ਮਾਲਵੇ 'ਚ ਕਾਂਗਰਸ ਨੂੰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ
Published : Aug 2, 2021, 6:49 pm IST
Updated : Aug 2, 2021, 6:49 pm IST
SHARE ARTICLE
 Manpreet Badal's ally Jagroop Singh Gill joins AAP
Manpreet Badal's ally Jagroop Singh Gill joins AAP

ਛੇ ਵਾਰ ਕੌਂਸਲਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਹੇ ਹਨ ਜਗਰੂਪ ਗਿੱਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਆਗੂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ।

 Manpreet Badal's ally Jagroop Singh Gill joins AAPManpreet Badal's ally Jagroop Singh Gill joins AAP

ਹੋਰ ਪੜ੍ਹੋ: ਪਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਲਪਾ ਸ਼ੈਟੀ ਦਾ ਬਿਆਨ, 'ਸਾਡੀ ਨਿੱਜਤਾ ਦਾ ਸਨਮਾਨ ਕਰੋ'

ਜਗਰੂਪ ਸਿੰਘ ਗਿੱਲ ਅਤੇ ਉਹਨਾਂ ਦੇ ਸੈਂਕੜੇ ਸਮਰਥਕਾਂ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਹਨਾਂ ਦਾ 'ਆਪ' ਵਿੱਚ ਸਵਾਗਤ ਹੈ। ਚੀਮਾ ਨੇ ਕਿਹਾ ਕਿ ਖੁੱਡੀਆਂ ਅਤੇ ਗਿੱਲ ਦੇ 'ਆਪ' ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਸਮੇਤ ਪੂਰੇ ਮਾਲਵੇ 'ਚ ਕਾਂਗਰਸ ਪਾਰਟੀ ਦਾ ਲੱਕ ਟੁੱਟ ਗਿਆ ਹੈ। ਜਗਰੂਪ ਸਿੰਘ ਗਿੱਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਵਾ ਜਗਰੂਪ ਸਿੰਘ ਗਿੱਲ 1979 ਤੋਂ ਕੌਂਸਲਰ ਬਣਦੇ ਆ ਰਹੇ ਹਨ ਅਤੇ ਹੁਣ 7 ਵਾਰ ਕੌਂਸਲਰ ਹਨ।

Manpreet BadalManpreet Badal

ਹੋਰ ਪੜ੍ਹੋ: ਮਾਨਸੂਨ ਸੈਸ਼ਨ:ਹੰਗਾਮੇ ਦੀ ਭੇਂਟ ਚੜਿਆ ਸੋਮਵਾਰ ਦਾ ਦਿਨ, ਦੋਵੇਂ ਸਦਨਾਂ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ  ਬਾਦਲਾਂ ਅਤੇ ਕਾਂਗਰਸ ਦੇ ਮਾਫ਼ੀਆ ਰਾਜ ਤੋਂ ਅੱਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਉਜਲ ਭਵਿੱਖ ਵਜੋਂ ਦੇਖ ਰਹੇ। ਇਸ ਲਈ 'ਆਪ' ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। 'ਆਪ' ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਗਿੱਲ ਨੇ ਕਿਹਾ, 'ਪੰਜਾਬ ਤਬਦੀਲੀ ਦੀ ਕਰਵਟ ਲੈ ਰਿਹਾ ਹੈ। ਅਸੀਂ ਮਾਲਵੇ ਸਮੇਤ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗੇ ਕਿਉਂਕਿ ਪੰਜਾਬ 'ਆਪ' ਦੀ ਸਰਕਾਰ ਦੀ ਉਡੀਕ ਕਰ ਰਿਹਾ ਹੈ।'

Jarnail SinghJarnail Singh

ਹੋਰ ਪੜ੍ਹੋ: ਸਰਕਾਰ ਨੂੰ ਘੇਰਨ ਦੀ ਤਿਆਰੀ! ਰਾਹੁਲ ਗਾਂਧੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭੇਜਿਆ ਸੱਦਾ

ਉਹਨਾਂ ਅੱਗੇ ਕਿਹਾ ਕਿ ਉਹ ਸਿਆਸਤ ਕਰਨ ਦੀ ਥਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਹੋ ਜਾਵੇ ਅਤੇ ਬੰਦ ਫ਼ੈਕਟਰੀਆਂ ਮੁੱੜ ਚਾਲੂ ਹੋ ਜਾਣ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਮਾਲਵਾ ਖੇਤਰ 'ਚ ਕਾਂਗਰਸ ਨੂੰ ਕਰਾਰਾ ਝਟਕਾ ਲੱਗਿਆ ਸੀ, ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਦੇ ਹਲਕਾ ਲੰਬੀ ਤੋਂ ਕਵਰਿੰਗ ਉਮੀਦਵਾਰ ਰਹੇ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ 'ਆਪ' 'ਚ ਸ਼ਾਮਲ ਹੋਏ ਸਨ।

Gurmeet Singh KhudianGurmeet Singh Khudian

ਹੋਰ ਪੜ੍ਹੋ: 'ਆਪ' ਦੀ ਸਰਕਾਰ ਬਣਨ 'ਤੇ ਅੰਗਹੀਣਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੋਣਗੇ ਹੱਲ- ਹਰਪਾਲ ਚੀਮਾ

'ਆਪ'  ਨੇ ਮਾਝੇ 'ਚ ਭਾਜਪਾ ਨੂੰ ਲਾਇਆ ਸੰਨ੍ਹ

'ਆਪ' ਨੇ ਸੋਮਵਾਰ ਨੂੰ ਮਾਝੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੰਨ ਲਾਉਂਦੇ ਹੋਏ ਭਾਜਪਾ ਦੇ ਗੁਰਦਾਸਪੁਰ ਤੋਂ ਜ਼ਿਲ੍ਹਾ ਉਪ ਪ੍ਰਧਾਨ ਹਰਵਿੰਦਰ ਸਿੰਘ ਮੱਲੀ ਅਤੇ ਜ਼ਿਲ੍ਹਾ ਮਹਾਂਮੰਤਰੀ ਹਰਬੰਸ ਸਿੰਘ ਤੋਂ ਇਲਾਵਾ ਪੰਚਾਇਤੀ ਰਾਜ ਦੇ ਉਪ ਪ੍ਰਧਾਨ ਮੰਗਲ ਸਿੰਘ ਸਹੂਰ (ਡੇਰਾ ਬਾਬਾ ਨਾਨਕ ) ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਹਰਵਿੰਦਰ ਸਿੰਘ ਮੱਲੀ ਮਿਸ਼ਨ ਮੋਦੀ ਦੇ ਮੰਡਲ ਪ੍ਰਧਾਨ ਅਤੇ ਹਲਕਾ ਪ੍ਰਭਾਰੀ ਡੇਰਾ ਬਾਬਾ ਨਾਨਕ ਸਮੇਤ ਕਈ ਅਹਿਮ ਅਹੁੱਦਿਆਂ 'ਤੇ ਰਹੇ ਹਨ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੂਬੇਦਾਰ ਕੁਲਵੰਤ ਸਿੰਘ (ਦੀਨਾ ਨਗਰ) ਦੀ ਮੌਜੂਦਗੀ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਭਾਜਪਾ ਛੱਡ ਕੇ 'ਆਪ' 'ਚ ਸ਼ਾਮਲ ਹੋਏ ਇਹਨਾਂ ਆਗੂਆਂ ਦਾ ਸਵਾਗਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement