ਇਹ ਮਾਮਲੇ ਪੰਜਾਬ ਦੇ ਦੋ ਅਲੱਗ-ਅਲੱਗ ਜ਼ਿਲ੍ਹਿਆਂ ਵਿਚ ਦਰਜ ਕੀਤੇ ਗਏ
ਚੰਡੀਗੜ੍ਹ (ਭੁੱਲਰ): ਪਿਛਲੇ ਦਿਨ ‘ਆਪ’ ਛੱਡ ਕੇ ਭਾਜਪਾ ਵਿਚ ਗਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁਧ ਪੰਜਾਬ ਪੁਲਿਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿਚ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ਼.ਆਈ.ਆਰ. ਦਰਜ ਕੀਤੀਆਂ ਹਨ।
ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਸੰਦੀਪ ਪਾਠਕ ਵਿਰੁਧ ਇਹ ਮਾਮਲੇ ਪੰਜਾਬ ਦੇ ਦੋ ਅਲੱਗ-ਅਲੱਗ ਜ਼ਿਲ੍ਹਿਆਂ ਵਿਚ ਦਰਜ ਕੀਤੇ ਗਏ ਹਨ ਪਰ ਇਸ ਦੇ ਪੂਰੇ ਵੇਰਵੇ ਹਾਲੇ ਸਾਹਮਣੇ ਨਹੀਂ ਆਏ।
ਜ਼ਿਕਰਯੋਗ ਹੈ ਕਿ ਸੰਦੀਪ ਪਾਠਕ ਸਣੇ ਆਮ ਆਦਮੀ ਪਾਰਟੀ ਦੇ ਛੇ ਰਾਜ ਸਭਾ ਮੈਂਬਰਾਂ ਨੇ ਹਾਲ ਹੀ ਵਿਚ ਬਗ਼ਾਵਤ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਮੂਲੀਅਤ ਕਰ ਲਈ ਸੀ। ਇਸ ਪੂਰੇ ਗਰੁਪ ਨੇ ਅਪਣਾ ਰਲੇਵਾਂ ਭਾਜਪਾ ਵਿਚ ਕਰ ਲਿਆ ਸੀ। ਪਤਾ ਲੱਗਾ ਹੈ ਕਿ ਪਾਠਕ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਜਾਂ ਚੁਕੀਆਂ ਹਨ ਅਤੇ ਉਸ ਦੀ ਰਿਹਾਇਸ਼ ਤੇ ਹੋਰ ਟਿਕਾਣਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਭਾਜਪਾ ਆਗੂਆਂ ਨੇ ਇਸ ਨੂੰ ਬਦਲੇ ਦੀ ਕਾਰਵਾਈ ਦਸਿਆ ਹੈ।
