
AAP ਨੇ ਪੰਜਾਬ ਲਈ ਦੂਜੀ ਲਿਸਟ ਕੀਤੀ ਜਾਰੀ ,ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਕੰਗ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਣਗੇ ਉਮੀਦਵਾਰ
Lok sabha Election 2024 : ਲੋਕ ਸਭਾ ਚੋਣਾਂ (Lok sabha Election 2024 ) ਨੂੰ ਲੈ ਕੇ ਪੰਜਾਬ ਲਈ ਆਮ ਆਦਮੀ ਪਾਰਟੀ (AAP ) ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ( Raj Kumar Chabewal ) ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ( Malvinder Singh Kang) ਆਪ ਦੇ ਉਮੀਦਵਾਰ ਹੋਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪਹਿਲੀ ਸੂਚੀ ਜਾਰੀ ਕਰਦਿਆਂ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ,ਪਟਿਆਲਾ ਤੋਂ ਡਾ. ਬਲਬੀਰ ਸਿੰਘ ਅਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ , ਜਦਕਿ ਸੁਸ਼ੀਲ ਕੁਮਾਰ ਰਿੰਕੂ ਆਪ ਛੱਡ ਕੇ ਭਾਜਪਾ 'ਚ ਚਲੇ ਗਏ ਹਨ।