ਪ੍ਰਸ਼ਾਂਤ ਕਿਸ਼ੋਰ ਬਣਾਉਣਗੇ ਆਪਣੀ ਸਿਆਸੀ ਪਾਰਟੀ, ਬਿਹਾਰ ਤੋਂ ਕਰ ਸਕਦੇ ਹਨ ਸ਼ੁਰੂਆਤ!
Published : May 2, 2022, 1:38 pm IST
Updated : May 2, 2022, 1:38 pm IST
SHARE ARTICLE
Prashant Kishor
Prashant Kishor

‘ਜਨ ਸੂਰਾਜ’ ਹੋ ਸਕਦਾ ਹੈ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਮ 

ਨਵੀਂ ਦਿੱਲੀ : ਕਾਂਗਰਸ ਨਾਲ ਅਸਫਲ ਗੱਲਬਾਤ ਤੋਂ ਬਾਅਦ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਨਵੀਂ ਸਿਆਸੀ ਪਾਰੀ ਖੇਡਣ ਦੇ ਸੰਕੇਤ ਦਿੱਤੇ ਹਨ। ਦੱਸ ਦੇਈਏ ਕਿ ਪ੍ਰਸ਼ਨ ਕਿਸ਼ੋਰ ਨੇ ਅੱਜ ਇੱਕ ਟਵੀਟ ਰਾਹੀਂ ਆਪਣੇ ਇਕ ਦਹਾਕੇ ਦੇ ਤਜਰਬੇ ਦਾ ਜ਼ਿਕਰ ਕੀਤਾ ਅਤੇ ਬਿਹਾਰ ਤੋਂ ਨਵੀਂ 'ਸ਼ੁਰੂਆਤ' ਕਰਨ ਦੀ ਗੱਲ ਕਹੀ। ਅਪ੍ਰੈਲ ਵਿੱਚ, ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਲੰਬੀਆਂ ਮੀਟਿੰਗਾਂ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਪਾਰਟੀ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।

tweettweet

ਉਨ੍ਹਾਂ ਨੇ ਸੋਮਵਾਰ ਨੂੰ ਟਵੀਟ ਕੀਤਾ, ''ਲੋਕਤੰਤਰ 'ਚ ਇੱਕ ਸਾਰਥਕ ਭਾਗੀਦਾਰ ਬਣਨ ਅਤੇ ਲੋਕ-ਪੱਖੀ ਨੀਤੀ ਬਣਾਉਣ 'ਚ ਮਦਦ ਕਰਨ ਦੀ ਮੇਰੀ ਖੋਜ ਨੇ 10 ਸਾਲਾਂ ਦੀ ਯਾਤਰਾ ਪੂਰੀ ਕੀਤੀ ਹੈ! ਹੁਣ ਜਦੋਂ ਮੈਂ ਨਵੀਂ ਸ਼ੁਰੂਆਤ ਕਰਦਾ ਹਾਂ, ਇਹ ਸਮਾਂ ਅਸਲ ਕੰਮ ਕਰਨ ਦਾ, ਲੋਕਾਂ ਤੱਕ ਪਹੁੰਚਣ, ਮੁੱਦਿਆਂ ਨੂੰ ਚੰਗੀ ਤਰ੍ਹਾਂ ਸਮਝਣ ਅਤੇ 'ਜਨ ਸੂਰਾਜ' ਦੇ ਰਾਹ 'ਤੇ ਚੱਲਣ ਦਾ ਹੈ। ਉਨ੍ਹਾਂ ਟਵੀਟ ਦੇ ਅੰਤ 'ਚ ਲਿਖਿਆ, 'ਸ਼ੁਰੂਆਤ ਬਿਹਾਰ ਤੋਂ।' ਇਸ ਟਵੀਟ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਹੋਰ ਪਾਰਟੀ ਲਈ ਰਣਨੀਤੀ ਬਣਾਉਣ ਦੀ ਬਜਾਏ ਵੱਖਰੀ ਸਿਆਸੀ ਪਾਰਟੀ ਬਣਾ ਸਕਦੇ ਹਨ।

Prashant KishorPrashant Kishor

 
ਇਹ ਵੀ ਕਿਹਾ ਜਾ ਰਿਹਾ ਹੈ ਕਿ ਟਵੀਟ 'ਚ ਉਨ੍ਹਾਂ ਨੇ ਜੋ ਲੋਕ ਰਾਏ ਲਿਖੀ ਹੈ, ਉਹ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ਵੀ ਹੋ ਸਕਦਾ ਹੈ। ਸੂਤਰਾਂ ਮੁਤਾਬਕ ਪ੍ਰਸ਼ਾਂਤ ਕਿਸ਼ੋਰ ਦੀ ਪਾਰਟੀ ਪੂਰੀ ਤਰ੍ਹਾਂ ਆਧੁਨਿਕ ਹੋਵੇਗੀ। ਡਿਜੀਟਲ ਮਾਧਿਅਮ ਰਾਹੀਂ ਲੋਕਾਂ ਨਾਲ ਜੁੜਨ 'ਤੇ ਜ਼ਿਆਦਾ ਧਿਆਨ ਦੇਵੇਗੀ, ਜਿਸ 'ਚ ਪ੍ਰਸ਼ਾਂਤ ਕਿਸ਼ੋਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹਨ।

Prashant KishorPrashant Kishor

ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਭਾਜਪਾ, ਜੇਡੀਯੂ, ਟੀਐਮਸੀ, ਕਾਂਗਰਸ ਸਮੇਤ ਕਈ ਪਾਰਟੀਆਂ ਲਈ ਚੋਣ ਰਣਨੀਤੀਕਾਰ ਵਜੋਂ ਕੰਮ ਕਰ ਚੁੱਕੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ 2 ਮਈ ਤੱਕ ਆਪਣੇ ਭਵਿੱਖ ਬਾਰੇ ਫ਼ੈਸਲਾ ਲੈਣਗੇ। ਉਨ੍ਹਾਂ ਦੇ ਇਸ ਟਵੀਟ ਨੂੰ ਉਨ੍ਹਾਂ ਦੇ ਸਿਆਸੀ ਭਵਿੱਖ ਦਾ ਐਲਾਨ ਮੰਨਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement