ਖਾਦ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ’ਤੇ ਲਗਾਤਾਰ ਆਰਥਿਕ ਬੋਝ ਪਾ ਰਹੀ ਹੈ ਮੋਦੀ ਸਰਕਾਰ : ਮਾਲਵਿੰਦਰ ਸਿੰਘ ਕੰਗ
Published : May 2, 2022, 4:51 pm IST
Updated : May 2, 2022, 4:51 pm IST
SHARE ARTICLE
Malwinder Singh Kang
Malwinder Singh Kang

ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦੀ ਸਾਜਿਸ਼ : ਮਾਲਵਿੰਦਰ ਸਿੰਘ ਕੰਗ

ਖਾਦ ਅਤੇ ਪੋਟਾਸ਼ ਦੀਆਂ ਵੱਧੀਆਂ ਹੋਈਆਂ ਕੀਮਤਾਂ ਵਾਪਸ ਲਵੇ ਕੇਂਦਰ ਸਰਕਾਰ : ਮਾਲਵਿੰਦਰ ਸਿੰਘ ਕੰਗ
ਚੰਡੀਗੜ੍ਹ :
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੋਟਾਸ਼ ਖਾਦ ਦੀ ਕੀਮਤ ਵਿੱਚ ਵਾਧੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਮੋਦੀ ਸਰਕਾਰ ’ਤੇ ਜਾਣਬੁੱਝ ਕੇ ਖਾਦਾਂ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਨੂੰ ਤਬਾਹ ਕਰਨ ਦਾ ਦੋਸ਼ ਲਾਇਆ ਹੈ।

FertilizerFertilizer

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ’ਚ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਖਾਦ ਅਤੇ ਹੋਰ ਖੇਤੀਬਾੜੀ ਸਾਧਨਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰਕੇ ਪਹਿਲਾਂ ਤੋਂ ਹੀ ਕਰਜੇ ਵਿੱਚ ਫਸੇ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਾ ਰਹੀ ਹੈ। 

Malwinder Singh KangMalwinder Singh Kang

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਡੀ.ਏ.ਪੀ. ਦੇ ਮੁੱਲ ’ਚ ਵਾਧਾ ਕੀਤਾ ਅਤੇ ਹੁਣ ਪੋਟਾਸ਼ ਖਾਦ ਦੀ ਕੀਮਤ ਵਧਾ ਕੇ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫ਼ੈਸਲਾ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਨੀਤੀ ਨੂੰ ਪ੍ਰਗਟ ਕਰਦਾ ਹੈ। 
ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਅੱਜ ਤੱਕ ਕੋਈ ਠੋਸ ਨੀਤੀ ਨਹੀਂ ਬਣਾਈ। ਪਰ ਬੇਸ਼ਰਮਾ ਦੀ ਤਰ੍ਹਾਂ ਖੇਤੀ ਖੇਤਰ ਦੀਆਂ ਸਬਸਿਡੀਆਂ ਵਿੱਚ ਲਗਾਤਾਰ ਕਟੌਤੀ ਕਰ ਰਹੀ ਹੈ। ਨਤੀਜੇ ਵਜੋਂ ਖੇਤੀ ਦੀ ਲਾਗਤ ਤੇਜ਼ੀ ਨਾਲ ਵੱਧੀ ਹੈ ਅਤੇ ਮੁਨਾਫ਼ਾ ਘੱਟ ਹੋ ਰਿਹਾ ਹੈ।

Malwinder Singh KangMalwinder Singh Kang

ਖੇਤੀ ਹੁਣ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਇਸ ਲਈ ਕਿਸਾਨਾਂ ਦੀ ਆਰਥਿਕ ਸਥਿਤੀ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਖਾਦਾਂ ਦੀਆਂ ਕੀਮਤਾਂ ਵਧਾਉਣ ਨਾਲ ਖ਼ਰੀਫ਼ ਫ਼ਸਲਾਂ ਦੇ ਸਮੇਂ ਕਿਸਾਨਾਂ ’ਤੇ ਆਰਥਿਕ ਭਾਰ ਵੱਧ ਰਿਹਾ ਹੈ। ਇਸ ਨਾਲ ਕਿਸਾਨ ਅਤੇ ਕਿਸਾਨੀ ਦੋਵੇਂ ’ਤੇ ਭੈੜਾ ਪ੍ਰਭਾਵ ਪਵੇਗਾ। 

‘ਆਪ’ ਆਗੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨ ਹੁਣ ਕਿਸੇ ਵੀ ਤਰ੍ਹਾਂ ਦਾ ਵਾਧੂ ਵਿੱਤੀ ਬੋਝ ਨਹੀਂ ਚੁੱਕ ਸਕਦੇ, ਇਸ ਲਈ ਕੇਂਦਰ ਸਰਕਾਰ ਖਾਦਾਂ ਦੇ ਮੁੱਲ ’ਚ ਕੀਤਾ ਵਾਧਾ ਤੁਰੰਤ ਵਾਪਸ ਲਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement