
ਕਿਹਾ- ਇਹ ਅਧਿਕਾਰੀਆਂ ਜਾਂ ਹੋਰ ਲੋਕਾਂ ਦੀ ਗਲਤੀ ਹੈ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਜੀਐਸਟੀ ਸ਼ਰਤ ਲਾਗੂ ਕਰ ਦਿੱਤੀ ਹੈ। ਇਸ ਫ਼ੈਸਲੇ ਦਾ ਹਰ ਪਾਸੇ ਵਿਰੋਧ ਕੀਤਾ ਜਾ ਰਿਹਾ ਹੈ। ਭਾਰੀ ਵਿਰੋਧ ਵਿਚਾਲੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਇਸ ’ਤੇ ਸਪੱਸ਼ਟੀਕਰਨ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਅਧਿਕਾਰੀਆਂ ਦੀ ਗਲਤੀ ਹੈ ਅਤੇ ਸਰਕਾਰ ਇਸ ਨੂੰ ਜਲਦ ਹੀ ਠੀਕ ਕਰੇਗੀ।
ਹਰਜੀਤ ਗਰੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਘਰਾਂ ਲਈ ਸਭ ਤੋਂ ਜ਼ਿਆਦਾ ਸ਼ਰਧਾ ਰੱਖਦੇ ਹਨ। ਇਹ ਅਧਿਕਾਰੀਆਂ ਜਾਂ ਹੋਰ ਲੋਕਾਂ ਦੀ ਗਲਤੀ ਹੈ। ਇਹ ਬਹੁਤ ਮੰਦਭਾਗਾ ਹੈ ਅਤੇ ਇਸ ਲਈ ਅਸੀਂ ਮੁਆਫ਼ੀ ਚਾਹੁੰਦੇ ਹਾਂ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਇਸ ਨੂੰ ਜਲਦੀ ਹੀ ਸਹੀ ਕਰੇਗੀ।
ਇਸ ਪਿੱਛੇ ਸਰਕਾਰ ਦੀ ਕੋਈ ਮਨਸ਼ਾ ਨਹੀਂ ਸੀ ਇਹ ਸਿਰਫ ਅਧਿਕਾਰੀਆਂ ਦੀ ਗਲਤੀ ਸੀ। ਜਿਸ ਥਾਂ 'ਤੇ ਕੋਈ ਵਪਾਰ ਨਹੀਂ ਹੋ ਰਿਹਾ ਧਾਰਮਿਕ ਭਾਵਨਾਵਾਂ ਨਾਲ ਕੰਮ ਹੋ ਰਿਹਾ ਹੈ ਉੱਥੇ ਜੀਐਸਟੀ ਨਹੀਂ ਲਗਾਉਣਾ ਚਾਹੀਦਾ। ਇਹ ਸਿਰਫ ਇਕ ਧਰਮ ਨਹੀਂ ਸਾਰੇ ਧਰਮਾਂ ਦਾ ਮੁੱਦਾ ਹੈ।