਛ ਲਈ ਬੁਲਾਇਆ ਹੈ। ਜਾਂਚ ਏਜੰਸੀ ਨੇ 31 ਜਨਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜਵਾਂ ਸੰਮਨ ਭੇਜਿਆ ਸੀ ਅਤੇ ਉਨ੍ਹਾਂ ਨੂੰ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਈਡੀ ਨੇ ਇਸ ਤੋਂ ਪਹਿਲਾਂ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ।

ਇਹ ਵੀ ਪੜ੍ਹੋ: Delhi Airport News: ਆਈਜੀਆਈ ਹਵਾਈ ਅੱਡੇ 'ਤੇ 82.448 ਕਰੋੜ ਦੀ ਕੋਕੀਨ ਬਰਾਮਦ 

ਕੇਜਰੀਵਾਲ ਨੇ 17 ਜਨਵਰੀ ਨੂੰ ਕਿਹਾ ਸੀ ਕਿ ਭਾਜਪਾ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ, ਤਾਂ ਜੋ ਮੈਂ ਲੋਕ ਸਭਾ ਚੋਣਾਂ 'ਚ ਪ੍ਰਚਾਰ ਨਾ ਕਰ ਸਕਾਂ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ 'ਚ ਜੇਲ 'ਚ ਬੰਦ ਹਨ।

ਇਹ ਵੀ ਪੜ੍ਹੋ: Kapurthala Accident News: ਵਿਆਹ ਤੋਂ ਵਾਪਸ ਆ ਰਹੇ 2 ਲੋਕਾਂ ਦੀ ਸੜਕ ਹਾਦਸੇ ਵਿਚ ਹੋਈ ਮੌਤ

ਦੱਸ ਦੇਈਏ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਅੱਜ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈਆਂ ਬੇਨਿਯਮੀਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਵਿੱਚ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ। ਦਿੱਲੀ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਤੋਂ ਪਹੁੰਚੇ 'ਆਪ' ਵਰਕਰ ਭਾਜਪਾ ਦਫ਼ਤਰ ਦਾ ਘਿਰਾਓ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ 'ਚ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਲਰਟ 'ਤੇ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਸਾਨੂੰ ਦਿੱਲੀ ਅਤੇ ਪੰਜਾਬ ਦੇ ਕਈ ਇਲਾਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਆਉਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਕਰੀਬ 1000 ਜਵਾਨਾਂ ਨੂੰ ਤਾਇਨਾਤ ਕਤਾ ਗਿਆ ਹੈ।
 

 (For more Punjabi news apart from ED reissued summons to Kejriwal news in punjabi, stay tuned to Rozana Spokesman

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement