Punjab Congress: ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਵਿਚ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਦੀ ਤਿਆਰੀ; 29 ਮੈਂਬਰੀ ਕਮੇਟੀ ਦਾ ਗਠਨ
Published : Feb 2, 2024, 6:21 pm IST
Updated : Feb 2, 2024, 6:22 pm IST
SHARE ARTICLE
 Amrinder Singh Raja Warring
Amrinder Singh Raja Warring

ਪਟਿਆਲਾ ਸ਼ੁਰੂ ਤੋਂ ਹੀ ਕਾਂਗਰਸ ਲਈ ਬਹੁਤ ਅਹਿਮ ਰਿਹਾ ਹੈ ਕਿਉਂਕਿ ਦੋ ਦਹਾਕਿਆਂ ਤੋਂ ਪਟਿਆਲਾ ਵਿਚ ਕਾਂਗਰਸ ਦੀ ਪਛਾਣ ਕੈਪਟਨ ਅਮਰਿੰਦਰ ਸਿੰਘ ਨਾਲ ਸੀ।

Punjab Congress: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿਚ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਲਈ ਪਾਰਟੀ ਨੇ ਅਪਣੀ ਪੂਰੀ ਤਾਕਤ ਲਗਾ ਦਿਤੀ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹਿਰੀ ਖੇਤਰਾਂ ਲਈ ਕਮੇਟੀ ਦਾ ਗਠਨ ਕੀਤਾ ਹੈ।

ਕਮੇਟੀ ਵਿਚ 29 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੌਂਸਲਰਾਂ ਤੋਂ ਲੈ ਕੇ ਕਈ ਲੋਕ ਇਸ ਵਿਚ ਸ਼ਾਮਲ ਹਨ। ਇਨ੍ਹਾਂ ਸਾਰੇ ਮੈਂਬਰਾਂ ਦਾ ਇਲਾਕਾ ਵੰਡਿਆ ਗਿਆ ਹੈ। ਇਹ ਲੋਕ ਹੁਣ ਅਪਣੇ ਇਲਾਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਹਾਲਾਂਕਿ ਇਹ ਕਮੇਟੀ 15 ਜਨਵਰੀ ਤਕ ਬਣਾਈ ਗਈ ਸੀ ਪਰ ਪਾਰਟੀ ਵਲੋਂ ਬੁੱਧਵਾਰ ਨੂੰ ਇਸ ਸਬੰਧੀ ਸੂਚੀ ਜਾਰੀ ਕਰ ਦਿਤੀ ਗਈ।

Photo

ਦਰਅਸਲ, ਪਟਿਆਲਾ ਸ਼ੁਰੂ ਤੋਂ ਹੀ ਕਾਂਗਰਸ ਲਈ ਬਹੁਤ ਅਹਿਮ ਰਿਹਾ ਹੈ ਕਿਉਂਕਿ ਦੋ ਦਹਾਕਿਆਂ ਤੋਂ ਪਟਿਆਲਾ ਵਿਚ ਕਾਂਗਰਸ ਦੀ ਪਛਾਣ ਕੈਪਟਨ ਅਮਰਿੰਦਰ ਸਿੰਘ ਨਾਲ ਸੀ। ਪਰ ਜਿਨ੍ਹਾਂ ਹਾਲਾਤਾਂ ਵਿਚ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿਣਾ ਪਿਆ। ਇਸ ਤੋਂ ਬਾਅਦ ਉਹ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਮੈਦਾਨ ਵਿਚ ਉਤਰੇ। ਪਤੀ ਦੇ ਕਾਂਗਰਸ ਛੱਡਣ ਤੋਂ ਬਾਅਦ ਕਾਂਗਰਸ ਦੀ ਟਿਕਟ 'ਤੇ ਲੋਕ ਸਭਾ ਚੋਣ ਜਿੱਤਣ ਵਾਲੀ ਪ੍ਰਨੀਤ ਕੌਰ ਨੇ ਵੀ ਪਾਰਟੀ ਤੋਂ ਦੂਰੀ ਬਣਾ ਲਈ। ਉਨ੍ਹਾਂ ਨੇ ਕਾਂਗਰਸ ਦੀਆਂ ਮੀਟਿੰਗਾਂ ਵਿਚ ਜਾਣਾ ਵੀ ਬੰਦ ਕਰ ਦਿਤਾ ਸੀ। ਜਿਸ ਕਾਰਨ ਪਾਰਟੀ ਵਰਕਰ ਵੀ ਫੈਸਲਾ ਨਹੀਂ ਕਰ ਪਾ ਰਹੇ ਸਨ ਕਿ ਕਿਹੜਾ ਰਾਹ ਚੁਣਨਾ ਹੈ। ਜਦਕਿ ਹੁਣ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਟਿਆਲਾ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ ਪਰ ਜਦੋਂ ਕੈਪਟਨ ਨੇ ਵੱਖਰੀ ਪਾਰਟੀ ਬਣਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਤਾਂ ਉਨ੍ਹਾਂ ਦੇ ਹੀ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਨਹੀਂ ਦਿਤਾ। ਕੈਪਟਨ ਨੂੰ ਚੋਣਾਂ ਵਿਚ ਹਾਰ ਦਾ ਮੂੰਹ ਦੇਖਣਾ ਪਿਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਉਨ੍ਹਾਂ ਨੂੰ 16749 ਵੋਟਾਂ ਨਾਲ ਹਰਾਇਆ। ਇਹੀ ਸਥਿਤੀ ਪਟਿਆਲਾ ਦੀਆਂ ਸੱਤ ਹੋਰ ਸੀਟਾਂ ’ਤੇ ਵੀ ਰਹੀ।

Photo

ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ ਪਟਿਆਲਾ ਪੁੱਜੇ ਸਨ। ਜਦੋਂ ਮੀਡੀਆ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਪ੍ਰਨੀਤ ਕੌਰ ਕਾਂਗਰਸ ਵਿਚ ਹਨ। ਇਸ 'ਤੇ ਵੜਿੰਗ ਦਾ ਜਵਾਬ ਸੀ ਕਿ ਪ੍ਰਨੀਤ ਕੌਰ ਕਾਂਗਰਸ 'ਚੋਂ ਮੁਅੱਤਲ ਹੈ। ਇਸ ਦੇ ਨਾਲ ਹੀ, ਇਸ ਵਾਰ ਉਹ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ। ਅਜਿਹੇ 'ਚ ਪਾਰਟੀ ਨੂੰ ਨਵੇਂ ਚਿਹਰੇ ਦੀ ਤਲਾਸ਼ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ ਕਾਂਗਰਸ ਪਾਰਟੀ ਇਸ ਸੀਟ 'ਤੇ ਕੁੱਝ ਨਵਾਂ ਤਜਰਬਾ ਕਰਨ ਦੀ ਤਿਆਰੀ ਕਰ ਰਹੀ ਹੈ।

(For more Punjabi news apart from Preparing to revive Congress in Captain Amarinder Singh's stronghold, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement