Punjab News: ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਨਾ-ਮਨਜ਼ੂਰ!
Published : Apr 2, 2024, 10:23 am IST
Updated : Apr 2, 2024, 11:21 am IST
SHARE ARTICLE
Sheetal Angural
Sheetal Angural

ਕਿਹਾ, ਜੇਕਰ ਅਸਤੀਫ਼ਾ ਪ੍ਰਵਾਨ ਨਾ ਹੋਇਆ ਤਾਂ ਕੀਤਾ ਜਾਵੇਗਾ ਅਦਾਲਤ ਦਾ ਰੁਖ

Punjab News: ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਇਕੀ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਅਪਣਾ ਅਸਤੀਫਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿਤਾ ਸੀ ਪਰ ਦਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿਤਾ ਹੈ।

ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਜੇਕਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਜਾਂ ਚੋਣ ਕਮਿਸ਼ਨ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ 'ਤੇ ਜ਼ਿਮਨੀ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਦਸਿਆ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵੀ ਅਜੇ ਤਕ ਪ੍ਰਵਾਨ ਨਹੀਂ ਹੋਇਆ ਹੈ। ਬੀਤੇ ਦਿਨੀਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਨਿਯਮਾਂ ਅਨੁਸਾਰ ਅਜਿਹੇ ਹਾਲਾਤਾਂ ਵਿਚ ਹਰੇਕ ਵਿਧਾਇਕ ਵਲੋਂ ਦਿਤੇ ਅਸਤੀਫ਼ਿਆਂ ਦੀ ਬਕਾਇਦਾ ਪੜਤਾਲ ਕੀਤੀ ਜਾਂਦੀ ਹੈ। ਜੇਕਰ ਦੋਵਾਂ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਹੋ ਜਾਂਦੇ ਹਨ ਤਾਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਵਿਧਾਨ ਸਭਾ ਦੀਆਂ ਖਾਲੀ ਪਈਆਂ ਦੋਵਾਂ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਕਾਨੂੰਨ ਮੁਤਾਬਕ ਖਾਲੀ ਪਈਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਨੂੰ ਸੂਚਿਤ ਕਰਨਾ ਹੁੰਦਾ ਹੈ।

ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਵਿਚ ਅਯੋਗ ਕਰਾਰ ਦਿਤੇ ਗਏ ਛੇ ਕਾਂਗਰਸੀ ਵਿਧਾਇਕਾਂ ਦੇ ਅਸਤੀਫ਼ੇ ਦੇਣ ਅਤੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਜਿਸ ਤੋਂ ਬਾਅਦ ਭਾਜਪਾ ਨੇ ਹਿਮਾਚਲ ਵਿਚ ਪਾਰਟੀਆਂ ਬਦਲਣ ਵਾਲੇ ਸਾਰੇ ਸਾਬਕਾ ਵਿਧਾਇਕਾਂ ਨੂੰ ਅਪਣਾ ਉਮੀਦਵਾਰ ਐਲਾਨਿਆ।

(For more Punjabi news apart from resignation of MLA Sheetal Angural not approved by Punjab Vidhan Sabha Speaker, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement