Rahul Gandhi News: ਆਰਥਕ ਵਿਕਾਸ ਦੇ ਮਾਮਲੇ ’ਚ ਭਾਜਪਾ ਕਾਂਗਰਸ ਤੋਂ ਬਹੁਤ ਪਿੱਛੇ: ਰਾਹੁਲ ਗਾਂਧੀ
Published : Mar 2, 2024, 8:03 pm IST
Updated : Mar 2, 2024, 8:03 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਕਿਹਾ, ‘‘ਨਰਿੰਦਰ ਮੋਦੀ ਯੂ.ਪੀ.ਏ. ਸਰਕਾਰ ਦੇ ਕਾਰਜਕਾਲ ਦੌਰਾਨ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਲਈ ‘ਸਪੀਡ ਬ੍ਰੇਕਰ’ ਬਣ ਗਏ ਹਨ।’’

Rahul Gandhi News: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਨਿਚਰਵਾਰ ਨੂੰ ਕੇਂਦਰ ਸਰਕਾਰ ’ਤੇ ਅਰਥਵਿਵਸਥਾ ਲਈ ‘ਸਪੀਡ ਬ੍ਰੇਕਰ’ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਆਰਥਕ ਵਿਕਾਸ ਦੇ ਮਾਮਲੇ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਾਂਗਰਸ ਦੇ ਸਾਹਮਣੇ ਕਿਤੇ ਵੀ ਖੜੀ ਨਹੀਂ ਹੈ। ਉਨ੍ਹਾਂ ਨੇ 2023-24 ਦੀ ਤੀਜੀ ਤਿਮਾਹੀ ’ਚ ਭਾਰਤ ਦੀ ਆਰਥਕ ਵਿਕਾਸ ਦਰ 8.4 ਫੀ ਸਦੀ ’ਤੇ ਪਹੁੰਚਣ ’ਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਲਾਇਆ ਹੈ। ਇਸ ਦਾ ਮੁੱਖ ਕਾਰਨ ਨਿਰਮਾਣ ਅਤੇ ਮਾਈਨਿੰਗ ਖੇਤਰਾਂ ਦੇ ਚੰਗੇ ਪ੍ਰਦਰਸ਼ਨ ਨੂੰ ਮੰਨਿਆ ਜਾ ਰਿਹਾ ਹੈ।

ਰਾਹੁਲ ਗਾਂਧੀ ਨੇ ਇਕ ‘ਐਕਸ’ ਪੋਸਟ ’ਚ ਕਿਹਾ, ‘‘ਨਰਿੰਦਰ ਮੋਦੀ ਯੂ.ਪੀ.ਏ. ਸਰਕਾਰ ਦੇ ਕਾਰਜਕਾਲ ਦੌਰਾਨ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਲਈ ‘ਸਪੀਡ ਬ੍ਰੇਕਰ’ ਬਣ ਗਏ ਹਨ।’’ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਗਰੀਬਾਂ ਨੂੰ ਮਜ਼ਬੂਤ ਕਰ ਕੇ ਵਿਕਾਸ ਨੂੰ ਗਤੀ ਦਿਤੀ, ਜਦਕਿ ਨਰਿੰਦਰ ਮੋਦੀ ਕੁੱਝ ਦੋਸਤਾਂ ਦੇ ਫਾਇਦੇ ਲਈ ਦੇਸ਼ ਨੂੰ ਖੋਖਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੀਤੀਆਂ ’ਚ ਦੇਸ਼ ਵਾਸੀਆਂ ਨੂੰ ਅੱਗੇ ਰੱਖੇ ਬਿਨਾਂ ਦੇਸ਼ ਦਾ ਵਿਕਾਸ ਅਸੰਭਵ ਹੈ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਝੂਠੇ ਪ੍ਰਚਾਰ ਦੇ ਉਲਟ ਭਾਜਪਾ ਸਰਕਾਰ ਆਰਥਕ ਮੋਰਚੇ ’ਤੇ ਕਾਂਗਰਸ ਦੇ ਕਿਤੇ ਵੀ ਨੇੜੇ ਨਹੀਂ ਹੈ। ਅੰਕੜੇ ਇਸ ਦੀ ਗਵਾਹੀ ਦਿੰਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਰਾਹੁਲ ਗਾਂਧੀ ਦੀ ਪੋਸਟ ਨੂੰ ਦੁਬਾਰਾ ਪੋਸਟ ਕੀਤਾ ਅਤੇ ਦੋਸ਼ ਲਾਇਆ ਕਿ ਜਦੋਂ ਪੂੰਜੀਪਤੀ ਦੋਸਤਾਂ ਦੀ ਮਦਦ ਕਰਨ ਦੀ ਗੱਲ ਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਕੁੱਝ ਵੀ ਕਰਨ ਲਈ ਤਿਆਰ ਹਨ।

ਰਮੇਸ਼ ਨੇ ਇਹ ਵੀ ਦੋਸ਼ ਲਾਇਆ ਕਿ ਬੁਲਡੋਜ਼ਰ ਸ਼ਾਸਨ ਤਹਿਤ ਭਾਰਤ ਦੇ ਗਰੀਬਾਂ ਦੇ ਘਰਾਂ ਨੂੰ ਢਾਹ ਦਿਤਾ ਗਿਆ ਅਤੇ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ, ਉਨ੍ਹਾਂ ਦੇ ਪਾਸਪੋਰਟ ਰੱਦ ਕਰ ਦਿਤੇ ਗਏ। ਰਮੇਸ਼ ਨੇ ਦਾਅਵਾ ਕੀਤਾ ਕਿ ਭਾਰਤ ਵਿਚ ਰੇਲ ਮੁਸਾਫ਼ਰਾਂ, ਜਿਨ੍ਹਾਂ ’ਚੋਂ ਜ਼ਿਆਦਾਤਰ ਗਰੀਬ ਅਤੇ ਮੱਧ ਵਰਗ ਦੇ ਹਨ, ਨੂੰ ਟਿਕਟਾਂ ਦੀਆਂ ਕੀਮਤਾਂ ਵਿਚ ਸਾਲਾਨਾ 10 ਫ਼ੀ ਸਦੀ ਵਾਧੇ ਦਾ ਸਾਹਮਣਾ ਕਰਨਾ ਪੈਂਦਾ ਹੈ। ਏ.ਸੀ. ਫਸਟ ਕਲਾਸ ਸੀਟਾਂ ਲਈ ਉਨ੍ਹਾਂ ਦੀਆਂ ਸਲੀਪਰ ਸੀਟਾਂ ਹਟਾ ਦਿਤੀਆਂ ਗਈਆਂ ਹਨ। ਸੀਨੀਅਰ ਸਿਟੀਜ਼ਨ 3,700 ਕਰੋੜ ਰੁਪਏ ਦੀਆਂ ਰਿਆਇਤਾਂ ਤੋਂ ਵਾਂਝੇ ਸਨ। ਉਨ੍ਹਾਂ ਦੋਸ਼ ਲਾਇਆ, ‘‘ਉਨ੍ਹਾਂ ਦੀਆਂ ਤਰਜੀਹਾਂ ਸਪੱਸ਼ਟ ਹਨ। ਸੂਟ-ਬੂਟ-ਬੂਟ-ਲੁੱਟ-ਝੂਠ!’’

(For more Punjabi news apart from In terms of economic development, BJP is far behind Congress: Rahul Gandhi, stay tuned to Rozana Spokesman)

Tags: rahul gandhi

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement