Sheetal Angural: ਚੋਣਾਂ ਤੋਂ ਤੁਰੰਤ ਬਾਅਦ ਜਲੰਧਰ 'ਚ ਵੱਡੀ ਉਥਲ-ਪੁਥਲ, ਵਿਧਾਇਕ ਸ਼ੀਤਲ ਅੰਗੁਰਾਲ ਨੇ ਵਾਪਸ ਲਿਆ ਅਸਤੀਫਾ
Published : Jun 2, 2024, 11:57 am IST
Updated : Jun 2, 2024, 11:57 am IST
SHARE ARTICLE
Sheetal Angural resigned from the MLA back News in punjabi
Sheetal Angural resigned from the MLA back News in punjabi

Sheetal Angural: ਫੇਸਬੁੱਕ ਪੇਜ ਤੋਂ ਹਟਾਇਆ 'ਮੋਦੀ ਦਾ ਪਰਿਵਾਰ'

Sheetal Angural resigned from the MLA back News in punjabi : ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (ਹੁਣ ਭਾਜਪਾ ਵਿਚ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਅੱਜ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ। ਦੱਸ ਦੇਈਏ ਕਿ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ: Kabaddi player Nirbhay Hathur: ਖੇਡ ਜਗਤ ਤੋਂ ਦੁਖਦਾਈ ਖਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨਿਰਭੈ ਹਠੂਰ ਦੀ ਹੋਈ ਮੌਤ

ਅੰਗੁਰਾਲ ਨੇ ਪੱਤਰ 'ਚ ਕਿਹਾ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ 'ਚ ਮੁੜ ਚੋਣਾਂ ਹੋਣੀਆਂ ਸਨ, ਜਿਸ ਨਾਲ ਸਰਕਾਰ ਦੇ ਚੋਣ ਖਰਚੇ ਵਧ ਜਾਣੇ ਸਨ। ਇਸ ਕਾਰਨ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ 3 ਜੂਨ ਨੂੰ ਅੰਗੁਰਲ ਬੁਲਾਇਆ ਸੀ।

ਇਹ ਵੀ ਪੜ੍ਹੋ: Special Article: ਜਿੰਨੀਆਂ ਜਾਤਾਂ ਉਨੇ ਈ ਦੇਵਤੇ 

ਪਰ ਇਸ ਤੋਂ ਪਹਿਲਾਂ ਹੀ ਅੰਗੁਰਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਫਿਲਹਾਲ ਇਸ ਸਬੰਧੀ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅੰਗੁਰਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਮੋਦੀ ਦਾ ਪਰਿਵਾਰ ਹਟਾ ਲਿਆ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਅੰਗੁਰਾਲ ਭਾਜਪਾ 'ਚ ਸ਼ਾਮਲ ਹੋ ਗਏ ਸਨ ਅਤੇ ਅਗਲੇ ਹੀ ਦਿਨ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਅੰਗੁਰਲ 'ਆਪ' ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਹੁਣ ਭਾਜਪਾ ਵਿੱਚ) ਦੇ ਨਾਲ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚੇ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਮਗਰੋਂ ਜ਼ਿਲ੍ਹਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

(For more Punjabi news apart from Sewage treatment plant closed in Eco City News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement